ਮੋਰਿੰਡਾ, 28 ਅਗਸਤ (ਲਖਵੀਰ ਸਿੰਘ)
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਵਲੋਂ ਪਿੰਡ ਕਾਈਨੌਰ ਵਿਖੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣਮਾਜਰਾ ਦੀ ਅਗਵਾਈ ਹੇਠ ਇਕੱਤਰਤਾ ਕੀਤੀ। ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਅਤੇ ਜ਼ਿਲ੍ਹਾ ਸਲਾਹਕਾਰ ਮਹਿੰਦਰ ਸਿੰਘ ਰੌਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਜਸਵਿੰਦਰ ਸਿੰਘ ਕਾਈਨੌਰ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਪ੍ਰੋਗਰਾਮ, ਨੀਤੀਆਂ ਅਤੇ ਕਿਸਾਨੀ ਮਸਲਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਨੇ ਕਿਹਾ ਕਿ ਭਾਜਪਾ ਆਗੂ ਕੰਗਨਾ ਰਾਣੌਤ ਨੂੰ ਕਿਸਾਨਾਂ ਖਿਲਾਫ ਬਿਆਨਬਾਜ਼ੀ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਆਗੂਆਂ ਦੁਆਰਾ ਗਲਤ ਸ਼ਬਦਾਵਲੀ ਬੋਲਣ ’ਤੇ ਸਖਤ ਨੋਟਿਸ ਲੈਣ। ਉਹਨਾਂ ਜਥੇਬੰਦੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਮਿਤੀ 2 ਸਤੰਬਰ 2024 ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਰੈਲੀ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਸ੍ਰੀ ਢੋਲਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸਹਿਕਾਰੀ ਅਦਾਰਿਆਂ ਵਿੱਚ ਪਾਰਦਰਸ਼ਤਾ ਲਿਆਵੇ ਅਤੇ ਸੰਯੁਕਤ ਕਿਸਾਨ ਮੋਰਚੇ ਦੀਆਂ ਪੰਜਾਬ ਨਾਲ ਸਬੰਧਿਤ ਮੰਗਾਂ ਤੁਰੰਤ ਪੂਰੀਆਂ ਕਰੇ। ਇਕੱਤਰਤਾ ਦੌਰਾਨ ਪਿੰਡ ਕਾਈਨੌਰ ਦੀ ਨਵੀਂ ਕਮੇਟੀ ਬਣਾਈ ਗਈ। ਜਿਸ ਵਿੱਚ ਪਰਵਿੰਦਰ ਸਿੰਘ ਨੂੰ ਪ੍ਰਧਾਨ, ਗੁਰਜੋਤ ਸਿੰਘ ਜਨਰਲ ਸਕੱਤਰ, ਸੁਖਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਮਨਦੀਪ ਸਿੰਘ ਨੂੰ ਮੀਤ ਪ੍ਰਧਾਨ, ਅਮਨਦੀਪ ਸਿੰਘ ਪ੍ਰੈਸ ਸਕੱਤਰ, ਹਰਮਨ ਸਿੰਘ ਨੂੰ ਸਹਾਇਕ ਸਕੱਤਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ 21 ਮੈਂਬਰੀ ਕਮੇਟੀ ਵਿੱਚ ਸਹਿਬਾਜ ਸਿੰਘ, ਨਰਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਕਸ਼ਮੀਰਾ ਸਿੰਘ, ਇੰਦਰਜੀਤ ਸਿੰਘ, ਮਨਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰਭਜੋਤ ਸਿੰਘ, ਦਵਿੰਦਰ ਸਿੰਘ, ਜਗਤਾਰ ਸਿੰਘ, ਗੁਰਵਿੰਦਰ ਸਿੰਘ, ਮਲਕੀਤ ਸਿੰਘ ਅਤੇ ਚਰਨ ਸਿੰਘ ਨੂੰ ਚੁਣਿਆ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਮੇਵਾ ਸਿੰਘ, ਰਘਬੀਰ ਸਿੰਘ, ਗੁਰਪ੍ਰੀਤ ਸਿੰਘ, ਸਵਰਨ ਸਿੰਘ, ਮਲਕੀਤ ਸਿੰਘ, ਦਰਸ਼ਨ ਸਿੰਘ, ਗੁਰਦੀਪ ਸਿੰਘ, ਰਜਿੰਦਰ ਸਿੰਘ, ਤਰਲੋਚਨ ਸਿੰਘ ਤਾਜਪੁਰਾ ਮੀਤ ਪ੍ਰਧਾਨ ਬਲਾਕ ਮੋਰਿੰਡਾ, ਮਲਕੀਤ ਸਿੰਘ ਕੰਗ, ਲਾਲੀ ਬਾਠ ਆਦਿ ਹਾਜ਼ਰ ਸਨ।