Wednesday, November 27, 2024  

ਪੰਜਾਬ

ਝਾਰਖੰਡ ਤੋਂ ਲਿਆਂਦੀ 5 ਕਿੱਲੋ ਅਫ਼ੀਮ ਅਤੇ 300 ਗ੍ਰਾਮ ਹੈਰੋਇਨ ਸਮੇਤ ਸੀਆਈਏ ਸਟਾਫ਼ ਵੱਲੋਂ 5 ਗ੍ਰਿਫਤਾਰ

August 28, 2024

ਸ੍ਰੀ ਫ਼ਤਹਿਗੜ੍ਹ ਸਾਹਿਬ/ 28 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਸੀ.ਆਈ.ਏ. ਸਟਾਫ ਸਰਹਿੰਦ ਵੱਲੋਂ ਦੋ ਵੱਖ-ਵੱਖ ਮਾਮਲਿਆਂ 'ਚ 5 ਕਿੱਲੋ ਅਫ਼ੀਮ ਅਤੇ 300 ਗ੍ਰਾਮ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।ਜ਼ਿਲਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਆਪਣੇ ਦਫਤਰ ਵਿਖੇ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਐਸ.ਪੀ.(ਡੀ) ਰਕੇਸ਼ ਯਾਦਵ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਸੀ.ਆਈ.ਏ. ਸਟਾਫ ਸਰਹਿੰਦ ਦੀ ਇੱਕ ਟੀਮ ਵੱਲੋਂ ਮੰਡੀ ਗੋਬਿਦਗੜ੍ਹ ਵਿਖੇ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਆ ਰਹੇ ਤਿੰਨ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਜਿਨਾਂ ਨੇ ਪੁੱਛੇ ਜਾਣ 'ਤੇ ਆਪਣੀ ਪਹਿਚਾਣ ਰਜਨੇਸ਼,ਸਤਵੀਰ ਅਤੇ ਧਰਮਵੀਰ ਵਜੋਂ ਦੱਸੀ।ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ ਦੀ ਹਾਜ਼ਰੀ ਵਿੱਚ ਸਬ-ਇੰਸਪੈਕਟਰ ਸਤਵਿੰਦਰ ਸਿੰਘ ਨੇ ਜਦੋਂ ਉਕਤ ਵਿਅਕਤੀਆਂ ਦੀ ਤਲਾਸ਼ੀ ਲਈ ਤਾਂ ਉਨਾਂ ਦੇ ਕਬਜ਼ੇ 'ਚੋਂ 5 ਕਿੱਲੋ ਅਫ਼ੀਮ ਬਰਾਮਦ ਹੋਈ ਜਿਨਾਂ ਨੂੰ ਥਾਣਾ ਮੰਡੀ ਗੋਬਿੰਦਗੜ੍ਹ ਵਿਖੇ ਅ/ਧ 18(ਸੀ)/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ 'ਚ ਗ੍ਰਿਫਤਾਰ ਕਰ ਲਿਆ ਗਿਆ।ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਗ੍ਰਿਫਤਾਰ ਕੀਤੇ ਗਏ ਰਜਨੇਸ਼,ਸਤਵੀਰ ਅਤੇ ਧਰਮਵੀਰ ਇੱਕੋ ਪਿੰਡ(ਬਬਈ ਭੱਟਪੁਰਾ,ਜ਼ਿਲਾ ਬਦਾਯੂੰ,ਉੱਤਰ ਪ੍ਰਦੇਸ਼) ਦੇ ਰਹਿਣ ਵਾਲੇ ਹਨ ਜਿਨਾਂ 'ਚੋਂ ਸਤਵੀਰ ਅਤੇ ਧਰਮਵੀਰ ਸਕੇ ਭਰਾ ਹਨ ਜੋ ਕਿ ਅਫ਼ੀਮ ਦੀ ਉਕਤ ਖੇਪ ਝਾਰਖੰਡ ਤੋਂ ਲੈ ਕੇ ਆਏ ਸਨ।ਡਾ. ਰਵਜੋਤ ਗਰੇਵਾਲ ਨੇ ਦੱਸਿਆ ਕਿ ਇੱਕ ਵੱਖਰੇ ਮਾਮਲੇ 'ਚ ਸੀ.ਆਈ.ਏ. ਸਟਾਫ ਸਰਹਿੰਦ ਦੀ ਇੱਕ ਟੀਮ ਵੱਲੋਂ ਅਮਲੋਹ ਵਿਖੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਜਿਸ ਦੌਰਾਨ ਬੁਲੇਟ ਮੋਟਰਸਾਈਕਲ 'ਤੇ ਆ ਰਹੇ ਦੋ ਵਿਅਕਤੀਆਂ 'ਚੋਂ ਇੱਕ ਨੇ ਨਾਕਾ ਲੱਗਾ ਦੇਖ ਕੇ ਆਪਣੀ ਜੇਬ 'ਚੋਂ ਲਿਫਾਫਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ ਜਿਨਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਨਾਮ ਪਤਾ ਪੁੱਛੇ ਜਾਣ 'ਤੇ ਉਹਨਾਂ ਨੇ ਆਪਣੀ ਪਹਿਚਾਣ ਅਮਰਜੀਤ ਸਿੰਘ ਉਰਫ ਅਮਨੀ ਵਾਸੀ ਪਿੰਡ ਨੂਰਪੁਰਾ ਅਤੇ ਸੋਮਾ ਸਿੰਘ ਵਾਸੀ ਪਿੰਡ ਪੂਨੀਵਾਲ(ਪਟਿਆਲਾ) ਵਜੋਂ ਦੱਸੀ।ਸੁੱਟੇ ਗਏ ਲਿਫਾਫੇ ਨੂੰ ਚੈੱਕ ਕਰਨ 'ਤੇ ਉਸ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ।ਇਸ ਸਬੰਧੀ ਥਾਣਾ ਅਮਲੋਹ ਵਿਖੇ ਅ/ਧ 21(ਸੀ)/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਵਾਏ ਗਏ ਮੁਕੱਦਮੇ 'ਚ ਦੋਵਾਂ ਨੂੰ ਗ੍ਰਿਫਤਾਰ ਕਰਕੇ ਸੀ.ਆਈ.ਏ. ਸਰਹਿੰਦ ਵੱਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।ਇਸ ਮੌਕੇ ਉਨਾਂ ਨਾਲ ਐਸ.ਪੀ.(ਡੀ) ਰਕੇਸ਼ ਯਾਦਵ ਅਤੇ ਸੀ.ਆਈ.ਏ. ਇੰਚਾਰਜ ਇੰਸਪੈਕਟਰ ਅਕਾਸ਼ ਦੱਤ ਵੀ ਮੌਜ਼ੂਦ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ