Wednesday, November 27, 2024  

ਪੰਜਾਬ

ਮਾਰਚ 25 ਤੱਕ ਪ੍ਰਾਜੈਕਟ ਸ਼ੁਰੂ ਕਰਨ ਲਈ ਅਧਿਕਾਰੀ ਤੇਜ਼ੀ ਲਿਆਉਣ - ਨਿਗਮ ਕਮਿਸ਼ਨਰ

August 28, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ 28 ਅਗਸਤ 2024 :

ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਵੱਲੋਂ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰੋਜੈਕਟ ਦੀ ਸਮੀਖਿਆ ਬੈਠਕ ਕੀਤੀ ਗਈ, ਜਿਸ ਵਿਚ ਇਸ ਪ੍ਰੋਜੈਕਟ ਵਿਚ ਹੁਣ ਤੱਕ ਹੋਏ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਸਮੀਖਿਆ ਮੀਟਿੰਗ ਵਿੱਚ ਲਾਰਸਨ ਐਂਡ ਟੂਬਰੋ ਕੰਪਨੀ ਦੇ ਅਧਿਕਾਰੀਆਂ, ਨਿਗਮ ਅਧਿਕਾਰੀਆਂ ਅਤੇ ਪ੍ਰੋਜੈਕਟ ਲਈ ਨਿਯੁਕਤ ਸੁਤੰਤਰ ਵੈਰੀਫਿਕੇਸ਼ਨ ਏਜੰਸੀ ਦੇ ਅਧਿਕਾਰੀ ਸ਼ਾਮਿਲ ਹੋਏ। ਜਿਕਰ ਜੋਗ ਹੈ ਕਿ ਨਗਰ ਨਿਗਮ ਵਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਯੋਗ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਆਉਣ ਵਾਲੇ ਸਮੇਂ ਵਿੱਚ ਅੱਪਰ ਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਇਸ ਪ੍ਰੋਜੈਕਟ ਤਹਿਤ ਵੱਲਾ ਵਿਖੇ 44 ਕਰੋੜ ਲੀਟਰ ਪ੍ਰਤੀਦਿਨ ਦੀ ਸਮਰੱਥਾ ਵਾਲੇ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ, ਸ਼ਹਿਰ ਵਿੱਚ 112 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਉਣ ਦੇ ਨਾਲ-ਨਾਲ 51 ਨਵੀਆਂ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਨਿਗਮ ਕਮਿਸ਼ਨਰ ਨੇ ਕੰਮ ਦਾ ਜਾਇਜ਼ਾ ਲੈਂਦਿਆਂ ਕੰਪਨੀ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਾਲ-ਨਾਲ ਕਰਮਚਾਰੀਆਂ ਦੀ ਗਿਣਤੀ ਵਿੱਚ ਵਾਧਾ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਅਗਲੇ ਸਾਲ ਮਾਰਚ ਤੋਂ ਸ਼ਹਿਰ ਵਿੱਚ ਨਹਿਰੀ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਜਾ ਸਕੇ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਕੰਮ ਦੀ ਰਫ਼ਤਾਰ ਨੂੰ ਤੇਜ਼ ਕੀਤਾ ਜਾਵੇ ਅਤੇ ਹੋਰ ਵਿਭਾਗਾਂ ਨਾਲ ਤਾਲਮੇਲ ਕਰਕੇ ਜਿੱਥੇ ਕਿਤੇ ਵੀ ਕੰਮ ਸ਼ੁਰੂ ਕਰਨ ਲਈ ਉਨ੍ਹਾਂ ਦੀ ਐਨ.ਓ.ਸੀ. ਦੀ ਲੋੜ ਹੋਵੇ, ਉਹ ਜਲਦੀ ਤੋਂ ਜਲਦੀ ਪ੍ਰਾਪਤ ਕੀਤੀ ਜਾਵੇ। ਇਸ ਮੌਕੇ ਪ੍ਰਾਜੈਕਟ ਮੈਨੇਜਰ ਕੁਲਦੀਪ ਸਿੰਘ ਸੈਣੀ (ਸੇਵਾਮੁਕਤ ਚੀਫ਼ ਇੰਜਨੀਅਰ) ਨੇ ਦੱਸਿਆ ਕਿ ਹੁਣ ਤੱਕ 70 ਕਿਲੋਮੀਟਰ ਪਾਈਪ ਲਾਈਨ ਵਿਛਾਈ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਹਿੱਸੇ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਥਾਵਾਂ ’ਤੇ ਟੈਂਕੀਆਂ ਬਣਾਉਣ ਦਾ ਕੰਮ ਚੱਲ ਰਿਹਾ ਹੈ ਅਤੇ 8 ਥਾਵਾਂ ’ਤੇ ਮਿੱਟੀ ਦੀ ਟੈਸਟਿੰਗ ਕਰਵਾਈ ਜਾ ਰਹੀ ਹੈ, ਜਿੱਥੇ ਕੁਝ ਦਿਨਾਂ ਵਿੱਚ ਕੰਮ ਸ਼ੁਰੂ ਹੋ ਜਾਵੇਗਾ। ਹੋਰ ਥਾਵਾਂ ’ਤੇ ਵਿਭਾਗਾਂ ਤੋਂ ਐਨ.ਓ.ਸੀ ਲੈਣ ਦੀ ਪ੍ਰਕਿਰਿਆ ਅੰਤਿਮ ਪੜਾਅ ’ਤੇ ਹੈ ਅਤੇ ਐਨ.ਓ.ਸੀ ਮਿਲਦੇ ਹੀ ਉਥੇ ਕੰਮ ਸ਼ੁਰੂ ਹੋ ਜਾਵੇਗਾ। 15 ਪੁਰਾਣੀਆਂ ਟੈਂਕੀਆਂ ਦੀ ਮੁਰੰਮਤ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀਆਂ 'ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਕੰਮ ਦੀ ਰਫ਼ਤਾਰ ਥੋੜ੍ਹੀ ਮੱਠੀ ਪੈ ਗਈ ਹੈ ਜਿਸ ਨੂੰ ਅਗਲੇ ਮਹੀਨੇ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਪ੍ਰੋਜੈਕਟ ਮੈਨੇਜਰ ਨਰਿੰਦਰਪਾਲ ਸਿੰਘ, ਐਕਸੀਅਨ ਜਤਿਨ ਵਾਸੂਦੇਵਾ, ਐਲ.ਐਂਡ.ਟੀ ਦੇ ਪ੍ਰੋਜੈਕਟ ਡਾਇਰੈਕਟਰ ਸੰਜੇ ਸਿੰਘ, ਸ਼ਿਵ ਕੁਮਾਰ ਸੋਨੀ, ਅਸ਼ਵਨੀ ਕੁਮਾਰ, ਕ੍ਰਿਸ਼ਨ ਲੋਕੇਸ਼, ਐਸ.ਡੀ.ਓ ਰਣਜੀਤ ਸਿੰਘ, ਡਾ: ਮੌਨਿਕਾ, ਸਮਰਿਤੀ ਸ਼ਰਮਾ, ਹਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ