Tuesday, November 26, 2024  

ਪੰਜਾਬ

ਦੇਸ਼ ਭਗਤ ਆਯੁਰਵੈਦ ਕਾਲਜ ਤੇ ਹਸਪਤਾਲ ਵੱਲੋਂ ਪਿੰਡਾਂ ਵਿੱਚ ਸਿਹਤ ਜਾਗਰੂਕਤਾ ਪ੍ਰੋਗਰਾਮ

September 02, 2024
ਸ੍ਰੀ ਫ਼ਤਹਿਗੜ੍ਹ ਸਾਹਿਬ/2 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਦੇਸ਼ ਭਗਤ ਆਯੁਰਵੈਦ ਕਾਲਜ ਤੇ ਹਸਪਤਾਲ ਵੱਲੋਂ ਪ੍ਰੋਗਰਾਮ ਡਾਇਰੈਕਟਰ ਡਾ. ਕੁਲਭੂਸ਼ਨ ਤੇ ਮੈਡੀਕਲ ਸੁਪਰਡੈਂਟ ਡਾ. ਜਯੋਤੀ ਐੱਚ ਧਾਮੀ ਦੀ ਅਗਵਾਈ ਹੇਠ ਪਿੰਡਾਂ ਵਿੱਚ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਕਰਵਾਇਆ ਗਿਆ। ਇਸ ਦੌਰਾਨ ਮੈਡੀਕਲ ਸਲਾਹਕਾਰਾਂ ਨੇ ਲੋਕਾਂ ਵਿੱਚ ਸਿਹਤਮੰਦ ਜੀਵਨ ਸਬੰਧੀ ਵੱਖ-ਵੱਖ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕੀਤੀ। ਉਨ੍ਹਾਂ ਨੇੜਲੇ ਪਿੰਡਾਂ ਮਛਰਾਏ ਕਲਾਂ, ਰਾਜਗੜ੍ਹ ਛੰਨਾ, ਭਾਂਬਰੀ, ਪੱਤਣ, ਅਲੀਪੁਰ, ਮਾਜਰਾ, ਬੜੈਚਾਂ, ਸ਼ੇਰਪੁਰ ਮਾਜਰਾ, ਟਿੱਬੀ, ਰਾਈਵਾਲ, ਮਾਲੋਵਾਲ, ਖਨੌੜਾ, ਭਗਵਾਨਪੁਰਾ, ਧੰਗੇੜੀ ਦਾ ਦੌਰਾ ਕੀਤਾ। ਜਿੱਥੇ ਮਨਰੇਗਾ ਮਜ਼ਦੂਰਾਂ, ਪ੍ਰਾਇਮਰੀ ਸਕੂਲ ਦੇ ਬੱਚਿਆਂ, ਸਥਾਨਕ ਪਿੰਡਾਂ ਦੇ ਲੋਕਾਂ, ਦਿਹਾੜੀਦਾਰਾਂ ਨਾਲ ਉਨ੍ਹਾਂ ਦੇ ਸਿਹਤ ਮੁੱਦਿਆਂ ਬਾਰੇ ਗੱਲਬਾਤ ਕੀਤੀ ਗਈ ਅਤੇ ਸਿਹਤ, ਪੋਸ਼ਣ ਅਤੇ ਸਮੇਂ ਸਿਰ ਬਿਮਾਰੀਆਂ ਦੀ ਪਛਾਣ ਬਾਰੇ ਉਨ੍ਹਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਮਾਹਿਰਾਂ ਜਿਵੇਂ ਕਿ ਬਾਲ ਰੋਗ ਮਾਹਿਰ ਡਾ. ਪ੍ਰਾਚੀ ਸ਼ਰਮਾ , ਅੱਖਾਂ, ਕੰਨਾਂ ਦੇ ਸਪੈਸ਼ਲਿਸਟ ਡਾ. ਸਨਾਮਿਕਾ, ਪੰਚਕਰਮਾ ਅਤੇ ਹੋਰ ਮਾਹਿਰਾਂ ਸਲਾਹਕਾਰਾਂ ਨੇ ਸਿਹਤ ਜਾਗਰੂਕਤਾ ਗੱਲਬਾਤ ਲਈ ਕੈਚਮੈਂਟ ਖੇਤਰ ਦੇ 10 ਪਿੰਡਾਂ ਦਾ ਦੌਰਾ ਕੀਤਾ ਜਿੱਥੇ ਲੋਕਾਂ ਨੂੰ ਪੋਸ਼ਣ ਸੰਬੰਧੀ ਲੋੜਾਂ, ਸਹੀ ਖੁਰਾਕ ਅਤੇ ਹੋਰ ਸਿਹਤ ਸੰਬੰਧੀ ਮੁੱਦਿਆਂ ਬਾਰੇ ਜਾਗਰੂਕ ਕੀਤਾ ਗਿਆ।ਪੰਚਕਰਮਾ ਸਲਾਹਕਾਰ ਡਾ. ਉਰਵੀ ਨੇ ਜੋੜਾਂ ਦੀਆਂ ਪੁਰਾਣੀਆਂ ਦਰਦਨਾਕ ਸਥਿਤੀਆਂ ਜਿਵੇਂ ਕਿ ਗਠੀਆ, ਐਨਕਾਈਲਾਇਜ਼ਿੰਗ ਸਪੋਂਡਿਲਾਈਟਿਸ, ਸਰਵਾਈਕਲ ਸਪੋਂਡਿਲਾਈਟਿਸ ਅਤੇ ਇਸਦੇ ਲਈ ਪੰਚਕਰਮ ਥੈਰੇਪੀਆਂ ਦੀ ਉਪਯੋਗਤਾ ਅਤੇ ਪ੍ਰਭਾਵ ਬਾਰੇ ਜਾਗਰੂਕ ਕੀਤਾ। ਇਸੇ ਤਰ੍ਹਾਂ ਡਾ. ਪੂਨਮ ਨੇ ਆਯੁਰਵੈਦਿਕ ਸਰਜਰੀ ਕਸ਼ਰਸੂਤਰ ਦੁਆਰਾ ਬਵਾਸੀਰ, ਫਿਸਟੁਲਾ, ਫਿਸ਼ਰਾਂ ਦੇ ਇਲਾਜ ਅਤੇ ਸਰਜਰੀ ਤੋਂ ਬਿਨਾਂ ਇਸ ਦੇ ਪ੍ਰਭਾਵ ਅਤੇ ਦਰਦ ਤੋਂ ਰਾਹਤ ਬਾਰੇ ਦੱਸਿਆ ਗਿਆ। ਸਿਹਤ ਜਾਗਰੂਕਤਾ ਪ੍ਰੋਗ੍ਰਾਮ ਬਾਰੇ ਚਾਂਸਲਰ ਡਾ: ਜ਼ੋਰਾ ਸਿੰਘ ਅਤੇ ਪ੍ਰੋ-ਚਾਂਸਲਰ ਡਾ: ਤਜਿੰਦਰ ਕੌਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਖੇਤਰ ਵਿਚ ਵਸਦੇ ਲੋਕਾਂ ਨੂੰ ਰੋਗ ਮੁਕਤ ਕਰਨ ਕਰਨ ਲਈ ਅਸੀਂ ਸਾਰੇ ਨਿੱਠ ਕੇ ਕੰਮ ਕਰੀਏ। ਉਨ੍ਹਾਂ ਦੱਸਿਆ ਕਿ ਨਿੱਜੀ ਜਾਂ ਜਨਤਕ, ਸ਼ਹਿਰੀ ਜਾਂ ਪੇਂਡੂ, ਅੰਗਰੇਜ਼ੀ ਜਾਂ ਪਰੰਪਰਾਗਤ ਦਵਾਈ ਦੇ ਆਧਾਰ 'ਤੇ ਭੇਦਭਾਵ ਲਿਆਉਣ ਦੀ ਬਜਾਏ, ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਡਾ. ਜ਼ੋਰਾ ਸਿੰਘ ਨੇ ਦੱਸਿਆ ਕਿ ਇਸ ਸਿਹਤ ਜਾਗਰੂਕਤਾ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਸੀ ਕਿ ਲੋਕ ਸਹੀ ਸਮੇਂ 'ਤੇ ਸਿਹਤ ਸੇਵਾਵਾਂ ਪ੍ਰਾਪਤ ਕਰਨ ਅਤੇ ਛੋਟੀ ਜਿਹੀ ਸਿਹਤ ਸਮੱਸਿਆ ਦੇ ਗੰਭੀਰ ਹੋਣ ਤੋਂ ਪਹਿਲਾਂ ਸਿਹਤ ਮਾਹਿਰਾਂ ਦੀ ਸਲਾਹ ਲੈਣ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਪੰਜਾਬ ਪੁਲਿਸ ਨੇ ਇੱਕ ਹੋਰ ਚੋਟੀ ਦੇ ਨਸ਼ਾ ਤਸਕਰ ਨੂੰ ਰੋਕਥਾਮ ਲਈ ਹਿਰਾਸਤ ਵਿੱਚ ਲਿਆ ਹੈ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ