Wednesday, November 27, 2024  

ਪੰਜਾਬ

ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਧੂਮ-ਧਾਮ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

August 24, 2024

ਸਮਰਾਲਾ 24 ਅਗਸਤ (ਭਾਰਦਵਾਜ)

ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਵਿਦਿਆਰਥੀਆਂ ਦੁਆਰਾ ਸ੍ਰੀ ਕ੍ਰਿਸ਼ਨ ਦੇ ਅਵਤਾਰ ਧਾਰਨ ਕਰਨ ਨਾਲ ਸੰਬੰਧਿਤ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਗਿਆ।

ਜਿਸ ਦੀ ਸ਼ੁਰੂਆਤ ਮੈਡਮ ਯੋਗਿਤਾ ਦੀ ਅਗਵਾਈ ਅਧੀਨ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਸ਼੍ਰੀ ਕ੍ਰਿਸ਼ਨ ਜੀ ਦੀ ਬਾਲ -ਲੀਲਾ ਉੱਪਰ ਅਧਾਰਿਤ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਆਪਣੇ ਵਿਚਾਰ ਸਾਂਝੇ ਕਰਦਿਆਂ ਹੋਇਆਂ ਕੀਤੀ।
ਜਨਮ ਅਸ਼ਟਮੀ ਦੇ ਇਸ ਸ਼ੁਭ ਮੌਕੇ ਉੱਤੇ ਸਕੂਲ ਦੀਆਂ ਸਾਰੀਆਂ ਜਮਾਤਾਂ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜਿਨਾਂ ਵਿੱਚ ਕਿੰਡਰ ਗਾਰਡਨ ਦੇ ਨੰਨੇ ਮੁੰਨੇ ਲੜਕੇ ਕ੍ਰਿਸ਼ਨ ਕੱਨਈਆ ਅਤੇ ਲੜਕੀਆਂ ਰਾਧਾ-ਰਾਣੀ ਦੀ ਪੁਸ਼ਾਕ ਪਹਿਨਕੇ ਬਹੁਤ ਹੀ ਸੁੰਦਰ ਤੇ ਆਕਰਸ਼ਿਤ ਲੱਗ ਰਹੀਆਂ ਸਨ। ਇਸ ਤੋਂ ਬਿਨਾਂ ਗਵਾਲੇ ਅਤੇ ਗੋਪੀਆਂ ਦੇ ਪਹਿਰਾਵੇ ਵਿੱਚ ਆਏ ਬੱਚੇ ਵੀ ਸਭ ਦਾ ਮਨ ਮੋਹ ਰਹੇ ਸਨ। ਇਸੇ ਦੌਰਾਨ ਬੱਚਿਆਂ ਦੁਆਰਾ ਇਕ ਨਾਟਕ ਦੇ ਮਾਧਿਅਮ ਦੁਆਰਾ ਭਗਤ ਸੁਦਾਮਾ ਅਤੇ ਸ਼੍ਰੀ ਕ੍ਰਿਸ਼ਨ ਦੇ ਮਿਲਾਪ ਦੇ ਦਿ੍ਰਸ਼ ਨੂੰ ਵੀ ਦਰਸਾਇਆ ਗਿਆ। ਜਿਸ ਨੇ ਸਭ ਦਾ ਮਨ ਮੋਹ ਲਿਆ।
ਸਾਰੀਆਂ ਹੀ ਜਮਾਤਾਂ ਦੇ ਵਿਦਿਆਰਥੀਆਂ ਵਲੋ ਵੀ ਕਈ ਵਿਸ਼ੇਸ਼ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਤੀਜੀ ਜਮਾਤ ਦੇ ਬੱਚਿਆਂ ਨੇ ਭਗਵਾਨ ਕ੍ਰਿਸ਼ਨ ਜੀ ਦੇ ਮੁਕਟ, ਚੌਥੀ ਜਮਾਤ ਦੇ ਬੱਚਿਆਂ ਨੇ ਭਗਵਾਨ ਕ੍ਰਿਸ਼ਨ ਦੀ ਬਾਂਸੁਰੀਆਂ ਬਣਾਈਆਂ ਅਤੇ ਪੰਜਵੀਂ ਜਮਾਤ ਦੇ ਬੱਚਿਆਂ ਨੇ ਮਟਕੀਆਂ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ। ਛੇਵੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ਼੍ਰੀ ਕ੍ਰਿਸ਼ਨ ਦੀ ਬਾਲ -ਅਵਸਥਾ ਦੇ ਆਧਾਰ ਉੱਤੇ ਬਹੁਤ ਹੀ ਸੁੰਦਰ ਕਾਰਡ ਬਣਾਏ । ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਲੱਗ -ਅਲੱਗ ਰੰਗਾਂ ਅਤੇ ਮੋਤੀਆਂ ਦਾ ਪ੍ਰਯੋਗ ਕਰਕੇ ਸ਼੍ਰੀ ਕ੍ਰਿਸ਼ਨ ਜੀ ਦੇ ਆਕਰਸ਼ਿਤ ਮੁਕਟ ਬਣਾਏ।
ਇਸੇ ਤਰ੍ਹਾਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ -ਆਪਣੇ ਹਾਊਸ ਅਨੁਸਾਰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਜੁੜੀਆਂ ਵਸਤੂਆਂ ਦੇ ਮਾਡਲ ਬਣਾ ਕੇ ਬਰਿੰਦਾਬਨ ਦੇ ਦਰਸ਼ਨ ਵੀ ਕਰਵਾਏ ਗਏ ।
ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੀ ਵੰਨ-ਸੁਵੰਨੇ ਰੰਗਾਂ ਦੇ ਕਾਗਜ਼ਾਂ ਦਾ ਪ੍ਰਯੋਗ ਕਰਕੇ ਸ਼੍ਰੀ ਕ੍ਰਿਸ਼ਨ ਦੇ ਮੱਥੇ ਉੱਪਰ ਲੱਗੇ ਮੁਕਟ ਵਿੱਚ ਮੋਰ ਦੇ ਪੰਖ ਬਣਾ ਕਰ ਆਪਣੀ ਅਦਭੁਤ ਕਲਾ ਦਾ ਪ੍ਰਦਰਸ਼ਨ ਕੀਤਾ। ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਪੈਨਸਿਲ ਦਾ ਪ੍ਰਯੋਗ ਕਰਕੇ ਪ੍ਰੇਮ ਦੇ ਪ੍ਰਤੀਕ ਰਾਧਾ -ਕ੍ਰਿਸ਼ਨ ਦੀ ਦਿਲ ਨੂੰ ਛੂਹ ਲੈਣ ਵਾਲੇ ਚਿੱਤਰ ਬਣਾ ਕੇ ਰਾਧਾ-ਕ੍ਰਿਸ਼ਨ ਪ੍ਰਤੀ ਆਪਣੇ ਸਨੇਹ ਤੇ ਪਿਆਰ ਪ੍ਰਗਟਾਵਾ ਕੀਤਾ।
ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਕ੍ਰਿਸ਼ਨ ਦੀ ਜਨਮ ਅਸਟਮੀ ਦੇ ਮੌਕੇ ਉੱਤੇ ਭਿੰਨ- ਭਿੰਨ ਪ੍ਰਕਾਰ ਦੀਆਂ ਸਜਾਵਟ ਦੀਆਂ ਚੀਜ਼ਾਂ ਦਾ ਪ੍ਰਯੋਗ ਕਰਕੇ ਮਟਕੀਆਂ ਸਜਾਈਆਂ ਗਈਆਂ। ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਕ੍ਰਿਸ਼ਨ ਮੰਡਲ ਕਲਾ ਵੀ ਪੇਸ਼ ਕੀਤੀਗਈ ਜੋ ਕਿ ਬਹੁਤ ਹੀ ਅਦਭੁਤ ਅਤੇ ਮਨ ਨੂੰ ਮੋਹ ਲੈਣ ਵਾਲੀ ਸੀ।
ਇਸ ਸ਼ੁਭ -ਅਵਸਰ ਉੱਤੇ ਸਕੂਲ ਦੇ ਪਿ੍ਰੰਸੀਪਲ ਡਾਕਟਰ ਮੋਨਿਕਾ ਮਲਹੋਤਰਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸ੍ਰੀ ਕ੍ਰਿਸ਼ਨ ਅਸ਼ਟਮੀ ਦੇ ਤਿਉਹਾਰ ਤੋਂ ਜਿੱਥੇ ਸਾਨੂੰ ਆਪਣੇ ਕਰੱਤਵਾਂ ਨੂੰ ਪੂਰਾ ਕਰਨ ਅਤੇ ਬਿਨਾਂ ਕਿਸੇ ਸਵਾਰਥ ਤੋਂ ਆਪਣੇ ਜੀਵਨ ਦਾ ਕਰਮ ਕਰਨ ਦੀ ਸਿੱਖਿਆ ਮਿਲਦੀ ਹੈ, ਉਥੇ ਹੀ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਤੋਂ ਸਾਨੂੰ ਪ੍ਰੇਰਨਾ ਮਿਲਦੀ ਹੈ ਕਿ ਅਸੀਂ ਕਿਸ ਤਰੀਕੇ ਨਾਲ ਆਪਣੇ ਜੀਵਨ ਵਿੱਚ ਬੁਰਾਈਆਂ ਨਾਲ ਲੜਦੇ ਹੋਏ ਇਹਨਾਂ ਉੱਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।
ਇਸ ਮੌਕੇ ਉੱਪਰ ਸਕੂਲ ਮੈਨੇਜਮੈਂਟ, ਪਿ੍ਰੰਸੀਪਲ ਅਤੇ ਸਮੂਹ ਸਟਾਫ ਮੈਂਬਰਾਂ ਦੁਆਰਾ ਸਾਰੇ ਸਮਾਜ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ