Wednesday, November 27, 2024  

ਪੰਜਾਬ

ਸਿਵਲ ਹਸਪਤਾਲ ਬਠਿੰਡਾ ਵਿਖੇ ਰਾਜ ਸਿੰਘ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਧਰਨਾ 50 ਵੇਂ ਦਿਨ ਵੀ ਜਾਰੀ

August 28, 2024

ਨਵਾਂ ਗਾਂਓ,28 ਅਗਸਤ ( ਐਨ ਡੀ ਤਿਵਾੜੀ)

ਸਮੂਹ ਸਿਹਤ ਵਿਭਾਗ ਦੀਆਂ ਜਥੇਬੰਦੀਆਂ ਵੱਲੋਂ ਸਿਵਲ ਹਸਪਤਾਲ ਬਠਿੰਡਾ ਵਿਖੇ ਲਗਾਤਾਰ ਸੰਘਰਸ਼ 50 ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ।ਅੱਜ ਇਹ ਸੰਘਰਸ਼ ਜ਼ਿਲ੍ਹਾ ਪੱਧਰੀ ਕੀਤਾ ਗਿਆ ਜਿਸ ਤਹਿਤ ਸਿਵਲ ਹਸਪਤਾਲ ਦੀ ਓ ਪੀ ਡੀ ਬੰਦ ਕੀਤੀ ਗਈ। ਸਮੁੱਚੇ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਬੰਦ ਕੀਤੀਆਂ ਗਈਆਂ।ਸਾਂਝੀ ਕਮੇਟੀ ਦੇ ਆਗ ਗਗਨਦੀਪ ਸਿੰਘ ਭੁੱਲਰ ,ਡਾ ਜਗਰੂਪ ਸਿੰਘ ,ਅਮਿਤ ਕੁਮਾਰ , ਗੁਰਪ੍ਰੀਤ ਸਿੰਘ , ਪਰਮਜੀਤ ਕੌਰ , ਜਸਕਰਨ ਸਿੰਘ ਨੇ ਦੱਸਿਆ ਹੈ ਕਿ ਸਿਹਤ ਵਿਭਾਗ ਦੀ ਇੱਕ ਟੀਮ ਜਿਸ ਵਿੱਚ 8 ਅਧਿਕਾਰੀ ਅਤੇ 4 ਕਰਮਚਾਰੀ ਸ਼ਾਮਿਲ ਸਨ।ਮਿਤੀ 9 ਜੁਲਾਈ 2024 ਨੂੰ ਪਾਤੜਾਂ ਵਿਖੇ ਗੈਰ ਕਾਨੂੰਨੀ ਤਰੀਕੇ ਨਾਲ ਕੀਤੇ ਜਾ ਰਹੇ ਲਿੰਗ ਨਿਰਧਾਰਿਤ ਟੈਸਟ ਕਰਨ ਵਾਲੇ ਵਿਅਕਤੀਆਂ ਤੇ ਰੇਡ ਕਰਨ ਗਏ ਸਨ। ਪ੍ਰੰਤੂ ਮੁਖਬਰ ਦੀ ਗਲਤ ਜਾਣਕਾਰੀ ਕਾਰਨ ਸਿਹਤ ਵਿਭਾਗ ਦੇ ਰਾਜ ਸਿੰਘ ਵਾਰਡ ਅਟੈਂਡੈਟ ਨੂੰ ਵਿਜੀਲੈਂਸ ਵਿਭਾਗ ਵੱਲੋਂ ਗਿ੍ਰਫਤਾਰ ਕਰ ਲਿਆ ਗਿਆ।ਜਿਸ ਸਬੰਧੀ ਅਧਿਕਾਰੀਆਂ ਵੱਲੋਂ ਜੋ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਗਈ ਹੈ ਉਸ ਵਿੱਚ ਤੱਥਾਂ ਨੂੰ ਅਣਗੌਲਿਆ ਕੀਤਾ ਗਿਆ ਹੈ।ਜਿਸ ਕਾਰਨ ਰਾਜ ਸਿੰਘ ਵਾਰਡ ਅਟੈਂਡੈਟ ਬਿਨਾਂ ਕਸੂਰੋਂ ਹੀ ਸਜ਼ਾ ਦਾ ਭਾਗੀਦਾਰ ਬਣ ਸਕਦਾ ਹੈ।ਜਿਸ ਕਾਰਨ ਸਿਹਤ ਵਿਭਾਗ ਦੀਆਂ ਸਾਰੀਆਂ ਜਥੇਬੰਦੀਆਂ ਇਕੱਠੇ ਹੋ ਕੇ ਸੰਘਰਸ਼ ਕਰ ਰਹੀਆਂ ਹਨ।ਅੱਜ ਸ਼ਹਿਰ ਵਿੱਚ ਮਾਰਚ ਕਰਨ ਉਪਰੰਤ ਡਿਪਟੀ ਕਮਿਸ਼ਨਰ ਬਠਿੰਡਾ ਦੇ ਨਾਮ ਮੰਗ ਪੱਤਰ ਤਹਿਸੀਲਦਾਰ ਮੈਡਮ ਸਲੋਚਨਾ ਰਾਣੀ ਰਾਹੀਂ ਭੇਜਿਆ ਗਿਆ।ਅੱਜ ਸਮੂਹ ਜਥੇਬੰਦੀਆਂ ਵੱਲੋਂ ਫੈਸਲਾ ਕੀਤਾ ਕਿ ਮਿਤੀ 29-30 ਅਗਸਤ ਨੂੰ ਰੋਸ ਵਜੋਂ ਕਾਲੇ ਝੰਡਿਆਂ ਨਾਲ ਰੋਸ ਮੁਜਾਹਰਾ ਕੀਤਾ ਜਾਵੇਗਾ।30 ਅਗਸਤ 2024 ਨੂੰ ਅਰਥੀ ਫੂਕ ਮੁਜਾਹਰਾ ਵੀ ਕੀਤਾ ਜਾਵੇਗਾ।ਸਿਵਲ ਹਸਪਤਾਲ ਬਠਿੰਡਾ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਸਮੂਹ ਜਨਤਕ ਜਥੇਬੰਦੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਸੰਘਰਸ਼ ਵਿੱਚ ਸਿਵਲ ਹਸਪਤਾਲ ਬਠਿੰਡਾ ਦੇ ਨਿਹੱਕੇ ਫਸੇ ਇੱਕ ਦਰਜਾ ਚਾਰ ਕਰਮਚਾਰੀ ਦਾ ਸਾਥ ਦਿੱਤਾ ਜਾਵੇ।ਅੱਜ ਦੇ ਇਸ ਧਰਨੇ ਨੂੰ ਭੁਪਿੰਦਰਪਾਲ ਕੌਰ , ਸਿਕੰਦਰ ਸਿੰਘ ਧਾਲੀਵਾਲ ਡੀ ਐਮ ਐਫ਼ , ਡਾ. ਸਤਪਾਲ ,ਅਮੀ ਲਾਲ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ , ਕ੍ਰਿਸ਼ਨ ਪੀ ਐਸ ਐਸ ਐਫ਼ ,ਸਵਰਨਜੀਤ ਕੌਰ , ਹਰਵਿੰਦਰ ਕੌਰ , ਜਗਦੀਸ਼ ਸਿੰਘ , ਰਾਜੇਸ਼ ਮੌੜ , ਮੁਨੀਸ਼ ਕੁਮਾਰ , ਹਰਜਿੰਦਰ ਕੌਰ , ਪਲਵਿੰਦਰ ਸਿੰਘ , ਕੁਲਵਿੰਦਰ ਸਿੰਘ ,ਹਰਕਰਨ ਸਿੰਘ ,ਸਚਦੇਵ ,ਆਦਿ ਆਗੂਆਂ ਨੇ ਸੰਬੋਧਨ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ