ਸ੍ਰੀ ਫ਼ਤਹਿਗੜ੍ਹ ਸਾਹਿਬ/28 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਬਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ ਸ਼ੁਰੂ ਹੋਣ ਵਾਲੇ ਖੇਡ ਮੇਲੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਪਿੰਡ ਸੌਂਢਾ ਵਿਖੇ ਨੌਜਵਾਨ ਸਭਾ, ਗੁਗਾ ਮਾੜੀ ਕਮੇਟੀ ਤੇ ਨਗਰ ਪੰਚਾਇਤ ਵੱਲੋਂ ਕਰਵਾਏ ਗਏ 23ਵੈ ਕਬੱਡੀ ਕੱਪ ਦੌਰਾਨ ਖਿਡਾਰੀਆਂ ਨਾਲ ਜਾਣ ਪਛਾਣ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ।ਕੈਬਨਟ ਮੰਤਰੀ ਜੋੜੇ ਮਾਜਰਾ ਨੇ ਨੌਜਵਾਨ ਪੀੜੀ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਖੇਡਾਂ ਇੱਕ ਅਜਿਹਾ ਖੇਤਰ ਹਨ ਜਿਸ ਨਾਲ ਜੁੜ ਕੇ ਸਮਾਜ ਵਿੱਚ ਫੈਲੀ ਨਸ਼ਿਆਂ ਦੀ ਲਾਹਣਤ ਦਾ ਖਾਤਮਾ ਕੀਤਾ ਜਾ ਸਕਦਾ ਹੈ।
ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾ ਰਹੀ ਹੈ ਤਾਂ ਜੋ ਸਾਡੇ ਨੌਜਵਾਨ ਪੀੜੀ ਖੇਡਾਂ ਦੇ ਖੇਤਰ ਵਿੱਚ ਦਿਨ ਦੂਣੀ ਰਾਤ ਚੌਗਣੀ ਤਰੱਕੀ ਕਰ ਸਕੇ। ਉਹਨਾਂ ਇਸ ਮੌਕੇ ਕੈਬਨਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਪਿੰਡ ਸੌਂਢਾ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ।ਇਸ ਮੌਕੇ ਚੈਅਰਮੈਨ ਜਿਲ੍ਹਾ ਯੋਜਨਾ ਕਮੇਟੀ ਅਜੇ ਸਿੰਘ ਲਿਬੜਾ, ਗੁਰਪ੍ਰੀਤ ਸਿੰਘ ਜੀਪੀ ਸਾਬਕਾ ਵਿਧਾਇਕ ਬਸੀ ਪਠਾਣਾਂ, ਕਲੱਬ ਪ੍ਰਧਾਨ ਹਰਵਿੰਦਰ ਸਿੰਘ ਨੱਪੀ , ਸਤੀਸ਼ ਲਟੋਰ, ਕੌਂਸਲਰ ਜਸਬੀਰ ਸਿੰਘ ਜੱਸੀ, ਅਸੀਸ ਅੱਤਰੀ, ਕੁਲਦੀਪ ਸਿੰਘ ਸੌਂਢਾ, ਪਰਵਿੰਦਰ ਸਿੰਘ ਸੌਂਢਾ, ਤੀਰਥ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਪੰਜੋਲਾ, ਰਵਿੰਦਰ ਸਿੰਘ ਸੌਂਢਾ ਅਤੇ ਗੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।