Tuesday, November 26, 2024  

ਪੰਜਾਬ

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਮਾਤਰੀ ਮੌਤ ਦਰ ਨੂੰ ਘਟਾਉਣ ਲਈ ਸੂਬਾ ਪੱਧਰੀ ਵਰਕਸ਼ਾਪ ਵਿੱਚ ਕੀਤੀ ਸ਼ਿਰਕਤ

August 31, 2024

ਸ੍ਰੀ ਫ਼ਤਹਿਗੜ੍ਹ ਸਾਹਿਬ/31 ਅਗਸਤ:
(ਰਵਿੰਦਰ ਸਿੰਘ ਢੀਂਡਸਾ)

ਸਿਹਤ ਵਿਭਾਗ ਵੱਲੋਂ, "ਮਿਸ਼ਨ ਤੰਦਰੁਸਤ ਪੰਜਾਬ " ਤਹਿਤ ਸੂਬੇ ਅੰਦਰ ਮਾਤਰੀ ਮੌਤ ਦਰ (ਐਮਐਮਆਰ)ਨੂੰ ਘੱਟ ਕਰਨ ਲਈ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ,ਪਟਿਆਲਾ ਵਿਖੇ ਸੂਬਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿੱਚ ਜੁਆਇੰਟ ਡਾਇਰੈਕਟਰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਤੇ ਟੈਕਨੋਲੋਜੀ ਚੰਡੀਗੜ੍ਹ ਤੋਂ ਡਾ. ਦਪਿੰਦਰਜੀਤ ਕੌਰ ਬਖਸ਼ੀ, ਜੁਆਇੰਟ ਡਾਇਰੈਕਟਰ ਇਨਵਾਇਰਮੈਂਟ ਐਂਡ ਕਲਾਈਮੇਟ ਚੇਂਜ ਤੋਂ ਗੁਰਮਹਿੰਦਰ ਸਿੰਘ, ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਗਰੀਸ ਸਾਹਨੀ, ਡਾਇਰੈਕਟਰ ਪ੍ਰਿੰਸੀਪਲ ਡਾ.ਰਾਜਨ ਸਿੰਗਲਾ, ਗਾਇਨੀ ਵਿਭਾਗ ਦੇ  ਪ੍ਰੋਫੈਸਰ ਤੇ ਹੈਡ ਡਾ. ਪਰਨੀਤ ਕੌਰ, ਏਮਜ਼ ਬਠਿੰਡਾ ਦੇ ਗਾਇਨੀ ਵਿਭਾਗ ਦੇ ਪ੍ਰੋਫੈਸਰ ਤੇ ਹੈਡ ਡਾ. ਲਾਜਿਆ ਦੇਵੀ ਗੋਇਲ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ ਜਦਕਿ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ, ਸਿਵਲ ਸਰਜਨ ਸੰਗਰੂਰ ਡਾ.ਕਿਰਪਾਲ ਸਿੰਘ ਅਤੇ ਸਿਵਲ ਸਰਜਨ ਪਟਿਆਲਾ ਡਾ. ਜਤਿੰਦਰ ਕੁਮਾਰ ਕਾਂਸਲ ਨੇ ਇਸ ਵਰਕਸ਼ਾਪ ਵਿੱਚ ਬਤੌਰ ਮਹਿਮਾਨ ਸ਼ਿਰਕਤ ਕੀਤੀ। ਇਸ ਵਰਕਸਾਪ ਵਿੱਚ ਸੂਬੇ ਵਿੱਚੋਂ ਮਾਤਰੀ ਮੌਤਾਂ ਨੂੰ ਘਟਾਉਣ ਲਈ ਰਜਿੰਦਰਾ ਹਸਪਤਾਲ ਦੇ ਗਾਇਨੀ ਵਿਭਾਗ ਦੇ ਪ੍ਰੋਫੈਸਰ ਡਾ ਪ੍ਰੀਤਕਨਵਾਲ ਸੀਬੀਆ , ਪ੍ਰੋਫੈਸਰ ਡਾ. ਸਤਿੰਦਰ ਕੌਰ , ਸਹਾਇਕ ਪ੍ਰੋਫੈਸਰ ਡਾ. ਬਲਪ੍ਰੀਤ ਕੌਰ ਆਦਿ ਵੱਲੋਂ ਪੋਸਟ ਪਾਰਟਮ ਹੈਮਰੇਜ (ਪੀ.ਪੀ.ਐਚ) ਹੋਣ ਤੇ ਮਰੀਜ਼ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਰੋਕਣ ਲਈ ਕੀਤੇ ਜਾਣ ਵਾਲੇ ਟੈਕਨੀਕਲ ਉਪਰਾਲਿਆਂ ਸਬੰਧੀ ਟ੍ਰੇਨਿੰਗ ਦਿੱਤੀ ਗਈ। ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਡਾ. ਦਵਿੰਦਰਜੀਤ ਕੌਰ ਨੇ  ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਸੂਬੇ ਵਿੱਚੋਂ ਮਟਰਨਲ ਮੌਤ ਦਰ ਨੂੰ ਹੋਰ ਹੇਠਾਂ ਲਿਆਂਦਾ ਜਾ ਸਕਦਾ ਹੈ, ਇਸ ਲਈ ਸਾਨੂੰ ਸਾਂਝੇ ਯਤਨਾਂ ਅਤੇ ਟੈਕਨੀਕਲ ਤਰੀਕੇ ਅਪਣਾਉਣ ਦੀ ਲੋੜ ਹੈ। ਉਹਨਾਂ ਸੂਬੇ ਦੀਆਂ  ਸਿਹਤ ਸੇਵਾਵਾਂ ਨੂੰ ਆਧੁਨਿਕ ਤਰੀਕਿਆਂ ਨਾਲ ਲੈਸ਼ ਕਰਨ ਤੇ ਜ਼ੋਰ ਦਿੱਤਾ।ਵਰਕਸ਼ਾਪ ਵਿੱਚ ਸੂਬੇ ਦੇ ਤਿੰਨ ਜਿਲਿਆਂ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਮਾਤਰੀ ਮੌਤਾਂ ਨੂੰ ਰੋਕਣ ਲਈ ਏਮਜ਼ ਬਠਿੰਡਾ ਨਾਲ ਸੰਮਿਲਤ ਕਰਕੇ  ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਲਈ ਵੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਵਰਕਸ਼ਾਪ ਵਿੱਚ ਜਿਲਾ ਹਸਪਤਾਲਾਂ ਵਿੱਚ ਜੱਚਾ-ਬੱਚਾ ਵਿਭਾਗ ਵਿੱਚ ਕੰਮ ਕਰਦੀਆਂ ਸਟਾਫ ਨਰਸਾਂ, ਜਿਲਾ ਪਰਿਵਾਰ ਭਲਾਈ ਅਫਸਰਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ