ਜ਼ੀਰਕਪੁਰ, 30 ਅਗਸਤ ਵਿੱਕੀ ਭਬਾਤ
ਗਰਮੀਆਂ ਕਾਰਨ ਹਸਪਤਾਲਾਂ ਵਿੱਚ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਵਿਸ਼ਵਾਸ ਫਾਊਂਡੇਸ਼ਨ ਪੰਚਕੂਲਾ ਵੱਲੋਂ ਗੁਰੂਦੇਵ ਸ਼੍ਰੀ ਸਵਾਮੀ ਵਿਸ਼ਵਾਸ ਜੀ ਦੇ ਆਸ਼ੀਰਵਾਦ ਨਾਲ ਜ਼ੀਰਕਪੁਰ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਜ਼ੀਰਕਪੁਰ ਵਿਖੇ ਮੈਟਰੋ ਸਟੋਰ ਨੇੜੇ ਲਗਾਇਆ ਗਿਆ। ਖ਼ੂਨਦਾਨ ਕੈਂਪ ਵਿੱਚ ਇੰਡੀਅਨ ਰੈੱਡ ਕਰਾਸ ਸੋਸਾਇਟੀ ਜ਼ਿਲ੍ਹਾ ਸ਼ਾਖਾ ਮੋਹਾਲੀ ਦਾ ਅਹਿਮ ਯੋਗਦਾਨ ਰਿਹਾ। ਕੈਂਪ ਵਿੱਚ 83 ਦਾਨੀਆਂ ਨੇ ਖੂਨਦਾਨ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ, ਜਿਨ੍ਹਾਂ ਵਿੱਚੋਂ 8 ਨੂੰ ਸਿਹਤ ਸੰਬੰਧੀ ਸਮੱਸਿਆਵਾਂ ਕਾਰਨ ਖੂਨਦਾਨ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ। ਬਲੱਡ ਬੈਂਕ ਐਮ ਕੇਅਰ ਬਲੱਡ ਸੈਂਟਰ ਜ਼ੀਰਕਪੁਰ ਦੀ ਟੀਮ ਨੇ ਡਾ: ਕਾਰਤਿਕ ਅਗਰਵਾਲ ਦੀ ਦੇਖ-ਰੇਖ ਹੇਠ 75 ਯੂਨਿਟ ਖ਼ੂਨ ਇਕੱਤਰ ਕੀਤਾ ।
ਵਿਸ਼ਵਾਸ ਫਾਊਂਡੇਸ਼ਨ ਦੀ ਪ੍ਰਧਾਨ ਸਾਧਵੀ ਨੀਲਿਮਾ ਵਿਸ਼ਵਾਸ ਨੇ ਕਿਹਾ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆਉਂਦੀ ਹੈ। ਖੂਨਦਾਨ ਕਰਨ ਨਾਲ ਕੋਈ ਕਮਜ਼ੋਰੀ ਨਹੀਂ ਆਉਂਦੀ, ਸਗੋਂ ਹਰ ਵਿਅਕਤੀ ਨੂੰ 90 ਦਿਨਾਂ ਵਿੱਚ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਇਸ ਨਾਲ ਲੋੜਵੰਦਾਂ ਦੀ ਮਦਦ ਹੁੰਦੀ ਹੈ ਅਤੇ ਸਰੀਰ ਵੀ ਤੰਦਰੁਸਤ ਰਹਿੰਦਾ ਹੈ। ਖੂਨਦਾਨ ਵਰਗਾ ਨੇਕ ਕਾਰਜ ਸਭ ਤੋਂ ਵੱਡੀ ਸੇਵਾ ਹੈ।ਇਸ ਖੂਨਦਾਨ ਕੈਂਪ ਵਿੱਚ ਆਏ ਸਾਰੇ ਖੂਨਦਾਨੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਤੋਹਫੇ ਦੇ ਕੇ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਡਾਕਟਰ ਪ੍ਰੇਮ ਨਾਥ ਬਾਂਸਲ, ਪਵਨ ਗਰਗ, ਸੰਦੀਪ ਪਰਮਾਰ, ਸੱਤਿਆ ਭੂਸ਼ਣ ਖੁਰਾਣਾ, ਬਿ੍ਰਜ ਮਹਾਜਨ ਅਤੇ ਵਿਸ਼ਵਾਸ ਫਾਊਂਡੇਸ਼ਨ ਦੇ ਹੋਰ ਪਤਵੰਤੇ ਹਾਜ਼ਰ ਸਨ।