ਸ੍ਰੀ ਫ਼ਤਹਿਗੜ੍ਹ ਸਾਹਿਬ/28 ਅਗਸਤ
(ਰਵਿੰਦਰ ਸਿੰਘ ਢੀਂਡਸਾ)
ਸਿਹਤ ਵਿਭਾਗ ਵੱਲੋਂ ਜੱਚਾ-ਬੱਚਾ ਦੀ ਸਿਹਤ ਸੰਭਾਲ ਲਈ ਲਗਾਤਾਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਜਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ। ਉਪਰੋਕਤ ਪ੍ਰਗਟਾਵਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਜਿਲ੍ਹਾ ਹਸਪਤਾਲ ਵਿਖੇ ਚੱਲ ਰਹੇ ਮਮਤਾ ਦਿਵਸ ਦੀ ਚੈਕਿੰਗ ਦੌਰਾਨ ਕੀਤਾ ।ਇਸ ਚੈਕਿੰਗ ਦੌਰਾਨ ਉਹਨਾਂ ਮਮਤਾ ਦਿਵਸ ਦੇ ਰਜਿਸਟਰ ਚੈੱਕ ਕਰਦਿਆਂ ਸਬੰਧਤ ਸਟਾਫ ਨੂੰ ਹਦਾਇਤ ਕੀਤੀ ਕਿ ਉਹਨਾਂ ਵੱਲੋਂ ਜੋ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਸਦਾ ਸਾਰਾ ਡਾਟਾ ਰਜਿਸਟਰਾਂ ਤੇ ਕੰਪਲੀਟ ਕਰਨ ਅਤੇ ਇਸ ਡਾਟੇ ਨੂੰ ਪੋਰਟਲ ਤੇ ਅਪਲੋਡ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਮਮਤਾ ਦਿਵਸ ਵਾਲੇ ਦਿਨ ਟੀਕਾਕਰਨ ਕਰਾਉਣ ਲਈ ਆਉਣ ਵਾਲੇ ਹਰੇਕ ਬੱਚੇ ਅਤੇ ਗਰਭਵਤੀਆਂ ਨੂੰ ਉਹਨਾਂ ਦੇ ਅਗਲੇ ਟੀਕੇ ਬਾਰੇ ਜਰੂਰ ਜਾਣੂ ਕਰਾਇਆ ਜਾਵੇ। ਉਹਨਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਕਾਰਡ, ਕੋਲਡ ਚੇਨ, ਵੈਕਸੀਨ ਦੀ ਐਕਸਪਾਇਰੀ ਡੇਟ, ਬਾਇਓ ਮੈਡੀਕਲ ਵੇਸਟ, ਅਤੇ ਵੈਕਸੀਨ ਦੇ ਰੱਖ ਰਖਾਵ ਸਬੰਧੀ ਚੈਕਿੰਗ ਕਰਕੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਤੇ ਉਹਨਾਂ ਸਬੰਧਤ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ ਅਤੇ ਹਰ ਮਮਤਾ ਦਿਵਸ ਤੇ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਡਿਊ ਲਿਸਟ ਰੱਖਣੀ ਯਕੀਨੀ ਬਣਾਈ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਗਰਭਵਤੀ ਔਰਤ ਅਤੇ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ। ਇਸ ਮੌਕੇ ਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ,ਗੁਰਦੀਪ ਸਿੰਘ,ਜਸਵਿੰਦਰ ਕੌਰ ਏਐਨਐਮ ਕਮਲਜੀਤ ਕੌਰ , ਜਰਨੈਲ ਕੌਰ ਆਸ਼ਾ ਮਨਪ੍ਰੀਤ ਕੌਰ ਆਦਿ ਹਾਜ਼ਰ ਸਨ।