ਗੜ੍ਹਦੀਵਾਲਾ 24 ਅਗਸਤ ( ਮਲਕੀਤ ਸਿੰਘ) :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਸਦਕਾ ਪਿ੍ਰੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਾਰਮਿਕ ਅਧਿਐਨ ਵਿਭਾਗ (M55P) ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ-ਜੋਤ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗੀਤ ਵਿਭਾਗ ਦੇ ਅਧਿਆਪਕ ਸ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਰਸ ਭਿੰਨੇ ਕੀਰਤਨ ਦੁਆਰਾ ਵਿਦਿਆਰਥੀਆਂ ਨੂੰ ਗੁਰੂਆਂ ਦੀ ਬਾਣੀ ਨਾਲ ਜੋੜਿਆ। ਇਸ ਮੌਕੇ ਵਿਦਿਆਰਥੀਆਂ ਦੇ ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ਨਾਲ ਸੰਬੰਧਿਤ ਭਾਸ਼ਣ, ਸ਼ਬਦ ਗਾਇਨ, ਕਵਿਤਾ ਉਚਾਰਨ, ਪੋਸਟ-ਮੇਕਿੰਗ ਅਤੇ ਸਲੋਗਨ ਰਾਈਟਿੰਗ ਮੁਕਾਬਲੇ ਕਰਵਾਏ ਗਏ। ਸ਼ਬਦ ਗਾਇਨ ਵਿੱਚ ਪ੍ਰਭਜੀਤ ਸਿੰਘ ਨੇ ਪਹਿਲਾ, ਮਨਜੋਤ ਕੌਰ ਨੇ ਦੂਜਾ ਅਤੇ ਜਸਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ, ਭਾਸ਼ਣ ਵਿੱਚ ਕਿਰਨਦੀਪ ਕੌਰ ਨੇ ਪਹਿਲਾ, ਮਨਜੋਤ ਕੌਰ ਨੇ ਦੂਜਾ ਅਤੇ ਇੰਦਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ, ਕਵਿਤਾ ਮੁਕਾਬਲੇ ਵਿੱਚ ਕਿਰਨਦੀਪ ਕੌਰ ਨੇ ਪਹਿਲਾ, ਮਨਜੋਤ ਕੌਰ ਨੇ ਦੂਜਾ ਅਤੇ ਅਕਸ਼ਿਤ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਪੋਸਟਰ ਵਿੱਚ ਦਿਲਪ੍ਰੀਤ ਕੌਰ ਨੇ ਪਹਿਲਾ, ਰਾਜਵੀਰ ਸਿੰਘ ਨੇ ਦੂਜਾ ਅਤੇ ਰਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ, ਸਲੋਗਨ ਮੁਕਾਬਲੇ ਵਿੱਚ ਕਿਰਨਦੀਪ ਕੌਰ ਨੇ ਪਹਿਲਾ, ਮਨਜੋਤ ਕੌਰ ਨੇ ਦੂਜਾ ਅਤੇ ਲਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ।ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿ੍ਰੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਜਿੱਥੇ ਗੁਰੂਆਂ ਦੀ ਬਾਣੀ ਨੂੰ ਪੜ੍ਹਨ ਅਤੇ ਸੁਣਨ ਲਈ ਪ੍ਰੇਰਿਆ ਉੱਥੇ ਉਹਨਾਂ ਨੇ ਕਿਹਾ ਕਿ ਸਾਨੂੰ ਗੁਰੂਆਂ ਦੀ ਬਾਣੀ ਨੂੰ ਆਪਣੇ ਜੀਵਨ ਵਿੱਚ ਉਤਾਰ ਕੇ, ਉਹਨਾਂ ਦੇ ਦੱਸੇ ਮਾਰਗ ਤੇ ਚੱਲ ਕੇ ਸਮਾਜ ਦੇ ਸਾਰਥਕ ਕਾਰਜਾਂ ਵਿੱਚ ਹਿੱਸਾ ਪਾਉਣਾ ਚਾਹੀਦਾ ਹੈ। ਵਿਦਿਆਰਥੀਆਂ ਦੁਆਰਾ ਪੇਸ਼ ਵੱਖ-ਵੱਖ ਆਈਟਮਾਂ ਦੇ ਮੁਕਾਬਲਿਆਂ ਦੀ ਜੱਜਮੈਂਟ ਸ. ਗੁਰਪਿੰਦਰ ਸਿੰਘ, ਮੈਡਮ ਕਮਲਜੀਤ ਕੌਰ ਅਤੇ ਸ. ਗੁਰਮੁੱਖਪ੍ਰੀਤ ਸਿੰਘ ਦੁਆਰਾ ਕੀਤੀ ਗਈ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸ. ਗੁਰਪਿੰਦਰ ਸਿੰਘ ਅਤੇ ਮੈਡਮ ਜਤਿੰਦਰ ਕੌਰ ਨੇ ਨਿਭਾਈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।