Wednesday, November 27, 2024  

ਪੰਜਾਬ

ਹਲਕਾ ਲਕਾ ਵਿਧਾਇਕ ਦੇਵ ਮਾਨ ਨੇ ਸਾਬਕਾ ਡਿਪਟੀ ਮੁੱਖ ਮੰਤਰੀ ਦਿੱਲੀ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

August 28, 2024

ਨਾਭਾ 28 ਅਗਸਤ (ਵਰਿੰਦਰ ਵਰਮਾ)

ਹਲਕਾ ਵਿਧਾਨ ਸਭਾ ਨਾਭਾ ਤੋ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸਾਬਕਾ ਡਿਪਟੀ ਮੁੱਖ ਮੰਤਰੀ ਦਿੱਲੀ ਸਰਕਾਰ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਦੇਵ ਮਾਨ ਨੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਾਨਯੋਗ ਅਦਾਲਤ ਵੱਲੋਂ ਜਮਾਨਤ ਮਿਲਣ ਤੇ ਵਧਾਈ ਦਿੱਤੀ ਅਤੇ ਉਨ੍ਹਾਂ ਤੋਂ ਅਸ਼ੀਰਵਾਦ ਲੈਣ ਉਪਰੰਤ ਹਲਕਾ ਨਾਭਾ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ। ਇਸ ਤੋਂ ਇਲਾਵਾ ਆਉਣ ਵਾਲੀਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਲਈ ਵੋਟਾਂ ਨੂੰ ਲੈ ਕੇ ਚਰਚਾ ਕੀਤੀ, ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੇਵ ਮਾਨ ਨੇ ਕਿਹਾ ਕਿ ਪੰਜਾਬ ਦੇ ਹਰਮਨ ਪਿਆਰੇ ਅਤੇ ਕ੍ਰਾਂਤੀਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਥੇ ਹੀ ਹਲਕਾ ਨਾਭਾ ਵਿਖੇ ਵੱਡੇ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਹਲਕੇ ਦੇ ਵਿੱਚ ਕਿਸੇ ਵੀ ਪ੍ਰਕਾਰ ਦੀ ਗਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਨ ਸਰਕਾਰ ਦੀਆਂ ਸਕੀਮਾਂ ਤੋਂ ਹਰ ਵਰਗ ਖੁਸ਼ ਨਜ਼ਰ ਆ ਰਿਹਾ ਹੈ ਅਤੇ ਆਉਣ ਵਾਲੀਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ। ਵਿਧਾਇਕ ਦੇਵ ਮਾਨ ਨੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕਿਹਾ ਕਿ ਸਰਕਾਰ ਵੱਲੋਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਜੋ ਡਿਊਟੀ ਲਗਾਈ ਜਾਵੇਗੀ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਲ ਨਿਭਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਜਿਸ ਨਾਲ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਤੋ ਖੁਸ਼ ਹੈ, ਉਥੇ ਹੀ ਹਰਿਆਣਾ ਵਿੱਚ ਲੋਕਾਂ ਦਾ ਆਮ ਆਦਮੀ ਪਾਰਟੀ ਵੱਲ ਰੁਝਾਨ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਸੂਬਾ ਹਰਿਆਣਾ ਦਾ ਨੌਜਵਾਨ ਵਰਗ ਪਾਰਟੀ ਨਾਲ ਨਾਲ ਜੁੜ ਰਿਹਾ ਹੈ। ਜਿਸ ਨੂੰ ਵੇਖਦੇ ਹੋਏ ਹਰਿਆਣਾ ਸੂਬਾ ਦੀ ਜਨਤਾ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾ ਨੂੰ ਫਤਵਾ ਦੇਣਗੇ। ਵਿਧਾਇਕ ਦੇਵ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਹਮੇਸ਼ਾ ਮਨੀਸ਼ ਸਿਸੋਦੀਆ ਜੀ ਨੂੰ ਤੰਦਰੁਸਤ ਤੇ ਚੜਦੀ ਕਲਾ ਵਿੱਚ ਰਹਿਣ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ