ਚੰਡੀਗੜ੍ਹ, 28 ਅਗਸਤ 2024
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ ਹੈ।
ਇਸ ਤੋਂ ਇਲਾਵਾ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਨਵੀਂ ਇਮਾਰਤ ਵਿੱਚ ਬਣਨ ਵਾਲੀ ਅਤਿ-ਆਧੁਨਿਕ ਕੰਪਿਊਟਰ ਲੈਬ ਦੇ ਨਾਲ ਪੰਜਾਬ ਵਿੱਚ ਨਸ਼ਾ ਤਸਕਰਾਂ 'ਤੇ ਤਿੱਖੀ ਨਜ਼ਰ ਰੱਖੀ ਜਾਵੇਗੀ।
ਤੁਹਾਨੂੰ ਦੱਸ ਦੇਈਏ ਕਿ ਨਸ਼ਿਆਂ ਖਿਲਾਫ ਮੁਹਿੰਮ ਨੂੰ ਤੇਜ਼ ਕਰਨ ਲਈ ਨਵੀਂ ਐਂਟੀ ਨਾਰਕੋਟਿਕ ਟਾਸਕ ਫੋਰਸ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸੇਗੀ। ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਟੀਚਾ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨਾ ਹੋਵੇਗਾ।