ਮੋਰਿੰਡਾ, 30 ਅਗਸਤ (ਲਖਵੀਰ ਸਿੰਘ)
ਨਗਰ ਕੌਂਸਲ ਮੋਰਿੰਡਾ ਵਲੋਂ ਪ੍ਰਧਾਨ ਜਗਦੇਵ ਸਿੰਘ ਭਟੋਆ ਦੀ ਅਗਵਾਈ ਹੇਠ ਮੀਟਿੰਗ ਕੀਤੀ, ਜਿਸ ਵਿੱਚ ਵਾਰਡ ਨੰਬਰ 14 ’ਚ ਨਵਾਂ ਟਿਊਬਵੈੱਲ ਲਗਾਉਣ ਲਈ 38.71 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਸਾਧਕ ਅਫਸਰ ਮੋਰਿੰਡਾ ਰਜਨੀਸ਼ ਸੂਦ ਨੇ ਦੱਸਿਆ ਕਿ ਵਾਰਡ ਨੰਬਰ 14 ਵਿੱਚ ਲੱਗੇ ਟਿਊਬਵੈੱਲ ਦੀ ਮੋਟਰ ਖਰਾਬ ਹੋਣ ਕਾਰਨ ਅਤੇ ਇਸ ਟਿਊਬਵੈੱਲ ਤੋਂ ਦੋ ਹਜ਼ਾਰ ਘਰਾਂ ਨੂੰ ਸਪਲਾਈ ਕੀਤਾ ਜਾਂਦਾ ਪਾਣੀ ਪੀਣ ਯੋਗ ਨਾ ਹੋਣ ਕਾਰਨ ਵਾਰਡ ਵਾਸੀਆਂ ਦੀ ਮੰਗ ’ਤੇ ਬਲਦਵੀ ਜਗ੍ਹਾ ਉੱਤੇ ਨਵਾਂ ਟਿਊਬਵੈੱਲ ਲਗਾਉਣ ਲਈ 38.71 ਲੱਖ ਰੁਪਏ ਦੀ ਪ੍ਰਵਾਨਗੀ ਦਿੱਤੀ ਗਈ। ਉਹਨਾਂ ਦੱਸਿਆ ਕਿ ਇਸ ਸਬੰਧੀ ਤਜਵੀਜ਼ ਸੀਵਰੇਜ ਤੇ ਜਲ ਸਪਲਾਈ ਵਿਭਾਗ ਵਲੋਂ ਪੇਸ਼ ਕੀਤੀ ਗਈ ਸੀ, ਜਿਸਨੂੰ ਕਿ ਨਗਰ ਕੌਂਸਲ ਦੇ ਬਹੁ-ਗਿਣਤੀ ਮੈਂਬਰਾਂ ਵਲੋਂ ਸਰਬ ਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਕੌਂਸਲਰ ਕੁਸਮ ਲਤਾ ਸ਼ਰਮਾ, ਕੌਂਸਲਰ ਦਿਲਜੀਤ ਕੌਰ ਭਾਮੀਆਂ, ਕੌਂਸਲਰ ਹਰਜੀਤ ਸਿੰਘ ਸੋਢੀ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਕੌਂਸਲਰ ਹਰਪਾਲ ਕੌਰ ਭੰਗੂ, ਕੌਂਸਲਰ ਗੁਰਪ੍ਰੀਤ ਕੌਰ, ਕੌਂਸਲਰ ਮੋਨਿਕਾ ਸ਼ਰਮਾ, ਤਰੁਣ ਗੁਪਤਾ ਐੱਸ.ਡੀ.ਓ. ਸੀਵਰੇਜ ਵਿਭਾਗ ਅਤੇ ਜੇਈ ਪ੍ਰਵੀਨ ਕੁਮਾਰ ਆਦਿ ਹਾਜ਼ਰ ਸਨ।