ਸੁਰਿੰਦਰ ਗੋਇਲ, ਬਰਨਾਲਾ, 30 ਅਗਸਤ :
ਆਰ.ਪੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ 29 ਅਗਸਤ ਨੂੰ ਨੈਸ਼ਨਲ ਖੇਡ ਦਿਵਸ ਬਹੁਤ ਉਤਸ਼ਾਹ ਨਾਲ ਚੇਅਰਮੈਨ ਸ਼੍ਰੀ ਪਵਨ ਕੁਮਾਰ ਧੀਰ ਨੈਸ਼ਨਲ ਐਵਾਰਡੀ ਦੀ ਨਿਗਰਾਨੀ ਹੇਠ ਮਨਾਇਆ ਗਿਆ। ਇਸ ਮੌਕੇ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਲਈ ਖੇਡਾਂ ਦਾ ਆਯੋਜਨ ਕੀਤਾ ਗਿਆ। ਜਿਸ ’ਚ ਦੌੜ, ਫਰਾਗ ਰੇਸ ਤੇ ਹੜਡਲ ਰੇਸ ਵਰਗੀਆਂ ਰੋਮਾਂਚਕ ਮੁਕਾਬਲੇ ਸ਼ਾਮਲ ਸਨ। ਬੱਚਿਆਂ ਨੇ ਇਨ੍ਹਾਂ ਖੇਡਾਂ ’ਚ ਆਪਣੀ ਪੂਰੀ ਤਾਕਤ ਤੇ ਉਤਸ਼ਾਹ ਨਾਲ ਹਿੱਸਾ ਲਿਆ। ਨੈਸ਼ਨਲ ਖੇਡ ਦਿਵਸ ਦਾ ਆਯੋਜਨ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਸਨਮਾਨ ’ਚ ਕੀਤਾ ਜਾਂਦਾ ਹੈ। ਜਿਨ੍ਹਾਂ ਨੂੰ ’ਹਾਕੀ ਦਾ ਜਾਦੂਗਰ’ ਕਿਹਾ ਜਾਂਦਾ ਹੈ। ਧਿਆਨ ਚੰਦ ਨੇ 1928, 1932 ਤੇ 1936 ਦੇ ਓਲੰਪਿਕ ਖੇਡਾਂ ’ਚ ਭਾਰਤ ਲਈ ਤਿੰਨ ਸੋਨੇ ਦੇ ਤਮਗੇ ਜਿੱਤੇ ਸਨ। ਉਨ੍ਹਾਂ ਦੀ ਹਾਕੀ ਸਟਿਕ ਨਾਲ ਖੇਡ ਮੈਦਾਨ ’ਚ ਕੀਤੇ ਗਏ। ਪ੍ਰਦਰਸ਼ਨ ਨੇ ਉਨ੍ਹਾਂ ਨੂੰ ’ਹਾਕੀ ਵਿਜ਼ਾਰਡ’ ਦਾ ਖਿਤਾਬ ਦਿਵਾਇਆ ਸੀ। ਸਕੂਲ ਦੇ ਪਿ੍ਰੰਸੀਪਲ ਸ਼੍ਰੀ ਅਨੁਜ ਸ਼ਰਮਾ ਨੇ ਕਿਹਾ ਕਿ “ਨੈਸ਼ਨਲ ਖੇਡ ਦਿਵਸ ਦਾ ਮੁੱਖ ਮਕਸਦ ਖੇਡਾਂ ਤੇ ਖੇਡ ਭਾਵਨਾ ਨੂੰ ਪ੍ਰੋਤਸਾਹਿਤ ਕਰਨਾ ਹੈ। ਇਹ ਦਿਨ ਸਾਨੂੰ ਆਪਣੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਸਨਮਾਨ ਕਰਨ ਤੇ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਦਾ ਮੌਕਾ ਦਿੰਦਾ ਹੈ। ਹਰ ਸਾਲ ਇਸ ਦਿਨ ਨੂੰ ਮਨਾਉਣ ਨਾਲ ਖੇਡਾਂ ਪ੍ਰਤੀ ਜਾਗਰੂਕਤਾ ਵਧਦੀ ਹੈ। ਜਿਸ ਨਾਲ ਸਾਡੇ ਯੁਵਕ ਖੇਡਾਂ ਨੂੰ ਆਪਣੇ ਕਰੀਅਰ ਵਜੋਂ ਚੁਣਨ ਲਈ ਪ੍ਰੇਰਿਤ ਹੁੰਦੇ ਹਨ। “ਇਸ ਤਰ੍ਹਾਂ ਦੇ ਆਯੋਜਨ ਨਾ ਸਿਰਫ ਬੱਚਿਆਂ ’ਚ ਉਤਸ਼ਾਹ ਤੇ ਜੋਸ਼ ਪੈਦਾ ਕਰਦੇ ਹਨ, ਬਲਕਿ ਖੇਡਾਂ ਪ੍ਰਤੀ ਇਕ ਸਕਾਰਾਤਮਕ ਦਿ੍ਰਸ਼ਟੀਕੋਣ ਵੀ ਵਿਕਸਿਤ ਕਰਦੇ ਹਨ, ਜੋ ਉਨ੍ਹਾਂ ਦੇ ਸੰਪੂਰਨ ਵਿਕਾਸ ਲਈ ਮਹੱਤਵਪੂਰਨ ਹੈ। ਸਕੂਲ ਦੇ ਚੇਅਰਮੈਨ ਸ਼੍ਰੀ ਪਵਨ ਕੁਮਾਰ ਧੀਰ ਨੈਸ਼ਨਲ ਐਵਾਰਡੀ ਨੇ ਬੱਚਿਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਇਸ ਸਮਾਰੋਹ ’ਚ ਸਕੂਲ ਦੇ ਵਾਈਸ ਪਿ੍ਰੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਮੈਡਮ ਅੰਜੂ ਸ਼ਰਮਾ, ਸਰੀਰਕ ਅਧਿਆਪਕ ਰਵਿੰਦਰ ਸਿੰਘ, ਮੈਡਮ ਅਕਸ਼ਰਾ ਤੇ ਸਾਰੇ ਕਲਾਸ ਇੰਚਾਰਜ ਹਾਜ਼ਰ ਸਨ।