ਸ੍ਰੀ ਫ਼ਤਹਿਗੜ੍ਹ ਸਾਹਿਬ/27 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਦੇਸ਼ ਵਿੱਚ ਵਾਪਰ ਰਹੀਆਂ ਬਲਾਤਕਾਰ ਦੀਆਂ ਸ਼ਰਮਨਾਕ ਘਟਨਾਵਾਂ ਦੇ ਵਿਰੋਧ ਵਿੱਚ ਅੱਜ ਮਾਤਾ ਗੁਜਰੀ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ਹਿਰ ਦੇ ਬਾਬਾ ਬੰਦਾ ਸਿੰਘ ਬਹਾਦਰ ਚੌਂਕ ਤੱਕ ਇੱਕ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਏ ਜਥੇਦਾਰ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਹਲਕਾ ਇੰਚਾਰਜ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਇਲਾਵਾ ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੌਮਣੀ ਕਮੇਟੀ,ਗੁਰਮੀਤ ਸਿੰਘ ਸੋਨੂੰ ਚੀਮਾ,ਨਰਿੰਦਰ ਸਿੰਘ ਰਸੀਦਪੁਰ ਸਰਕਲ ਪ੍ਰਧਾਨ,ਬੰਤ ਸਿੰਘ ਮੰਡੋਫਲ, ਗੁਰਦੀਪ ਸਿੰਘ ਨੌਲੱਖਾ, ਸੁਰਿੰਦਰ ਸਿੰਘ ਬਸੀ ਪਠਾਣਾਂ, ਸਿਮਰਨਜੀਤ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਗਿੰਨੀ , ਬੂਟਾ ਸਿੰਘ, ਤੋਫ਼ੀਕ ਰੰਧਾਵਾ, ਲਵਪ੍ਰੀਤ ਸਿੰਘ, ਬਲਜਿੰਦਰ ਸਿੰਘ ਢਿੱਲੋਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਨੌਜਵਾਨ ਵੀ ਸ਼ਾਮਲ ਹੋਏ। ਜਥੇਦਾਰ ਜਗਦੀਪ ਸਿੰਘ ਚੀਮਾ ਕੌਮੀ ਜਨਰਲ ਸਕੱਤਰ ਮੁੱਖ ਸੇਵਾਦਾਰ ਹਲਕਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਨੇ ਵਾਹਿਗੁਰੂ ਦਾ ਜਾਪ ਕਰਦੇ ਹੋਏ ਕੱਢੇ ਗਏ ਇਸ ਸ਼ਾਂਤੀ ਪੂਰਵਕ ਰੋਸ ਮਾਰਚ ਲਈ ਵਿਦਿਆਰਥੀਆਂ ਦਾ ਉਚੇਚੇ ਤੌਰ ਤੇ ਧੰਨਵਾਦ ਕੀਤਾ।