ਸ੍ਰੀ ਫ਼ਤਹਿਗੜ੍ਹ ਸਾਹਿਬ/3 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)
ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨੌਜਵਾਨਾਂ ਦਾ ਖੇਡਾਂ ਵਿੱਚ ਆਪਣਾ ਚੰਗਾ ਭਵਿੱਖ ਬਣਾਉਣ ਦੇ ਮੰਤਵ ਨਾਲ ਸੁਰੂ ਕੀਤੀਆਂ “ਖੇਡਾਂ ਵਤਨ ਪੰਜਾਬ ਦੀਆਂ-2024” ਦੇ ਬਲਾਕ ਪੱਧਰ ਮੁਕਾਬਲੇ ਪੂਰੇ ਜ਼ੋਰਾਂ 'ਤੇ ਚੱਲ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਨੇ ਦੱਸਿਆ ਕਿ ਮਿਤੀ 09 ਸਤੰਬਰ ਤੱਕ ਬਲਾਕ ਪੱਧਰ ਦੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਜਾਣੇ ਹਨ। ਅੱਜ ਦੇ ਮੁਕਾਬਲਿਆਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਖੇਡ ਮੈਦਾਨ ਵਿਖੇ ਐਡਵੋਕੇਟ ਅਮਰਿੰਦਰ ਸਿੰਘ ਮੰਡੋਫਲ ਜਨਰਲ ਸਕੱਤਰ ਆਮ ਆਦਮੀ ਪਾਰਟੀ ਪੰਜਾਬ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਨੌਜਵਾਨ ਨਸ਼ਿਆਂ ਤੋਂ ਬਚੇ ਰਹਿਣਗੇ ਅਤੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨਗੇ। ਇਸ ਮੌਕੇ ਰਾਹੁਲਦੀਪ ਸਿੰਘ, ਬਾਸਕਿਟਬਾਲ ਕੋਚ ਕਮ ਨੋਡਲ ਅਫਸਰ ਖੇਡਾਂ ਵਤਨ ਪੰਜਾਬ ਦੀਆਂ ਨੇ ਬਲਾਕ ਖੇੜਾ ਦੇ ਹੋਏ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਥਲੈਟਿਕਸ, ਲੜਕੀਆਂ ਅੰਡਰ-14 ਸਾਲ ਉਮਰ ਵਰਗ ਦੇ 60 ਮੀਟਰ ਦੌੜ ਵਿੱਚ ਪਹਿਲਾ ਸਥਾਨ ਅਨਚਲਾ ਕੁਮਾਰੀ, ਦੂਜਾ ਸਥਾਨ ਸਿਮਰਨਪ੍ਰੀਤ ਕੌਰ ਅਤੇ ਤੀਜਾ ਸਥਾਨ ਪਰਨੀਤ ਕੌਰ ਨੇ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-21,1500 ਮੀਟਰ ਦੌੜ ਕੰਚਨਾ ਦੇਵੀ ਨੇ ਜਿੱਤੀ। ਲੜਕੀਆਂ ਦੇ ਅੰਡਰ-14, ਸ਼ਾਟਪੁੱਟ ਦੇ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਗੁਰਲੀਨ ਕੌਰ, ਦੂਜਾ ਸਥਾਨ ਮਨਪ੍ਰੀਤ ਕੌਰ ਅਤੇ ਤੀਜਾ ਸਥਾਨ ਸੁਖਮਨਜੋਤ ਕੌਰ ਨੇ ਹਾਸਲ ਕੀਤਾ। ਵਾਲੀਬਾਲ ਸਮੈਸ਼ਿੰਗ, ਲੜਕੇ ਅੰਡਰ-17 ਵਿੱਚ ਖਾਲਸਾ ਮਾਡਲ ਸਕੂਲ ਚੁੰਨੀ ਕਲਾਂ ਦੀ ਟੀਮ ਬਲਾੜਾ ਪਿੰਡ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪੁੱਜੀ ਅਤੇ ਲੜਕੇ ਅੰਡਰ-21 ਵਿੱਚ ਸਰਕਾਰੀ ਸੀਨੀ. ਸੈਕੰ. ਸਕੂਲ ਬਡਾਲੀ ਆਲਾ ਸਿੰਘ ਦੀ ਟੀਮ ਨੇ ਗਾਰਡਨ ਵੈਲੀ ਸਕੂਲ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਉਨ੍ਹਾਂ ਹੋਰ ਦੱਸਿਆ ਕਿ ਵਾਲੀਬਾਲ ਸਮੈਸ਼ਿੰਗ, ਲੜਕੀਆਂ ਅੰਡਰ-21 ਸ਼ਹੀਦ ਭਗਤ ਸਿੰਘ ਸਕੂਲ ਚੁੰਨੀ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਰਾਹੁਲਦੀਪ ਸਿੰਘ ਨੇ ਹੋਰ ਦੱਸਿਆ ਕਿ ਵਾਲੀਬਾਲ ਸਮੈਸ਼ਿੰਗ ਵਿੱਚ ਲੜਕਿਆਂ ਦੇ ਅੰਡਰ-14 ਉਮਰ ਵਰਗ ਦੇ ਮੁਕਾਬਲਿਆਂ ਵਿੱਚ ਸ਼ਹੀਦ ਭਗਤ ਸਿੰਘ ਸਕੂਲ ਚੁੰਨੀ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਫੁੱਟਬਾਲ (ਅੰਡਰ-14, ਲੜਕੇ) ਬਾਬਾ ਫਤਿਹ ਸਿੰਘ ਫੁੱਟਬਾਲ ਅਕੈਡਮੀ ਫ.ਗ.ਸ. ਨੇ ਪਹਿਲਾ ਸਥਾਨ, ਸ.ਹ.ਸ. ਰਜਿੰਦਰਗੜ੍ਹ ਦੀ ਟੀਮ ਨੇ ਦੂਜਾ ਸਥਾਨ ਅਤੇ ਸੈਕਰਡ ਹਾਰਟ ਸਕੂਲ ਫ.ਗ.ਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-17, ਲੜਕੇ, ਬਾਬਾ ਫਤਿਹ ਸਿੰਘ ਫੁੱਟਬਾਲ ਅਕੈਡਮੀ ਫ.ਗ.ਸ. ਨੇ ਪਹਿਲਾ ਸਥਾਨ ਅਤੇ ਸ.ਹ.ਸ. ਰਜਿੰਦਰਗੜ੍ਹ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕਿਆਂ ਦੇ ਅੰਡਰ-14 ਸਾਲ ਉਮਰ ਵਰਗ ਦੇ ਖੋਹ-ਖੋਹ ਦੇ ਮੁਕਾਬਲਿਆਂ ਵਿੱਚ ਸ.ਸ.ਸ.ਸ.ਬਡਾਲੀ ਆਲਾ ਸਿੰਘ ਨੇ ਪਹਿਲਾ ਸਥਾਨ ਅਤੇ ਸ.ਸ.ਸ.ਸ. ਰੰਧਾਵਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਅੰਡਰ-14 ਵਿੱਚ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਨੇ ਪਹਿਲਾ ਸਥਾਨ ਅਤੇ ਸ.ਸ.ਸ.ਸ. ਰੰਧਾਵਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਲੜਕੇ ਅੰਡਰ-17 ਵਿੱਚ ਸ.ਸ.ਸ.ਸ. ਬਡਾਲੀ ਆਲਾ ਸਿੰਘ ਨੇ ਪਹਿਲਾ ਸਥਾਨ, ਸ਼੍ਰੀ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਨਰਾਇਣਗੜ੍ਹ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਜਸਵੀਰ ਸਿੰਘ, ਡੀ.ਐੱਮ. ਸਿੱਖਿਆ ਵਿਭਾਗ , ਰੂਪਪ੍ਰੀਤ ਕੌਰ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ, ਲਖਵੀਰ ਸਿੰਘ (ਅਥਲੈਟਿਕਸ ਕੋਚ), ਕੁਲਵਿੰਦਰ ਸਿੰਘ(ਹੈਂਡਬਾਲ ਕੋਚ), ਮਨੀਸ਼ ਕੁਮਾਰ(ਹਾਕੀ ਕੋਚ), ਸੁਖਦੀਪ ਸਿੰਘ(ਫੁੱਟਬਾਲ ਕੋਚ),ਮਨੋਜ ਕੁਮਾਰ (ਜਿਮਨਾਸਟਿਕ ਕੋਚ), ਮਨਜੀਤ ਸਿੰਘ (ਕੁਸ਼ਤੀ ਕੋਚ), ਯਾਦਵਿੰਦਰ ਸਿੰਘ (ਵਾਲੀਬਾਲ ਕੋਚ), ਭੁਪਿੰਦਰ ਕੌਰ(ਅਥਲੈਟਿਕਸ ਕੋਚ), ਵੀਰਾਂ ਦੇਵੀ (ਖੋਹ-ਖੋਹ ਕੋਚ), ਅਰੁਨਵੀਰ ਸਿੰਘ, ਤੇਜਪ੍ਰੀਤ ਸਿੰਘ ਤੇਜਾ ਅਤੇ ਸਮੂਹ ਫਿਜੀਕਲ ਅਧਿਆਪਕ ਅਤੇ ਸਮੂਹ ਸਟਾਫ਼ ਹਾਜ਼ਰ ਸੀ।