Wednesday, November 27, 2024  

ਪੰਜਾਬ

ਨਾਭਾ ਡੀਐਸਪੀ ਪ੍ਰਭਜੋਤ ਕੌਰ ਨੇ ਕਾਰਜਭਾਲ ਸੰਭਾਲਿਆ, ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕੀਤੀ

August 24, 2024

ਨਾਭਾ 24 ਅਗਸਤ 2024(ਰਾਜੇਸ ਬਜਾਜ)

ਬੀਤੇ ਦਿਨ ਸੂਬੇ ਭਰ ਵਿੱਚ 210 ਡੀਐਸਪੀ ਰੈਂਕ ਦੇ ਤਬਾਦਲੇ ਕੀਤੇ ਗਏ ਸਨ ।ਡੀਐਸਪੀ ਵੱਲੋਂ ਆਪਣੇ ਆਪਣੇ ਸਟੇਸ਼ਨਾਂ ਤੇ ਪਹੁੰਚ ਕੇ ਅਹੁਦਾ ਸੰਭਾਲ ਕੇ ਮੁਲਾਜ਼ਮਾਂ ਨਾਲ ਮੀਟਿੰਗਾ ਵੀ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੇ ਤਹਿਤ ਨਾਭਾ ਹਲਕੇ ਦੀ ਵਾਗ ਡੋਰ ਮਹਿਲਾ ਡੀਐਸਪੀ ਪ੍ਰਭਜੋਤ ਕੌਰ ਵੱਲੋਂ ਸੰਭਾਲੀ ਗਈ ਹੈ। ਨਾਭਾ ਵਿੱਚ ਪਹਿਲੀ ਵਾਰ ਮਹਿਲਾ ਡੀਐਸਪੀ ਦੇ ਅਹੁਦੇ ਤੇ ਤਾਇਨਾਤ ਕੀਤੀ ਗਈ ਹੈ। ਨਵ ਨਿਯੁਕਤ ਡੀਐਸਪੀ ਪ੍ਰਭਜੋਤ ਕੌਰ ਨੇ ਅਹੁਦਾ ਸੰਭਾਲਦੇ ਹੀ ਐਕਸ਼ਨ ਮੂਡ ਵਿੱਚ ਵਿਖਾਈ ਦਿੱਤੇ ਅਤੇ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕੀਤੀ ਕਿ ਜੇਕਰ ਕੋਈ ਵੀ ਨਸ਼ਾ ਤਸਕਰੀ ਕਰਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕਰਕੇ ਜੇਲ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ। ਉਹਨਾਂ ਕਿਹਾ ਕਿ ਮਾੜੇ ਅਨਸਰਾ ਨੂੰ ਅਸੀਂ ਸਿਰ ਚੁੱਕਣ ਨਹੀਂ ਦੇਵਾਂਗੇ। ਪਹਿਲੀ ਵਾਰੀ ਹੋਇਆ ਹੈ ਕਿ ਨਾਭਾ ਹਲਕੇ ਵਿੱਚ ਮਹਿਲਾ ਡੀਐਸਪੀ ਨੂੰ ਤੈਨਾਤ ਕੀਤਾ ਗਿਆ ਹੈ। ਨਵ ਨਿਯੁਕਤ ਮਹਿਲਾ ਡੀਐਸਪੀ ਪ੍ਰਭਜੋਤ ਕੌਰ ਨੇ ਅਹੁਦਾ ਸੰਭਾਲਦਿਆਂ ਹੀ ਐਕਸ਼ਨ ਮੂਡ ਵਿੱਚ ਵਿਖਾਈ ਦਿੱਤੇ। ਉਹਨਾਂ ਨੇ ਆਉਂਦਿਆਂ ਹੀ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਨਸ਼ਾ ਤਸਕਰੀ ਦਾ ਕਾਰੋਬਾਰ ਕਰਦਾ ਹੈ ਜਾਂ ਤਾਂ ਉਹ ਛੱਡ ਦੇਵੇ ਨਹੀਂ ਤਾਂ ਉਹ ਜੇਲ ਦੀਆਂ ਸਲਾਖਾਂ ਪਿੱਛੇ ਹੋਵੇਗਾ। ਇਸ ਮੌਕੇ ਤੇ ਡੀਐਸਪੀ ਪ੍ਰਭਜੋਤ ਕੌਰ ਨੇ ਨਾਭਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਅਤੇ ਪੁਲਿਸ ਉਹਨਾਂ ਦੀ ਹਿਫਾਜ਼ਤ ਦੇ ਲਈ 24 ਘੰਟੇ ਹਾਜ਼ਰ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਮਾੜਾ ਅਨਸਰ ਸ਼ਹਿਰ ਵਿੱਚ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਦਾ ਹੈ ਤਾਂ ਸ਼ਹਿਰ ਨਿਵਾਸੀ ਈਮੇਲ ਜਾਂ ਮੇਰੇ ਨਾਲ ਸਿੱਧਾ ਸੰਪਰਕ ਕਰਨ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।ਇਸ ਮੌਕੇ ਤੇ ਡੀਐਸਪੀ ਨਾਭਾ ਵੱਲੋਂ ਵੱਖ-ਵੱਖ ਚੌਕੀਆਂ ਅਤੇ ਨਾਭਾ ਕੋਤਵਾਲੀ, ਨਾਭਾ ਸਦਰ ਥਾਣੇ ਦੇ ਮੁਲਾਜ਼ਮਾਂ ਨਾਲ ਮੀਟਿੰਗ ਵੀ ਕੀਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ