Wednesday, November 27, 2024  

ਪੰਜਾਬ

ਰਾਜਪੁਰਾ ਵਿੱਚ ਇੰਡਸਟਰੀਅਲ ਸਮਾਰਟ ਸਿਟੀ ਸਥਾਪਤ ਕਰਨ ਦਾ ਫੈਸਲਾ ਇਤਿਹਾਸਕ : ਪ੍ਰਨੀਤ ਕੌਰ

August 29, 2024

ਸਮਾਣਾ 29 ਅਗਸਤ:( ਸੁਭਾਸ਼ ਪਾਠਕ )

ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਤੋਂ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਰਾਸ਼ਟਰੀ ਉਦਯੋਗਿਕ ਕਾਰੀਡੋਰ ਅਧੀਨ ਰਾਜਪੁਰਾ ਨੂੰ ਵਿਸ਼ਵ ਪੱਧਰੀ 12 ਗ੍ਰੀਨਫੀਲਡ ਇੰਡਸਟਰੀਅਲ ਸਮਾਰਟ ਸਿਟੀ ਪ੍ਰੋਜੈਕਟ ਵਜੋਂ ਚੁਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਪ੍ਰਨੀਤ ਕੌਰ ਨੇ ਕਿਹਾ, "ਮੈਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਪਟਿਆਲਾ ਦੇ ਲੋਕਾਂ ਨਾਲ ਕੀਤੇ ਗਏ ਮੇਰੇ ਵਾਅਦਿਆਂ ਵਿੱਚੋਂ ਇੱਕ ਨੂੰ ਪੂਰਾ ਕੀਤਾ ਗਿਆ ਹੈ।" "ਮੈਂ ਇਹ ਮੰਗ ਲਗਾਤਾਰ ਸਰਕਾਰ ਕੋਲ ਉਠਾਈ ਸੀ, ਅਤੇ ਮੈਂ ਸ਼ੁਕਰਗੁਜ਼ਾਰ ਹਾਂ ਕਿ ਸਾਡੀ ਕੇਂਦਰ ਸਰਕਾਰ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ। ਰਾਜਪੁਰਾ ਨੂੰ ਉਦਯੋਗਿਕ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਲਈ 1,367 ਕਰੋੜ ਰੁਪਏ ਦੀ ਮਨਜ਼ੂਰੀ ਆਰਥਿਕ ਗਤੀਵਿਧੀਆਂ ਦਾ ਇੱਕ ਸੰਪੰਨ ਧੁਰਾ ਬਣੇਗੀ ਅਤੇ ਇਸ ਖੇਤਰ ਵਿੱਚ 64,000 ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗੀ।"
ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਮੋਦੀ ਦੀ ਦੂਰਅੰਦੇਸ਼ੀ ਲੀਡਰਸ਼ਿਪ ਦੀ ਪ੍ਰਸ਼ੰਸਾ ਕਰਦਿਆਂ ਕਿਹਾ, "ਇਹ ਫੈਸਲਾ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਨੌਕਰੀਆਂ ਪੈਦਾ ਕਰਨ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਮੈਂ ਇਸ ਇਤਿਹਾਸਕ ਪਹਿਲਕਦਮੀ ਲਈ ਧੰਨਵਾਦੀ ਹਾਂ, ਜੋ ਸਾਡੇ ਖੇਤਰ ਦੇ ਆਰਥਿਕ ਦਿ੍ਰਸ਼ ਨੂੰ ਬਦਲ ਦੇਵੇਗਾ ਅਤੇ ਸਾਡੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਏਗਾ।"
ਪ੍ਰਨੀਤ ਕੌਰ ਨੇ ਅੱਗੇ ਕਿਹਾ, "ਮੈਂ ਰਾਜਪੁਰਾ ਅਤੇ ਸਮੁੱਚੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਇਸ ਮਹੱਤਵਪੂਰਨ ਫੈਸਲੇ ਲਈ ਹਾਰਦਿਕ ਵਧਾਈ ਦਿੰਦੀ ਹਾਂ।" "ਇਹ ਸਾਡੇ ਸਮੂਹਿਕ ਯਤਨਾਂ ਦੀ ਜਿੱਤ ਹੈ ਅਤੇ ਤੁਹਾਡੇ ਦੁਆਰਾ ਮੇਰੇ ਵਿੱਚ ਰੱਖੇ ਗਏ ਅਟੁੱਟ ਵਿਸ਼ਵਾਸ ਦਾ ਪ੍ਰਮਾਣ ਹੈ। ਮੈਨੂੰ ਇਸ ਦਿ੍ਰਸ਼ਟੀ ਨੂੰ ਹਕੀਕਤ ਬਣਾਉਣ ਵਿੱਚ ਭੂਮਿਕਾ ਨਿਭਾ ਕੇ ਬਹੁਤ ਖੁਸ਼ੀ ਹੋ ਰਹੀ ਹੈ ਅਤੇ ਮੈਂ ਇਸ ਦੇ ਸਕਾਰਾਤਮਕ ਪ੍ਰਭਾਵ ਨੂੰ ਦੇਖਣ ਦੀ ਉਮੀਦ ਕਰਦੀ ਹਾਂ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ