Wednesday, November 27, 2024  

ਪੰਜਾਬ

ਬਰਸਾਤੀ ਮੌਸਮ ਦੌਰਾਨ ਸਿਹਤ ਵਿਭਾਗ ਨੇ ਡੇਂਗੂ /ਮਲੇਰੀਏ ਵਿਰੋਧੀ ਗਤੀਵਿਧੀਆਂ ਕੀਤੀਆਂ ਤੇਜ਼

August 30, 2024

ਸ੍ਰੀ ਫ਼ਤਹਿਗੜ੍ਹ ਸਾਹਿਬ/30 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ. ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ,ਜਿਸ ਤਹਿਤ ਹਰ ਫਰਾਈਡੇ ਨੂੰ ਬਤੌਰ ਡਰਾਈਡੇ ਦੇ ਤੌਰ ਤੇ ਮਨਾਇਆ ਜਾ ਰਿਹਾ ਹੈ।ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ.ਦਵਿੰਦਰਜੀਤ ਕੌਰ ਨੇ ਦੱਸਿਆ ਕਿ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਡੇਂਗੂ /ਮਲੇਰੀਏ ਵਿਰੋਧੀ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਅਧੀਨ  ਗਠਿਤ ਕੀਤੀਆਂ ਡੇਂਗੂ/ਮਲੇਰੀਆ ਵਿਰੋਧੀ ਟੀਮਾਂ ਵੱਲੋਂ ਇਹਨਾਂ ਗਤੀਵਿਧੀਆਂ ਵਿੱਚ ਹੋਰ ਵਾਧਾ ਕਰਦੇ ਹੋਏ  ਘਰਾਂ/ਸੰਸਥਾਵਾਂ/ਕੰਟੇਨਰਾਂ /ਪਾਣੀ ਖੜਨ ਵਾਲੀਆਂ ਥਾਵਾਂ /ਉਸਾਰੀ ਅਧੀਨ ਬਿਲਡਿੰਗਾਂ, ਸਲਮ ਏਰੀਏ  ਆਦਿ  ਦੀ ਚੈਕਿੰਗ ਕੀਤੀ ਗਈ ਅਤੇ ਇਨਾ ਥਾਵਾਂ ਤੇ ਮਿਲਣ ਬਾਰੇ ਲਾਰਵੇ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਫੀਲਡ ਵਿੱਚ ਫੀਵਰ ਸਰਵੇ ਦੌਰਾਨ ਬੁਖਾਰ ਦੇ ਸ਼ੱਕੀ ਮਰੀਜ਼ਾਂ ਦਾ ਆਰ.ਡੀ ਕਿੱਟਾਂ ਨਾਲ ਖੂਨ ਟੈਸਟ ਕੀਤਾ ਗਿਆ ਅਤੇ ਮੌਕੇ ਤੇ ਹੀ ਇਸ ਦੀ ਰਿਪੋਰਟ ਦਿੱਤੀ ਗਈ ।ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਮਲੇਰੀਏ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ । ਉਹਨਾਂ ਕਿਹਾ ਕਿ ਭਾਵੇਂ ਸਥਿਤੀ ਕੰਟਰੋਲ ਹੇਠ ਹੈ ਫਿਰ ਵੀ ਵਿਭਾਗ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ । ਜਿਲਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਸਾਰੀਆਂ ਸਿਹਤ ਸੰਸਥਾਵਾਂ ਰਾਹੀ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਕਿਸੇ ਵੀ ਥਾਂ ਤੇ ਡੇਂਗੂ ਮਲੇਰੀਏ ਦਾ ਕੇਸ ਨਿਕਲਣ ਤੇ ਇਸ ਨਾਲ ਨਜਿਠਨ ਲਈ ਵਿਭਾਗ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦੇ ਆਂ ਕਿਹਾ ਕਿ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਅਤੇ ਉਸ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦਾ ਪਾਲਣ ਕਰਨਾ ਚਾਹੀਦਾ ਉਹਨਾਂ ਇਹ ਵੀ ਕਿਹਾ ਕਿ ਡੇਂਗੂ/ਮਲੇਰੀਏ ਦਾ ਟੈਸਟ ਤੇ ਇਲਾਜ਼ ਸਾਰੀਆਂ ਸਿਹਤ ਸੰਸਥਾਵਾਂ ਵਿਚ ਸਰਕਾਰ ਵੱਲੋਂ ਮੁਫਤ ਕੀਤਾ ਜਾਂਦਾ ਹੈ ਇਸ ਲਈ ਕਿਸੇ ਵੀ ਤਰਾਂ ਦਾ ਬੁਖਾਰ ਹੋਣ ਦੀ ਸੂਰਤ ਵਿੱਚ ਸਾਨੂੰ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ