ਗੜਦੀ ਵਾਲਾ 29 ਅਗਸਤ ਮਲਕੀਤ ਸਿੰਘ
ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ ਭੂੰਗਾ ਵਿਖੇ 39 ਦਾ ਕੌਮੀ ਅੱਖਾਂ ਦਾਨ ਜਾਗਰੂਕਤਾ ਪੰਦਰਵਾੜਾ ਮਨਾਇਆ ਗਿਆ ।
ਇਸ ਮੌਕੇ ਡਾ. ਹਰਜੀਤ ਸਿੰਘ ਜੀ ਨੇ ਲੋਕਾ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਖਾ ਦਾ ਦਾਨ ਮਹਾਂਦਾਨ ਹੈ। ਜੀਵਨ ਤੋਂ ਬਾਅਦ ਅੱਖਾਂ ਦਾਨ ਕਰਕੇ ਕਿਸੇ ਨੇਤਰਹੀਨ ਵਿਅਕਤੀ ਦੀ ਜਿੰਦਗੀ ਨੂੰ ਰੋਸ਼ਨ ਕਰ ਸਕਦੇ ਹਨ । ਅੱਖਾਂ ਦਾਨ ਸਿਰਫ ਮੌਤ ਤੋਂ ਬਾਅਦ ਹੀ ਹੁੰਦੀਆਂ ਹਨ । ਅੱਖਾ ਦਾਨ ਮੌਤ ਤੋਂ 4 ਤੋਂ 6 ਘੰਟੇ ਦੇ ਵਿੱਚ ਹੀ ਹੋਣੀਆ ਚਾਹੀਦੀਆ ਹਨ । ਕਿਸੇ ਵੀ ਉਮਰ ਚਾਹੇ ਐਨਕਾਂ ਲੱਗੀਆ ਹੋਣ. ਅੱਖਾਂ ਦੇ ਅਪਰੇਸ਼ਨ ਹੋਏ ਹੋਣ ਅੱਖਾਂ ਵਿੱਚ ਲੈਨਜ ਪਏ ਹੋਣ ਅੱਖਾ ਦਾਨ ਹੋ ਸਕਦੀਆਂ ਹਨ। ਅੱਖਾਂ ਦਾਨ ਕਰਨ ਨਾਲ ਇੱਕ ਇਨਸਾਨ ਦੋ ਇਨਸਾਨਾਂ ਨੂੰ ਰੋਸਨੀ ਦੇ ਸਕਦਾ ਹੈ। ਉਨਾਂ ਅੱਗੇ ਕਿਹਾ ਕਿ ਅੱਖਾਂ ਦਾਨ ਲਈ ਆਪਣੇ ਸਭ ਤੋਂ ਨੇੜੇ ਦੇ ਆਈ ਬੈਂਕ ਨਾਲ ਰਾਬਤਾ ਕਾਇਮ ਕੀਤਾ ਜਾਵੇ ਅੱਖਾਂ ਦਾਨ ਕਰਨ ਵਾਸਤੇ ਅੱਖਾਂ ਦੇ ਬੈਂਕ ਦੀ ਟੀਮ ਦੇ ਆਉਣ ਤੱਕ ਅੱਖਾਂ ਦੀ ਸਾਂਭ ਸੰਭਾਲ ਲਈ ਕਮਰੇ ਦਾ ਪੱਖਾ ਬੰਦ ਕਰ ਦਿੱਤਾ ਜਾਵੇ ਅਤੇ ਅੱਖਾਂ ਦੇ ਉੱਤੇ ਗਿੱਲਾ ਤੇ ਸਾਫ ਕੱਪੜਾ ਰੱਖਿਆ ਜਾਵੇ, ਤਾਂ ਜੋ ਅੱਖਾਂ ਨੂੰ ਖਰਾਬ ਹੋਣ ਤੋ ਬਚਾਇਆ ਜਾ ਸਕੇ। ਮੌਤ ਉਪਰੰਤ ਅੱਖਾਂ ਦਾਨ ਲਈ ਅੱਖ ਬੈਂਕ ਦੀ ਟੀਮ ਅੱਖਾਂ ਦਾਨ ਕਰਨ ਵਾਲੇ ਵਿਅਕਤੀ ਦੇ ਘਰ ਜਾਂਦੀ ਹੈ ਅਤੇ ਅੱਖਾ ਦਾਨ ਕਰਨ ਦੀ ਪ੍ਰਕਿਰਿਆ 10 ਜਾ 15 ਮਿੰਟਾਂ ਵਿੱਚ ਹੀ ਮੁਕੰਮਲ ਕਰ ਲਈ ਜਾਂਦੀ ਹੈ । ਅੱਖਾਂ ਦਾਨ ਲੈਣ ਮਗਰੋਂ ਨਕਲੀ ਅੱਖਾ ਲਗਾ ਦਿੱਤੀਆ ਜਾਂਦੀਆ ਹਨ ਤਾਂ ਕਿ ਅੰਤਿਮ ਦਰਸ਼ਨ ਵੇਲੇ ਬੁਰਾ ਨਾ ਲੱਗੇ ।
ਇਸ ਮੌਕ ਰਣਜੀਤ ਸਿੰਘ ਆਪਣੇਲਮਿਕ ਅਫਸਰ ਨੇ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕਰਦਿਆ ਜਾਣਕਾਰੀ ਦਿੱਤੀ ਕਿ ਏਡਜ, ਪੀਲੀਆ, ਬਲੱਡ ਕੈਂਸਰ ਅਤੇ ਦਿਮਾਗੀ ਬੁਖਾਰ ਆਦਿ ਵਿੱਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ । ਅੱਖਾਂ ਦਾਨ ਕਰਨ ਦੇ ਫਾਰਮ ਸਮੂਹ ਸਰਕਾਰੀ ਹਸਪਤਾਲਾਂ ਅਤੇ ਸਬਖਡਦੀਜਨਲ ਅਤੇ ਸਬਖ ਡਵੀਜਨ ਹਸਪਤਾਲਾਂ ਵਿੱਚ ਉਪਲਬਧ ਹਨ। ਪੰਜਾਬ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਪਤਲੀ ਬਦਲਣ ਦੇ ਅਪਰੇਸ਼ਨ ਮੁਫਤ ਕੀਤੇ ਜਾਦੇ ਹਨ। ਇਸ ਮੌਕ ਡਾ. ਜਗਤਾਰ ਸਿੰਘ, ਡਾ ਗੁਰਦਰਸ਼ਨ, ਜਸਤਿੰਦਰ ਸਿੰਘ ਬੀ.ਈ.ਈ. ਗੁਰਿੰਦਰਜੀਤ ਸਿੰਘ, ਉਮੇਸ ਕੁਮਾਰ, ਰਾਜ ਰਾਣੀ ਅਤੇ ਆਮ ਲੋਕ ਹਾਜਰ ਸਨ।