Wednesday, November 27, 2024  

ਪੰਜਾਬ

ਪੰਜਾਬ ਸਰਕਾਰ ਵੱਲੋਂ 10 ਸੀ.ਡੀ.ਪੀ.ਓ ਨੂੰ ਬਤੌਰ ਡੀ.ਪੀ.ਓਜ਼ ਦਿੱਤੀ ਤਰੱਕੀ: ਡਾ. ਬਲਜੀਤ ਕੌਰ

August 29, 2024

ਚੰਡੀਗੜ੍ਹ, 29 ਅਗਸਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਾਰੇ ਵਰਗਾਂ ਦੀ ਭਲਾਈ ਲਈ ਕਾਰਜਸ਼ੀਲ ਹੈ, ਉੱਥੇ ਹੀ ਮੁਲਾਜਮਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਸਮੇਂ ਸਿਰ ਬਣਦੀਆਂ ਤਰੱਕੀਆਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਨੂੰ ਤਰੱਕੀ ਦਿੱਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੂਬਾ ਸਰਕਾਰ ਨੇ ਸੀ.ਡੀ.ਪੀ.ਓਜ਼ ਦੀਆਂ ਲੰਬੇ ਸਮੇਂ ਤੋਂ ਤਰੱਕੀਆਂ ਦੀ ਮੰਗ ਪੂਰੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 10 ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਨੂੰ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ (ਡੀ.ਪੀ.ਓਜ਼) ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਪਦਉਨਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਉਨ੍ਹਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 10 ਜ਼ਿਲ੍ਹਾ ਪ੍ਰੋਜੈਕਟ ਅਫਸਰਾਂ ਵਿੱਚੋਂ ਇੱਕ ਅਨੁਸੂਚਿਤ ਜਾਤੀ ਨਾਲ ਸਬੰਧਤ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 