Tuesday, November 26, 2024  

ਪੰਜਾਬ

ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 11ਕਰੋੜ 40 ਲੱਖ 16 ਹਜ਼ਾਰ ਰੁਪਏ ਖਰਚ ਕੇ 1055 ਮਰੀਜ਼ਾਂ ਦਾ ਕਰਵਾਇਆ ਇਲਾਜ: ਪਰਨੀਤ ਸ਼ੇਰਗਿੱਲ

September 03, 2024

ਸ੍ਰੀ ਫ਼ਤਹਿਗੜ੍ਹ ਸਾਹਿਬ/3 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
 
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਲੋੜਵੰਦ ਵਿਅਕਤੀਆਂ ਨੂੰ ਸਰਕਾਰੀ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ ਜ਼ਿਲ੍ਹੇ ਵਿੱਚ 11ਕਰੋੜ 40 ਲੱਖ 16 ਹਜ਼ਾਰ ਰੁਪਏ ਖਰਚ ਕੇ 1055 ਮਰੀਜ਼ਾਂ ਦਾ ਇਲਾਜ ਕਰਵਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹੁਣ 36 ਹਜ਼ਾਰ 767 ਲਾਭਪਾਤਰੀਆਂ ਨੂੰ ਇਲਾਜ ਤਹਿਤ ਕਰੀਬ 17 ਕਰੋੜ ਰੁਪਏ ਦਾ ਲਾਭ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਇਹ ਵੀ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਦੀਆਂ ਵੱਧ ਤੋਂ ਵੱਧ "ਆਭਾ" ਆਈ.ਡੀ. ਬਣਾਈਆਂ ਜਾਣ, ਜਿਸ ਨਾਲ ਉਹਨਾਂ ਨੂੰ ਭਵਿੱਖ ਵਿੱਚ ਵੀ ਇਲਾਜ ਕਰਾਉਣ ਵਿੱਚ ਸੌਖ ਅਤੇ ਡਾਕਟਰਾਂ ਨੂੰ ਵੀ ਇਲਾਜ ਕਰਨ ਵਿੱਚ ਆਸਾਨੀ ਹੋਵੇਗੀ ਅਤੇ ਉਨਾਂ ਦਾ ਪਿਛਲਾ ਮੈਡੀਕਲ ਰਿਕਾਰਡ ਵੀ ਵੇਖਿਆ ਜਾ ਸਕੇਗਾ।ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਟੀਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਹਰ ਰੋਜ਼ ਖਾਣ ਪੀਣ ਵਾਲੀਆਂ ਵਸਤਾਂ ਆਦਿ ਦੀ ਸੈਂਪਲਿੰਗ ਵਧਾਈ ਜਾਵੇ ਅਤੇ ਇਸ ਦੀ ਰਿਪੋਰਟ ਸਮਾਂਬੱਧ ਢੰਗ ਡਿਪਟੀ ਕਮਿਸ਼ਨਰ ਦਫਤਰ ਨੂੰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰ ਕੇ ਉਨ੍ਹਾਂ ਨੂੰ ਮੁੜ ਤੋਂ ਆਪਣਾ ਖੁਸ਼ਹਾਲ ਜੀਵਨ ਸ਼ੁਰੂ ਕਰਨ ਲਈ ਕੰਮ ਕਰ ਰਹੇ ਮੁੜ ਵਸੇਵਾ ਕੇਂਦਰਾਂ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ ਤੇ ਉਹਨਾਂ ਮੁੜਵਸੇਵਾ ਕੇਂਦਰਾਂ ਨੂੰ ਬਿਹਤਰ ਬਣਾਉਣ ਲਈ ਕਾਰਵਾਈ ਜਾਰੀ ਹੈ।ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਉਹਨਾਂ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਡਾ. ਜਗਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਦਲਜੀਤ ਕੌਰ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਗੁਰਪ੍ਰੀਤ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ