Wednesday, November 27, 2024  

ਪੰਜਾਬ

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜਨਮ ਉਤਸਵ ਮਨਾਇਆ

August 24, 2024

ਸੰਗਰੂਰ 24 ਅਗਸਤ (ਹਰਜਿੰਦਰ ਦੁੱਗਾਂ)

ਜ਼ਿਲ੍ਹੇ ਦੀ ਮਸ਼ਹੂਰ ਵਿਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਵਿੱਚ ਨੈਤਿਕਤਾ ਪੈਦਾ ਕਰਨ ਦੇ ਨਾਲ ਹੀ ਇਹ ਸੰਸਥਾ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰ, ਵਿਰਸੇ, ਰਸਮਾਂ-ਰਿਵਾਜ਼ਾਂ ਅਤੇ ਤਿਉਹਾਰਾਂ ਨਾਲ ਜੋੜੀ ਰੱਖਣ ਵੱਲ ਵੀ ਉਚੇਚਾ ਧਿਆਨ ਦਿੰਦੀ ਹੈ। ਇਸ ਦੇ ਅਧੀਨ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਉਤਸਵ ਨੂੰ ਬਹੁਤ ਹੀ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਇੰਜੀਨੀਅਰ ਸ਼ਿਵ ਆਰਿਆ ਨੇ ਵਿਦਿਆਰਥੀਆਂ ਨੂੰ ਜਨਮਾਸ਼ਟਮੀ ਦੇ ਤਿਉਹਾਰ ਦੀ ਵਧਾਈ ਦਿੱਤੀ ਜਿਸ ਤੋਂ ਬਾਅਦ ਕ੍ਰਿਸ਼ਨ ਜੀ ਦੀ ਆਰਤੀ ਕੀਤੀ ਗਈ ਅਤੇ ਉਹਨਾਂ ਨੂੰ ਝੁਲਾ ਚਲਾਇਆ ਗਿਆ ਅਤੇ ਨਾਲ ਹੀ ਮੱਖਣ ਮਿਸ਼ਰੀ ਦਾ ਪ੍ਰਸ਼ਾਦ ਵੰਡਿਆ ਗਿਆ।ਇਸ ਤਿਉਹਾਰ ਵਿੱਚ ਸੀਨੀਅਰ ਵਿੰਗ ਤੇ ਵਿਦਿਆਰਥੀਆਂ ਦੁਆਰਾ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਦੇ ਵਿੱਚ ਸ਼੍ਰੀ ਕ੍ਰਿਸ਼ਨ ਜੀ ਦੇ ਜਨਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਕਿੰਡਰਗਾਰਡਨ ਦੇ ਵਿਦਿਆਰਥੀਆਂ ਨੇ ਭਗਵਾਨ ਸ੍ਰੀ ਕਿਸ਼ਨ ਦੇ ਜਨਮਦਿਨ ਨੂੰ ਕ੍ਰਿਸ਼ਨ ਅਤੇ ਰਾਧਾ ਬਣ ਕੇ ਮਨਾਇਆ। ਛੋਟੇ ਛੋਟੇ ਬੱਚੇ ਕ੍ਰਿਸ਼ਨ ਅਤੇ ਰਾਧਾ ਦੇ ਪਹਿਰਾਵੇ ਵਿੱਚ ਬਹੁਤ ਸੁੰਦਰ ਲੱਗ ਰਹੇ ਸਨ।ਸਕੂਲ ਤੇ ਪ੍ਰੈਜੀਡੈਂਟ ਡਾਕਟਰ ਸੀਮਾ ਅਰੋੜਾ ਨੇ ਸਭ ਤੋਂ ਪਹਿਲਾਂ ਗਊ ਮਾਤਾ ਦੀ ਪੂਜਾ ਕੀਤੀ ਅਤੇ ਉਨਾਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦੇ ਬਾਰੇ ਅਤੇ ਉਹਨਾਂ ਦੁਆਰਾ ਦਿੱਤੇ ਗਏ ਗਿਆਨ ਨੂੰ ਸਾਰਿਆਂ ਨਾਲ ਸਾਂਝਾ ਕੀਤਾ। ਸਕੂਲ ਦੇ ਸੀ.ਈ.ਓ ਮਿਸ ਭਾਵਨਾ ਪੌਲ ਦੀ ਉਪਸਥਿਤੀ ਵਿੱਚ ਗਾ ਦੇ ਦੁੱਧ ਤੋਂ ਮੱਖਣ ਕੱਢਣ ਦੀ ਗਤੀਵਿਧੀ ਕਰਵਾਈ ਗਈ ਜਿਸ ਵਿੱਚ ਛੋਟੇ ਛੋਟੇ ਬੱਚਿਆਂ ਨੇ ਬਹੁਤ ਆਨੰਦ ਲਿਆ। ਜਿਸ ਤੋਂ ਬਾਅਦ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਜੀ ਨੂੰ ਮੱਖਣ ਅਰਪਣ ਕਰਕੇ ਉਹਨਾਂ ਨੂੰ ਝੁਲਾ ਚਲਾਇਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਜਿਸ ਤੋਂ ਬਾਅਦ ਸਕੂਲ ਪਿ੍ਰੰਸੀਪਲ ਦੀਪਾਲੀ ਮਹਿਰੋਤਰਾ ਨੇ ਵੀ ਬੱਚਿਆਂ ਨੂੰ ਭਗਵਤ ਗੀਤਾ ਦੇ ਬਾਰੇ ਦੱਸਿਆ ਅਤੇ ਭਗਵਤ ਗੀਤਾ ਵਿੱਚ ਦਿੱਤੇ ਗਏ ਗਿਆਨ ਨੂੰ ਆਪਣੇ ਜੀਵਨ ਵਿੱਚ ਉਤਾਰਨ ਦੇ ਲਈ ਪ੍ਰੇਰਿਤ ਕੀਤਾ ਜਿਸ ਤੋਂ ਬਾਅਦ ਸਾਰੇ ਵਿਦਿਆਰਥੀ ਅਤੇ ਅਧਿਆਪਕਾਂ ਨੂੰ ਮੱਖਣ ਮਿਸ਼ਰੀ ਦਾ ਪ੍ਰਸ਼ਾਦ ਵੰਡਿਆ ਗਿਆ ਸਕੂਲ ਦੇ ਸੀਨੀਅਰ ਕੋਆਰਡੀਨੇਟਰ ਸੈਫੀ ਚਾਵਲਾ, ਸ੍ਰੀਮਤੀ ਸੋਨੀਕਾ,ਸ਼੍ਰੀਮਤੀ ਪ੍ਰੀਤੀ ਬੰਸਲ,ਸ੍ਰੀਮਤੀ ਰੂਪਾਲੀ ਸ਼ਰਮਾ, ਸ੍ਰੀ ਕਮਲਜੀਤ ਸਿੰਘ, ਮੁਹੰਮਦ ਅਰਫਾਨ ਸ਼੍ਰੀਮਾਨ ਪਾਰਸ ਢੀਂਗਰਾ ਨੇ ਵੀ ਸਭ ਵਿਦਿਆਰਥੀਆਂ ਨੂੰ ਜਨਮਾਸ਼ਟਮੀ ਦੇ ਤਿਉਹਾਰ ਦੀ ਵਧਾਈ ਦਿੱਤੀ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ