ਸ੍ਰੀ ਫ਼ਤਹਿਗੜ੍ਹ ਸਾਹਿਬ/29 ਅਗਸਤ:
(ਰਵਿੰਦਰ ਸਿੰਘ ਢੀਂਡਸਾ)
ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਵਿਖੇ ਕਾਲਜ ਦੇ ਐਨਐਸਐਸ ਯੂਨਿਟ ਵੱਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਕਾਲਜ ਦੀ ਪ੍ਰਿੰਸੀਪਲ ਡਾਕਟਰ ਵਨੀਤਾ ਗਰਗ ਵਲੋਂ ਕੀਤੀ ਗਈ। ਡਾ. ਵਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਮਨੁੱਖੀ ਜੀਵਨ ਵਿੱਚ ਖੇਡਾਂ ਦੀ ਅਹਿਮੀਅਤ ਤੋ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਸਰੀਰਕ ਗਤੀਵਿਧੀਆਂ ਸਾਡੇ ਸਰੀਰ ਨੂੰ ਰਿਸ਼ਟ ਪੁਸ਼ਟ ਰੱਖਣ ਦੇ ਨਾਲ ਨਾਲ ਸਾਨੂੰ ਮਾਨਸਿਕ ਤੌਰ ਤੇ ਵੀ ਤੰਦਰੁਸਤ ਰੱਖਦੀਆਂ ਹਨ। ਇਸ ਲਈ ਸਾਨੂੰ ਖੇਡਾਂ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋਫੈਸਰ ਵਿਜੈ ਕੁਮਾਰ ਨੇ ਵੀ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਵਿੱਚ ਵਾਲੀਬਾਲ ਦੇ ਮੈਚ ਵੀ ਕਰਵਾਏ ਗਏ ਜਿਹਨਾਂ ਵਿੱਚ ਵਿਦਿਆਰਥੀਆਂ ਨੇ ਆਪੋ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ। ਮੈਚ ਉਪਰੰਤ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ ।ਇਸ ਮੌਕੇ ਐਨਐਸਐਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਡਾ. ਜਸਵੀਰ ਕੌਰ,ਸਹਾਇਕ ਪ੍ਰੋਗਰਾਮ ਅਫਸਰ ਡਾ.ਜਸਬੀਰ ਸਿੰਘ ,ਪ੍ਰੋ. ਮਨਦੀਪ ਕੌਰ, ਕਾਲਜ ਦਾ ਸਮੂਹ ਸਟਾਫ ਅਤੇ ਸੌ ਦੇ ਕਰੀਬ ਐਨਐਸਐਸ ਵਲੰਟੀਅਰ ਵੀ ਮੌਜ਼ੂਦ ਸਨ।