Wednesday, November 27, 2024  

ਪੰਜਾਬ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਲੋਂ ਸ੍ਰੀ ਗੁਰੂ ਅਮਰਦਾਸ ਜੀ: ਜੀਵਨ ਬਾਣੀ ਅਤੇ ਉਪਦੇਸ਼ ਵਿਸ਼ੇ ਤੇ ਸੈਮੀਨਾਰ

August 28, 2024
ਸ੍ਰੀ ਫ਼ਤਹਿਗੜ੍ਹ ਸਾਹਿਬ/28 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 450ਵੇਂ ਜੋਤੀ-ਜੋਤ ਪੁਰਬ ਨੂੰ ਸਮਰਪਿਤ ਕੌਮੀ ਸੈਮੀਨਾਰ ਕਰਵਾਇਆ ਗਿਆ। ਸ੍ਰੀ ਗੁਰੂ ਅਮਰਦਾਸ ਜੀ: ਜੀਵਨ ਬਾਣੀ ਅਤੇ ਉਪਦੇਸ਼ ਵਿਸ਼ੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਕਰਵਾਏ ਗਏ ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਵਾਈਸ-ਚਾਂਸਲਰ ਪ੍ਰੋਫੈਸਰ ਪਰਿਤ ਪਾਲ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਅਮਰਦਾਸ ਜੀ ਦਾ ਜੀਵਨ ਅਤੇ ਬਾਣੀ ਮਨੁੱਖਤਾ ਲਈ ਸੇਵਾ, ਪਰ ਉਪਕਾਰ ਅਤੇ ਅਧਿਆਤਮ ਦਾ ਆਦਰਸ਼ ਪੇਸ਼ ਕਰਦੇ ਹਨ। ਉਹਨਾਂ ਆਖਿਆ ਕਿ ਸ੍ਰੀ ਗੁਰੂ ਅਮਰਦਾਸ ਜੀ ਦਾ ਸਿੱਖ ਪੰਥ ਦੇ ਧਾਰਮਿਕ, ਸੱਭਿਆਚਾਰਕ, ਸੰਸਥਾਈ ਅਤੇ ਸਮਾਜਿਕ ਪੱਖ ਨੂੰ ਮੁੱਲਵਾਨ ਯੋਗਦਾਨ ਹੈ। ਉਦਘਾਟਨੀ ਸੈਸ਼ਨ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਪ੍ਰੋਫੈਸਰ ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਕਿਹਾ ਕਿ ਨਾਬਰਾਬਰੀ, ਜਾਤਪਾਤ ਅਤੇ ਵਿਕਾਰੀ ਜੀਵਨ ਆਦਿ ਸਮਕਾਲੀ ਚੁਣੌਤੀਆਂ ਨੂੰ ਗੁਰੂ ਸਾਹਿਬ ਵੱਲੋਂ ਦਿੱਤੀਆਂ ਸਿੱਖਿਆਵਾਂ ਅਨੁਸਾਰ ਹੱਲ ਕਰਨਾ ਚਾਹੀਦਾ ਹੈ। ਉਦਘਾਟਨੀ ਸੈਸ਼ਨ ਦੇ ਮੁੱਖ ਵਕਤਾ ਪ੍ਰੋਫੈਸਰ ਪਰਮਵੀਰ ਸਿੰਘ, ਮੁਖੀ, ਸਿੱਖ ਵਿਸ਼ਵਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਸ੍ਰੀ ਗੁਰੂ ਅਮਰਦਾਸ ਜੀ ਦੀ ਬਾਣੀ ਅਤੇ ਜੀਵਨ ਦੇ ਵਿਲੱਖਣ ਪੱਖਾਂ ਉੱਪਰ ਚਾਨਣਾ ਪਾਇਆ। ਉਹਨਾਂ ਨੇ ਸੈਮੀਨਾਰ ਲਈ ਧਰਮ ਅਧਿਐਨ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਸਬੰਧੀ ਵਿਚਾਰ ਚਰਚਾ ਵਿੱਚੋਂ ਸਾਡੇ ਲਈ ਵਡਮੁਲੀ ਪ੍ਰੇਰਨਾ ਅਤੇ ਸੇਧ ਪ੍ਰਾਪਤ ਹੁੰਦੀ ਹੈ। ਉਦਘਾਟਨੀ ਸੈਸ਼ਨ ਦੌਰਾਨ ਧੰਨਵਾਦ ਕਰਦਿਆਂ ਵਿਭਾਗ ਮੁਖੀ, ਡਾ. ਹਰਦੇਵ ਸਿੰਘ ਨੇ ਸੈਮੀਨਾਰ ਵਿੱਚ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਤੋਂ ਖੋਜ ਪਰਚੇ ਪੇਸ਼ ਕਰਨ ਪਹੁੰਚੇ ਵੀਹ ਵਿਦਵਾਨ ਅਤੇ ਖੋਜਾਰਥੀਆਂ ਨੂੰ ਜੀ ਆਇਆਂ ਕਿਹਾ। ਉਹਨਾਂ ਦੱਸਿਆ ਕਿ ਇਨ੍ਹਾਂ ਪਰਚਿਆਂ ਸੰਬੰਧੀ ਮਾਹਿਰ ਪ੍ਰਧਾਨਗੀ ਮੰਡਲ ਵਲੋਂ ਦਿੱਤੇ ਗਏ ਸੁਝਾਵਾਂ ਅਨੁਸਾਰ ਸੋਧ ਹੋਏ ਪਰਚੇ ਪੁਸਤਕ ਰੂਪ ਵਿੱਚ ਪ੍ਰਕਾਸ਼ਿਤ ਕੀਤੇ ਜਾਣਗੇ। ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਵਿਭਾਗ ਦੇ ਸੀਨੀਅਰ ਪ੍ਰੋਫੈਸਰ ਜਸਪਾਲ ਕੌਰ ਕਾਂਗ ਨੇ ਆਖਿਆ ਕਿ ਸਾਰੇ ਖੋਜ ਪਰਚੇ ਪੜ੍ਹਨ ਵਾਲੇ ਵਿਦਵਾਨਾਂ ਨੇ ਦਿੱਤੇ ਗਏ ਵਿਸ਼ੇ ਨਾਲ ਪੂਰਾ ਨਿਆਂ ਕੀਤਾ ਹੈ ਅਤੇ ਮੁੱਲਵਾਨ ਸਿੱਟੇ ਪੇਸ਼ ਕੀਤੇ ਹਨ। ਅਕਾਦਮਿਕ ਸੈਸ਼ਨ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਪ੍ਰੋਫੈਸਰ ਜਮਸ਼ੀਦ ਅਲੀ ਖਾਨ, ਰਾਜਨੀਤੀ ਸ਼ਾਸਤਰ ਵਿਭਾਗ ਅਤੇ ਪ੍ਰੋਫੈਸਰ ਐਚ.ਐਸ. ਭੱਟੀ, ਸਮਾਜ ਸ਼ਾਸਤਰ ਵਿਭਾਗ ਨੇ  ਪੇਪਰ ਪੇਸ਼ ਕਰਨ ਵਾਲੇ ਵਿਦਵਾਨਾਂ ਨੂੰ ਅਹਿਮ ਸੁਝਾਅ ਦਿੱਤੇ। ਵੱਖ ਵੱਖ ਅਕਾਦਮਿਕ ਸੈਸ਼ਨਾਂ ਦੌਰਾਨ ਡਾ. ਕਿਰਨਦੀਪ ਕੌਰ, ਡਾ. ਪਲਵਿੰਦਰ ਕੌਰ, ਡਾ. ਅਜੈ ਪਾਲ ਸਿੰਘ, ਹਰਨੀਤ ਕੌਰ, ਜਸਵਿੰਦਰ ਸਿੰਘ ਰੁਪਾਲ, ਸੇਵਾ ਮੁਕਤ ਲੈਕਚਰਾਰ, ਲੁਧਿਆਣਾ, ਡਾ. ਕੰਵਲਬੀਰ ਸਿੰਘ ਪੰਨੂ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਡਾ. ਜਸਬੀਰ ਕੌਰ ਅਤੇ ਡਾ. ਸਿਮਰਨ ਕੌਰ, ਖਾਲਸਾ ਕਾਲਜ, ਪਟਿਆਲਾ, ਸ਼ਮਸ਼ੇਰ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਗੁਰਪ੍ਰੀਤ ਸਿੰਘ, ਮਨਪ੍ਰੀਤ ਕੌਰ, ਅਮਨਦੀਪ ਸਿੰਘ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਹਰਪ੍ਰੀਤ ਕੌਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ, ਡਾ. ਆਤਮਾ ਸਿੰਘ, ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ, ਗੁਰਦਾਸਪੁਰ, ਅਨੂ ਕੰਧਾਰੀ, ਮੁਖੀ ਫਿਲਾਸਫੀ ਵਿਭਾਗ, ਹਿੰਦੂ ਕਾਲਜ, ਅੰਮ੍ਰਿਤਸਰ, ਬਲਜੀਤ ਕੌਰ, ਇਤਿਹਾਸ ਵਿਭਾਗ ਆਦਿ ਵਿਦਵਾਨਾਂ ਨੇ ਆਪਣੇ ਖੋਜ ਭਰਪੂਰ ਪਰਚੇ ਪੇਸ਼ ਕੀਤੇ। ਇਸ ਮੌਕੇ ਜੰਗ ਸਿੰਘ ਫਟੜ, ਨਿਹਾਲ ਸਿੰਘ ਮਾਨ ਸੰਗਰੂਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਸਟਾਫ ਮੈਂਬਰ ਵੀ ਮੌਜ਼ੂਦ ਸਨ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ