Wednesday, November 27, 2024  

ਪੰਜਾਬ

ਸ਼ਰਾਬ ਬਰਾਮਦਗੀ ਮਾਮਲੇ 'ਚ ਅਦਾਲਤ ਨੇ ਦੋ ਵਿਅਕਤੀਆਂ ਨੂੰ ਸੁਣਾਈ 2-2 ਸਾਲ ਦੀ ਕੈਦ ਅਤੇ 2-2 ਲੱਖ ਰੁਪਏ ਜ਼ੁਰਮਾਨਾ

August 30, 2024

ਸ੍ਰੀ ਫ਼ਤਹਿਗੜ੍ਹ ਸਾਹਿਬ/30 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਫ਼ਰਵਰੀ 2018 ਵਿੱਚ ਸਰਹਿੰਦ ਪੁਲਿਸ ਵੱਲੋਂ ਸ਼ਰਾਬ ਬਰਾਮਦਗੀ ਦੇ ਇੱਕ ਕੇਸ 'ਚ ਨਾਮਜ਼ਦ ਕੀਤੇ ਗਏ ਦੋ ਵਿਅਕਤੀਆਂ ਨੂੰ ਬੀਤੇ ਕੱਲ੍ਹ ਇੱਥੋਂ ਦੀ ਇੱਕ ਅਦਾਲਤ ਵੱਲੋਂ 2-2 ਸਾਲ ਦੀ ਕੈਦ ਅਤੇ 2-2 ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਏ ਜਾਣ ਦਾ ਸਮਾਚਾਰ ਹੈ।ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਿਤੀ 11/2/18 ਨੂੰ ਅ/ਧ 61/1/14 ਆਬਕਾਰੀ ਐਕਟ ਤਹਿਤ ਦਰਜ ਕੀਤੇ ਗਏ ਮੁਕੱਦਮੇ ਵਿੱਚ ਥਾਣਾ ਸਰਹਿੰਦ ਦੀ ਪੁਲਿਸ ਵੱਲੋਂ ਲੱਕੀ ਮੂੰਗਾ ਵਾਸੀ ਲੁਧਿਆਣਾ ਅਤੇ ਦੀਪਕ ਕੁਮਾਰ ਉਰਫ ਸਨੀ ਵਾਸੀ ਸਰਹਿੰਦ ਨੂੰ ਨਾਮਜ਼ਦ ਕੀਤਾ ਗਿਆ ਸੀ।ਮਾਮਲੇ 'ਚ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਮੁਖਬਰੀ ਮਿਲਣ 'ਤੇ ਪਿੰਡ ਸਾਨੀਪੁਰ ਦੀ ਭਾਖੜਾ ਨਹਿਰ ਦੇ ਪੁਲ ਕੋਲ ਕੀਤੀ ਗਈ ਨਾਕਾਬੰਦੀ ਦੌਰਾਨ ਜਦੋਂ ਚੈਕਿੰਗ ਲਈ ਇੱਕ ਜ਼ੈੱਨ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਚਲਾ ਰਿਹਾ ਦੀਪਕ ਕੁਮਾਰ ਉਰਫ ਸਨੀ ਕਾਰ 'ਚੋਂ ਉੱਤਰ ਕੇ ਭੱਜ ਗਿਆ ਜਦੋਂ ਕਿ ਕਾਰ 'ਚ ਉਸਦੀ ਨਾਲ ਦੀ ਸੀਟ 'ਤੇ ਬੈਠੇ ਲੱਕੀ ਮੂੰਗਾ ਨੂੰ ਪੁਲਿਸ ਕਰਮਚਾਰੀਆਂ ਵੱਲੋਂ ਮੌਕੇ 'ਤੇ ਹੀ ਕਾਬੂ ਕਰ ਲਿਆ ਗਿਆ।ਤਲਾਸ਼ੀ ਦੌਰਾਨ ਉਕਤ ਕਾਰ 'ਚੋਂ 84 ਬੋਤਲਾਂ ਸ਼ਰਾਬ ਮੋਟਰਾ ਸੰਤਰਾ ਅਤੇ 34 ਬੋਤਲਾਂ ਚੰਡੀਗੜ੍ਹ 'ਚ ਵਿਕਣਯੋਗ ਸ਼ਰਾਬ ਵੋਦਕਾ ਸੰਤਰਾ ਦੀਆਂ ਬਰਾਮਦ ਹੋਈਆਂ।ਮੁਕੱਦਮੇ ਦੀ ਸੁਣਵਾਈ ਦੌਰਾਨ ਪ੍ਰਾਸੀਕਿਊਸ਼ਨ ਅਤੇ ਬਚਾਅ ਪੱਖ ਵੱਲੋਂ ਅਦਾਲਤ ਅੱਗੇ ਪੇਸ਼ ਕੀਤੇ ਗਏ ਸਬੂਤਾਂ,ਗਵਾਹਾਂ ਅਤੇ ਦਲੀਲਾਂ ਨੂੰ ਵਿਚਾਰਨ ਤੋਂ ਬਾਅਦ ਚੀਫ ਜੁਡੀਸ਼ੀਅਲ ਮੈਜਿਸਟ੍ਰੈਟ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਲੱਕੀ ਮੂੰਗਾ ਵਾਸੀ ਲੁਧਿਆਣਾ ਅਤੇ ਦੀਪਕ ਕੁਮਾਰ ਉਰਫ ਸਨੀ ਵਾਸੀ ਸਰਹਿੰਦ ਨੂੰ ਮਾਮਲੇ 'ਚ ਅ/ਧ 61(1) ਆਬਕਾਰੀ ਐਕਟ ਤਹਿਤ ਦੋਸ਼ੀ ਮੰਨਦੇ ਹੋਏ 2-2 ਸਾਲ ਕੈਦ ਬਾਮੁਸ਼ੱਕਤ ਅਤੇ 2-2 ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ