ਚੰਡੀਗੜ੍ਹ, 28 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 29 ਅਗਸਤ ਨੂੰ ਸਵੇਰੇ 11.00 ਵਜੇ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਕਈ ਅਹਿਮ ਮਾਮਲਿਆਂ 'ਤੇ ਫੈਸਲੇ ਲਏ ਜਾ ਸਕਦੇ ਹਨ।ਇਹ ਮੀਟਿੰਗ ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਹੋ ਰਹੀ ਹੈ। ਸੈਸ਼ਨ 2 ਤੋਂ 4 ਸਤੰਬਰ ਤੱਕ ਹੋਣਾ ਹੈ।
ਦੱਸਿਆ ਜਾ ਰਿਹਾ ਹੈ ਕਿ 29 ਅਗਸਤ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ 'ਚ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ NOC ਦੀ ਸ਼ਰਤ ਹਟਾਉਣ ਲਈ ਹੋਰ ਨਿਯਮਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਸੂਬੇ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਕਲੋਨੀਆਂ ਨੂੰ ਰੈਗੂਲਰ ਕਰਨ ਲਈ ਵੀ ਠੋਸ ਕਦਮ ਚੁੱਕ ਸਕਦੀ ਹੈ, ਤਾਂ ਜੋ ਸੂਬੇ ਦੀਆਂ 15 ਹਜ਼ਾਰ ਨਾਜਾਇਜ਼ ਕਲੋਨੀਆਂ ਦੇ ਵਸਨੀਕਾਂ ਨੂੰ ਆਪਣੀ ਪੱਕੀ ਰਿਹਾਇਸ਼ ਤੋਂ ਵਾਂਝੇ ਨਾ ਹੋਣਾ ਪਵੇ।