ਰਾਜ ਗੋਇਲ, ਰਾਮਪੁਰਾ ਫੂਲ, 29 ਅਗਸਤ
ਸੀ.ਬੀ.ਐਸ.ਈ ਮਾਨਤਾ ਪ੍ਰਾਪਤ ਸਰਾਫ਼ ਐਜੂਕਨ ਗਲੋਬਲ ਡਿਸਕਵਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ੇਵੀਅਰਜ਼, ਬਠਿੰਡਾ ਵਿਖੇ 18 ਤੋਂ ਵੱਧ ਸਕੂਲਾਂ ਦੇ ਬੱਚਿਆਂ ਦੁਆਰਾ ਕਰਵਾਏ ਗਏ ਲੂਮਿਨੇਅਰ 2024-25 ਦੇ ਵੱਖ-ਵੱਖ ਗਤੀਵਿਧੀ ਮੁਕਾਬਲਿਆਂ ਵਿੱਚ ਭਾਗ ਲਿਆ। ਬੱਚਿਆਂ ਨੇ ਟ੍ਰੈਸ਼ ਸ਼ੋਅ, ਫ੍ਰੀਡਮ ਰੰਗੋਲੀ, ਪਰੀ ਫਿਟਨੈਸ, ਨੇਚਰ ਹੰਟ, ਮੈਚ ਬਾਕਸ ਰੇਸ, ਬਲਾਇੰਡ ਫੋਲਡ ਮੇਜ਼, ਐਲੀਫੈਂਟ ਟੂਥਪੇਸਟ, ਸਾਇੰਸ ਪ੍ਰਯੋਗ ਵਰਗੀਆਂ ਕਈ ਗਤੀਵਿਧੀਆਂ ਵਿੱਚ ਭਾਗ ਲਿਆ। ਮੁਕਾਬਲਿਆਂ ਵਿੱਚ ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਬੱਚਿਆਂ ਨੂੰ ਇਨਾਮ ਅਤੇ ਸਰਟੀਫਿਕੇਟ ਵੀ ਵੰਡੇ ਗਏ।
ਸਕੂਲ ਦੇ ਚੇਅਰਮੈਨ ਇੰਜਨੀਅਰ ਸ਼੍ਰੀ ਕਮਲੇਸ਼ ਸਰਾਫ ਅਤੇ ਵਾਈਸ ਚੇਅਰਮੈਨ ਸ਼੍ਰੀ ਅਮਿਤ ਸਰਾਫ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ, ਉਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਭਾਗੀਦਾਰੀ ਵਧਾਉਣ ਲਈ ਸਕੂਲ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਂਦਾ ਹੈ। ਬੱਚਿਆਂ ਨੂੰ ਅੰਤਰ-ਸਕੂਲ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਅਸੀਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਾਰੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਰਹਿਣਾ ਆਪਣਾ ਫਰਜ਼ ਸਮਝਦੇ ਹਾਂ।
ਸਕੂਲ ਦੀ ਪਿ੍ਰੰਸੀਪਲ ਸ਼੍ਰੀਮਤੀ ਅੰਜੂ ਨਾਗਪਾਲ ਨੇ ਲਿਊਮੀਨੇਅਰ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਦੀ ਨਵੀਂ ਸਿੱਖਿਆ ਪ੍ਰਣਾਲੀ ਅਨੁਸਾਰ ਬੱਚਿਆਂ ਦੇ ਸਰਵਪੱਖੀ ਵਿਕਾਸ, ਬੱਚਿਆਂ ਦੇ ਗਿਆਨ ਵਿੱਚ ਵਾਧਾ, ਸਵੈ-ਵਿਸ਼ਵਾਸ ਅਤੇ ਹਰ ਤਰ੍ਹਾਂ ਦੇ ਹੁਨਰ ਦਾ ਨਿਰਮਾਣ ਕਰਨ ਦੇ ਉਦੇਸ਼ ਨਾਲ ਬੱਚਿਆਂ ਨੂੰ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਯੋਗ ਬਣਾਇਆ ਜਾਂਦਾ ਹੈ। , ਇਹ ਗਤੀਵਿਧੀਆਂ ਬੱਚਿਆਂ ਲਈ ਭਵਿੱਖ ਵਿੱਚ ਹਰ ਖੇਤਰ ਵਿੱਚ ਅੱਗੇ ਵੱਧਣ ਲਈ ਸਹਾਈ ਸਿੱਧ ਹੁੰਦੀਆਂ ਹਨ।