Tuesday, November 26, 2024  

ਪੰਜਾਬ

ਡੀ ਵਾਈ ਐੱਫ ਆਈ ਦੇ ਸੂਬਾਈ ਆਹੁਦੇਦਾਰਾਂ ਦੀ ਮੀਟਿੰਗ ਹੋਈ

September 01, 2024

ਲੁਧਿਆਣਾ

ਲੁਧਿਆਣਾ ਅੱਜ ਇਥੇ ਹਰਨਾਮ ਨਗਰ ਸਥਿਤ ਦਫਤਰ ਵਿੱਚ ਭਾਰਤ ਦੀ ਜਨਵਾਦੀ ਨੌਜਵਾਨ ਸਭਾ (ਡੀ. ਵਾਈ. ਐੱਫ. ਆਈ. ) ਦੇ ਸੂਬਾਈ ਆਹੁਦੇਦਾਰਾਂ ਦੀ ਮੀਟਿੰਗ ਸੂਬਾ ਪ੍ਰਧਾਨ ਡਾਕਟਰ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਨਾਗੀ ਨੇ ਦੱਸਿਆ ਕਿ ਮੀਟਿੰਗ ਵਿੱਚ ਨੋਟ ਕੀਤਾ ਗਿਆ ਕਿ ਭਾਰਤ ਦੀ ਮੋਦੀ ਸਰਕਾਰ ਬੇਰੁਜ਼ਗਾਰੀ ਵਿੱਚ ਲਗਾਤਾਰ ਵਾਧਾ ਹੋ ਰਿਹਾ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਘੱਟ ਰਹੇ ਹਨ। ਇਸੇ ਤਰ੍ਹਾਂ ਹੀ ਪੰਜਾਬ ਦੀ ਭਗਵੰਤ ਸਿੰਘ ਮਾਨ ਦੇ ਸਰਕਾਰ ਦੀ ਘਟੀਆ ਕਾਰਗੁਜਾਰੀ ਦੇ ਕਾਰਨ ਬੇਰੁਜ਼ਗਾਰੀ ਦੇ ਨਾਲ ਨਾਲ ਪੰਜਾਬ ਦਾ ਨੌਜਵਾਨ ਲਗਾਤਾਰ ਮਾਰੂ ਨਸ਼ਿਆਂ ਦੀ ਮਾਰ ਹੇਠ ਹੈ, ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਕਰਨ ਵਿੱਚ ਬੁਰੀ ਤਰ੍ਹਾਂ ਨਾਕਾਮਯਾਬ ਹੈ, ਰੋਜ਼ਾਨਾ ਹੀ ਨੌਜਵਾਨ ਨਸ਼ਿਆਂ ਨਾਲ ਮਰ ਰਹੇ ਹਨ। ਪੰਜਾਬ ਸਰਕਾਰ ਸਿਰਫ ਆਪਣੇ ਵਿਰੋਧੀਆਂ ਅਤੇ ਪਹਿਲੀਆਂ ਸਰਕਾਰਾਂ ਨੂੰ ਭੰਡ ਕੇ ਡੰਗ ਟਪਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਕਿ ਨੌਜਵਾਨਾਂ ਨੂੰ ਨਿਰਾਸ਼ਾ ਵਿੱਚ ਕੱਢਣ ਲਈ ਅਤੇ ਸ਼ਹੀਦ ਭਗਤ ਸਿੰਘ ਦੀ ਇਨਕਲਾਬੀ ਵਿਚਾਰਧਾਰਾ ਨਾਲ ਜੋੜਨ ਲਈ ਵਿਸ਼ੇਸ਼ ਤੌਰ ਤੇ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ। ਭਾਰਤ ਸਰਕਾਰ ਕੋਲੋਂ ਸਭ ਲਈ ਵਿੱਦਿਆ ਤੇ ਰੁਜ਼ਗਾਰ ਦੀ ਮੰਗ ਲਈ 15 ਸਤੰਬਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਮੰਗ ਪੱਤਰ ਦਿੱਤੇ ਜਾਣਗੇ, 26 ਸਤੰਬਰ ਨੂੰ ਨਵੀਂ ਦਿੱਲੀ ਵਿਖੇ ਹੋ ਰਹੀ ਹਿੰਦੀ ਭਾਸੀ ਰਾਜਾਂ ਦੀ ਰਹੀ ਜਨਰਲ ਬਾਡੀ ਮੀਟਿੰਗ ਵਿੱਚ ਜਾਣ ਵਾਲੇ ਸਾਥੀਆਂ ਦੀ ਚੋਣ ਕੀਤੀ ਗਈ ਅਤੇ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਭਾਰਤ ਦੀ ਇਨਕਲਾਬੀ ਲਹਿਰ ਦੇ ਮਹਾਨ ਆਗੂ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਇਸ ਵਾਰ ਪੰਜਾਬ ਭਰ ਵਿੱਚ ਸਥਾਨਕ ਪੱਧਰ ਤੇ ਮਨਾਇਆ ਜਾਵੇਗਾ।

ਇਸ ਮੀਟਿੰਗ ਵਿੱਚ ਕੋਲਕਾਤਾ ਵਿੱਚ ਵਹਿਸ਼ੀ ਦਰਿੰਦਗੀ ਦਾ ਸ਼ਿਕਾਰ ਹੋਈ ਮਹਿਲਾ ਡਾਕਟਰ ਮੋਮਿਤਾ ਦੇਵਨਾਥ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਮੰਗ ਕੀਤੀ ਗਈ ਕਿ ਉਸਦੇ ਕਾਤਲਾਂ ਨੂੰ ਜਲਦ ਤੋਂ ਜਲਦ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਇਸੇ ਤਰ੍ਹਾਂ ਪਿਛਲੇ ਦਿਨੀਂ ਹਰਿਆਣਾ ਦੇ ਚਰਖੀ ਦਾਦਰੀ ਵਿੱਚ ਝੁੱਗੀ ਵਿੱਚ ਰਹਿ ਕੇ ਕਬਾੜ ਚੁੱਗ ਕੇ ਗੁਜ਼ਾਰਾ ਕਰਨ ਵਾਲੇ ਸਾਬਿਰ ਮਲਿਕ ਨੂੰ ਕੱਟੜਪੰਥੀ ਗੁੰਡਿਆਂ ਵੱਲੋਂ ਗਊ ਦਾ ਮਾਸ ਖਾਣ ਦਾ ਦੋਸ਼ ਲਗਾ ਕੇ ਬੇਕਿਰਕੀ ਨਾਲ ਕਤਲ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਗਈ, ਅਤੇ ਨੋਟ ਕੀਤਾ ਗਿਆ ਕਿ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਲਾਹਾ ਲੈਣ ਲਈ ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ, ਭਾਜਪਾ, ਆਰ ਐਸ ਐਸ, ਹਿੰਦੂ ਕੱਟੜਪੰਥੀਆਂ ਜਥੇਬੰਦੀਆਂ ਨੇ ਫਿਰਕੂ ਧਰੁਵੀਕਰਨ ਕਰਨ ਲਈ ਮਾਸੂਮ ਬੇਦੋਸ਼ੇ ਇਨਸਾਨ ਨੂੰ ਆਪਣੇ ਜ਼ੁਲਮ ਦਾ ਸ਼ਿਕਾਰ ਬਣਾਇਆ ਗਿਆ ਹੈ ਜਿਸਦਾ ਡੀ.ਵਾਈ.ਐੱਫ. ਆਈ. ਡਟਵਾਂ ਵਿਰੋਧ ਕਰਦੀ ਹੈ। ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਸਾਰੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

ਅੱਜ ਦੀ ਇਸ ਮੀਟਿੰਗ ਵਿੱਚ ਸਾਥੀ ਸੋਨੂੰ ਗੁਪਤਾ, ਸੁਖਵੀਰ ਸਿੰਘ ਢੰਡਾ, ਪਰਮਜੀਤ ਸਿੰਘ ਰੌੜੀ, ਸੁਖਚੈਨ ਸਿੰਘ ਅਤੇ ਸੋਨੂੰ ਪਾਸਵਾਨ ਨੇ ਸ਼ਮੂਲੀਅਤ ਕੀਤੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ