ਭਵਾਨੀਗੜ੍ਹ 30 ਅਗਸਤ (ਰਾਜ ਖੁਰਮੀ)
ਭਾਰਤ ਸਰਕਾਰ ਦੇ ਨਿਰਦੇਸ਼ਾਂ ਹੇਠ , ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਸਰਕਾਰੀ ਕਾਲਜ ਰੋਸ਼ਨਵਾਲਾ, ਭਵਾਨੀਗੜ੍ਹ (ਸੰਗਰੂਰ) ਵਿਖੇ ਪਿ੍ਰੰਸੀਪਲ ਪ੍ਰੋ. ਰਚਨਾ ਭਾਰਦਵਾਜ ਦੀ ਅਗਵਾਈ ਹੇਠ ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਹਾਕੀ ਦੇ ਮਹਾਨ ਖਿਡਾਰੀ ‘ਮੇਜਰ ਧਿਆਨ ਚੰਦ’ ਦੀ ਯਾਦ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ। ਕਾਲਜ ਵਿੱਚ 80 ਦੇ ਕਰੀਬ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਕਿ ਬੈਡਮਿੰਟਨ ਮੁਕਾਬਲੇ, ਕੈਰਮ ਬੋਰਡ ਮੁਕਾਬਲੇ, ਸ਼ਤਰੰਜ ਮੁਕਾਬਲੇ ਰੱਸਾ-ਕੱਸੀ, ਯੋਗਾ ਗਤੀਵਿਧੀਆਂ ਅਤੇ ਦੌੜਾਂ ਸਮੇਤ ਕਈ ਐਥਲੈਟਿਕ ਮੁਕਾਬਲਿਆਂ ਵਿੱਚ ਭਾਗ ਲਿਆ। ਇਸ ਮੌਕੇ ਬੋਲਦਿਆਂ ਪਿ੍ਰੰਸੀਪਲ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਅਨਿੱਖੜਵਾਂ ਅੰਗ ਬਣ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਸਿਹਤਮੰਦ ਸਰੀਰ ਵਿੱਚ ਹੀ ਸਿਹਤਮੰਦ ਮਨ ਦਾ ਵਾਸ ਹੁੰਦਾ ਹੈ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅੱਗੇ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ ਦੇ ਨਾਲ਼-ਨਾਲ਼ ਸਮੂਹਿਕ ਯਤਨਾਂ ਦੀ ਸਿੱਖਿਆ ਵੀ ਦਿੰਦੀਆਂ ਹਨ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਦੇ ਸਾਹਮਣੇ ਆਪਣੇ ਯੋਗਾ ਹੁਨਰ ਦਾ ਪ੍ਰਦਰਸ਼ਨ ਵੀ ਕੀਤਾ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਇੰਚਾਰਜ ਪ੍ਰੋ. ਇੰਦਰਦੀਪ ਸਿੰਘ ਜੱਸੜ ਨੇ ਵਿਦਿਆਰਥੀਆਂ ਨਾਲ ਰੂ-ਬ-ਰੂ ਹੁੰਦਿਆਂ ਇਸ ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਭਰਪੂਰ ਯੋਗਦਾਨ ਪਾਇਆ। ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਪ੍ਰੋ. ਅਸ਼ਵਨੀ ਕੁਮਾਰ, ਪ੍ਰੋ. ਡਾ. ਪਰਮਿੰਦਰ ਸਿੰਘ ਰੇਖੀ, ਪ੍ਰੋ. ਕਿਰਨ ਅਤੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।