ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ)
ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਵਿਚ ਵਿਖੇ ਚੱਲ ਰਹੇ ਪੋਸਟ ਗ੍ਰੈਜੂਏਟ ਕੋਰਸ ਐੱਮ.ਏ. ਹਿਸਟਰੀ ਦੂਜੇ ਸਮੈਸਟਰ ਅਤੇ ਅੰਡਰ ਗ੍ਰੈਜੂਏਟ ਕੋਰਸ ਬੀ.ਐੱਸਸੀ. ਦੂਜੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ ਹਨ। ਹਿਸਟਰੀ ਵਿਭਾਗ ਦੇ ਮੁੱਖੀ ਪ੍ਰੋ. ਲਖਵਿੰਦਰਜੀਤ ਕੌਰ ਨੇ ਦੱਸਿਆ ਕਿ ਐੱਮ.ਏ. ਹਿਸਟਰੀ ਦੂਜੇ ਸਮੈਸਟਰ ਦੇ 100 ਫੀਸਦੀ ਰਹੇ ਨਤੀਜੇ ਵਿਚ ਵਿਦਿਆਰਥਣ ਬਲਜੀਤ ਕੌਰ ਨੇ 79 ਫੀਸਦੀ ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਕੋਮਲ ਰਾਏ ਨੇ 62.75 ਫੀਸਦੀ ਅੰਕ ਹਾਸਿਲ ਕਰਕੇ ਦੂਜਾ ਸਥਾਨ ਤੇ ਵਿਦਿਆਰਥੀ ਮਨਰਾਜਪ੍ਰੀਤ ਸਿੰਘ ਨੇ 54.5 ਫੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਸਾਇੰਸ ਵਿਭਾਗ ਮੁੱਖੀ ਡਾ. ਮਨਬੀਰ ਕੌਰ ਨੇ ਦੱਸਿਆ ਕਿ ਬੀ.ਐੱਸਸੀ. ਦੂਜੇ ਸਮੈਸਟਰ ਦੇ ਨਤੀਜੇ ਵਿਚ ਵਿਦਿਆਰਥੀ ਲਖਬੀਰ ਸਿੰਘ ਨੇ 88.27 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਮਨਪ੍ਰੀਤ ਕੌਰ ਨੇ 70.67 ਫੀਸਦੀ ਅੰਕ ਲੈ ਕੇ ਦੂਜਾ ਸਥਾਨ, ਗੁਰਸਿਮਰਨ ਕੌਰ ਨੇ 69.15 ਫੀਸਦੀ ਅੰਕ ਲੈ ਕੇਤੀਜਾ ਸਥਾਨ ਅਤੇ ਹਰਮਨ ਸ਼ੀਂਹਮਾਰ ਨੇ 68.43 ਫੀਸਦੀ ਅੰਕ ਹਾਸਿਲ ਕਰਕੇ ਚੌਥਾ ਸਥਾਨ ਹਾਸਿਲ ਕੀਤਾ। ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸ਼ਾਨਦਾਰ ਨਤੀਜੇ ਲਏ ਐੱਮ.ਏ. ਹਿਸਟਰੀ ਅਤੇ ਸਾਇੰਸ ਵਿਭਾਗ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਅਵੱਲ ਰਹੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮੱਲਾਂ ਮਾਰਨ ਤੇ ਬਾਕੀ ਵਿਦਿਆਰਥੀਆਂ ਨੂੰ ਚੰਗੇ ਅੰਕ ਹਾਸਿਲ ਕਰਕੇ ਮੋਹਰੀ ਪੁਜੀਸ਼ਨਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।