Wednesday, November 27, 2024  

ਪੰਜਾਬ

ਭਾਰਤ ਨਗਰ ਦੁਕਾਨਦਾਰ ਐਸੋਸੀਏਸ਼ਨ ਦੀ ਬੈਠਕ ਹੋਈ

August 29, 2024

ਲੁਧਿਆਣਾ 29 ਅਗਸਤ (ਰਾਕੇਸ਼ ਅਰੋੜਾ)

ਭਾਰਤ ਨਗਰ ਦੁਕਾਨਦਾਰ ਐਸੋਸੀਏਸ਼ਨ (ਰਜਿ.) ਦੀ ਸਲਾਨਾ ਸਧਾਰਨ ਸਭਾ ਦੀ ਬੈਠਕ ਹੋਟਲ ਕਾਰਲਟਨ ਇਨ, ਦੁਗਰੀ ਰੋਡ, ਲੁਧਿਆਣਾ ਵਿਖੇ ਹੋਈ। ਇਸ ਮੌਕੇ ਤੇ ਲੁਧਿਆਣਾ ਵੈਸਟ ਦੇ ਸਨਮਾਨਿਤ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਗੋਗੀ ਮੁੱਖ ਮਹਿਮਾਨ ਵਜੋਂ ਅਤੇ ਆਤਮ ਨਗਰ ਦੇ ਸਨਮਾਨਿਤ ਵਿਧਾਇਕ ਸ੍ਰੀ ਕੁਲਵੰਤ ਸਿੰਘ ਸਿੱਧੂ ਗੈਸਟ ਆਫ ਅਨਰ ਵਜੋਂ ਹਾਜ਼ਰ ਸਨ। ਮੁੱਖ ਮਹਿਮਾਨ ਸ੍ਰੀ ਗੁਰਪ੍ਰੀਤ ਸਿੰਘ ਗੋਗੀ ਅਤੇ ਗੈਸਟ ਆਫ ਅਨਰ ਸ੍ਰੀ ਕੁਲਵੰਤ ਸਿੰਘ ਸਿੱਧੂ ਦਾ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਗੁਲਦਸਤਿਆਂ ਅਤੇ ਮਾਲਾਵਾਂ ਨਾਲ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਦੋਵਾਂ ਵਿਧਾਇਕਾਂ ਨੇ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੂੰ ਮੈਂਬਰਸ਼ਿਪ ਸਰਟੀਫਿਕੇਟ ਅਤੇ ਤੋਹਫ਼ੇ ਭੇਟ ਕੀਤੇ। ਬੈਠਕ ਵਿੱਚ ਸ੍ਰੀ ਰੋਹਨ ਸ਼ੁਕਲਾ ਨੂੰ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਨਵਾਂ ਪ੍ਰਧਾਨ ਚੁਣਿਆ ਗਿਆ। ਅਤੇ ਸ੍ਰੀ ਦੀਪਕ ਬਡਿਆਲ (ਚੇਅਰਮੈਨ), ਸ੍ਰੀ ਤਜਿੰਦਰ ਪਾਲ ਸਿੰਘ (ਸਰਪ੍ਰਸਤ), ਸ੍ਰੀ ਧਨਵੰਤ ਸਿੰਘ (ਸਲਾਹਕਾਰ) ਸ੍ਰੀ ਸੁਰੇਸ਼ ਸੂਦ (ਸੀਨੀਅਰ ਉਪ ਪ੍ਰਧਾਨ), ਸ੍ਰੀ ਮਨੀ ਰਾਮ ਗੁਪਤਾ (ਉਪ ਪ੍ਰਧਾਨ), ਸ੍ਰੀ ਜੇ.ਪੀ. ਸਿੰਘ ਪਿ੍ਰੰਸ (ਉਪ ਪ੍ਰਧਾਨ), ਸ੍ਰੀ ਵਿਨੈ ਮੋਹਿੰਦਰਾ (ਮਹਾਂਸਚਿਵ), ਸ੍ਰੀ ਪਵਨ ਮਿਤਲ (ਵਿੱਤ ਸਕੱਤਰ), ਅਤੇ ਸ੍ਰੀ ਪਰਮਿੰਦਰ ਸਿੰਘ (ਸਹਾਇਕ ਵਿੱਤ ਸਕੱਤਰ), ਸ੍ਰੀ ਕਰਮਜੀਤ ਸਿੰਘ ਬਿਰਦੀ (ਸਹਾਇਕ ਸਕੱਤਰ), ਸ੍ਰੀ ਵਿਸ਼ਾਬ ਬੰਧੂ (ਪ੍ਰੈਸ ਸਕੱਤਰ), ਸ੍ਰੀ ਸਤਵੰਤ ਸੂਦ (ਲੀਗਲ ਸਲਾਹਕਾਰ), ਸ੍ਰੀ ਮਨਿੰਦਰ ਪਾਲ ਸਰਨਾ (ਮੈਂਬਰਸ਼ਿਪ ਸਕੱਤਰ), ਸ੍ਰੀ ਅਰੁਣ ਮਲਹੋਤਰਾ, ਸ੍ਰੀ ਸੰਦੀਪ ਸਿੰਘ, ਸ੍ਰੀ ਪਿ੍ਰੰਸ ਜੁਨੇਜਾ, ਸ੍ਰੀ ਅਮਿਤ ਪਨੇਸਰ, ਅਤੇ ਸ੍ਰੀ ਸੁਖਬੀਰ ਸਿੰਘ ਨਰੂਲਾ ਨੂੰ ਵੀ ਐਗਜਿਕਿਊਟਿਵ ਮੈਂਬਰ ਵਜੋਂ ਚੁਣਿਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਰੋਹਨ ਸ਼ੁਕਲਾ ਨੇ ਦੱਸਿਆ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਦੁਕਾਨਦਾਰਾਂ ਦੀ ਭਲਾਈ ਲਈ ਕੰਮ ਕਰਨਾ ਅਤੇ ਸ਼ਹਿਰ ਦੇ ਵਿਕਾਸ ਅਤੇ ਸੁਧਾਰ ਲਈ ਸਥਾਨਕ ਪ੍ਰਸ਼ਾਸਨ ਨੂੰ ਸੁਝਾਅ ਦੇਣਾ ਹੈ। ਬੈਠਕ ਵਿੱਚ ਐਸੋਸੀਏਸ਼ਨ ਦੀ ਸਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ, ਜਿਸ ਵਿੱਚ ਪਿਛਲੇ ਸਾਲ ਵਿੱਚ ਕੀਤੀਆਂ ਸਫਲਤਾਵਾਂ 'ਤੇ ਚਰਚਾ ਕੀਤੀ ਗਈ। ਮੁੱਖ ਮਹਿਮਾਨ ਸ੍ਰੀ ਗੁਰਪ੍ਰੀਤ ਸਿੰਘ ਗੋਗੀ ਅਤੇ ਗੈਸਟ ਆਫ ਅਨਰ ਸ੍ਰੀ ਕੁਲਵੰਤ ਸਿੰਘ ਸਿੱਧੂ ਨੇ ਐਸੋਸੀਏਸ਼ਨ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਸ਼ਹਿਰ ਦੇ ਵਿਕਾਸ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਐਗਜਿਕਿਊਟਿਵ ਬੋਡੀ ਵੱਲੋਂ ਮੁੱਖ ਮਹਿਮਾਨ ਅਤੇ ਗੈਸਟ ਆਫ ਅਨਰ ਦਾ ਧੰਨਵਾਦ ਕੀਤਾ ਗਿਆ ਅਤੇ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਖੂਬਸੂਰਤ ਟ੍ਰਾਫੀਆਂ ਭੇਟ ਕੀਤੀਆਂ ਗਈਆਂ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ