Tuesday, November 26, 2024  

ਪੰਜਾਬ

'ਖੇਡਾਂ ਵਤਨ ਪੰਜਾਬ ਦੀਆਂ' ਸੀਜ਼ਨ 3 ਤਹਿਤ ਭਵਾਨੀਗੜ੍ਹ ਵਿਖੇ ਬਲਾਕ ਪੱਧਰੀ ਖੇਡਾਂ ਜੋਸ਼ੋ ਖਰੋਸ਼ ਨਾਲ ਸ਼ੁਰੂ

September 03, 2024

ਭਵਾਨੀਗੜ੍ਹ/, 3 ਸਤੰਬਰ -ਰਾਜ ਖੁਰਮੀ

ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ (ਸੀਜ਼ਨ-3) ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਤੋਂ ਆਰੰਭ ਹੋ ਗਏ ਹਨ। ਅੱਜ ਪਹਿਲੇ ਦਿਨ ਬਲਾਕ ਭਵਾਨੀਗੜ੍ਹ ਵਿਖੇ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਖਿਡਾਰੀਆਂ ਨੇ ਜੋਸ਼ੋ ਖਰੋਸ਼ ਨਾਲ ਹਿੱਸਾ ਲਿਆ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹਨਾਂ ਖੇਡ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਨਵਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 8 ਬਲਾਕਾਂ ਵਿੱਚ ਵੱਖ-ਵੱਖ 7 ਖੇਡਾਂ ਐਥਲੈਟਿਕਸ, ਫੁੱਟਬਾਲ, ਖੋਹ-ਖੋਹ, ਕਬੱਡੀ (ਨੈਸ਼ਨਲ ਸਟਾਇਲ), ਕਬੱਡੀ (ਸਰਕਲ ਸਟਾਇਲ), ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸਿੰਗ) ਖੇਡਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਬਲਾਕ ਪੱਧਰੀ ਖੇਡ ਮੁਕਾਬਲੇ 11 ਸਤੰਬਰ ਤੱਕ ਚੱਲਣਗੇ।
ਉਹਨਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਦੇ ਪਿੰਡ ਪੰਨਵਾਂ ਦੇ ਬੈਰਾਗੀ ਬਾਬਾ ਬੰਦਾ ਸਿੰਘ ਬਹਾਦਰ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡਾਂ ਦਾ ਉਦਘਾਟਨ ਰਾਹੁਲ ਕੌਸ਼ਲ, ਡੀ.ਐਸ.ਪੀ ਭਵਾਨੀਗੜ੍ਹ ਵਲੋਂ ਕੀਤਾ ਗਿਆ। ਇਸ ਮੌਕੇ ਨਰਿੰਦਰ ਸਿੰਘ ਪ੍ਰਧਾਨ ਨਗਰ ਕੌਂਸਲ ਭਵਾਨੀਗੜ੍ਹ ਅਤੇ ਗੁਰਪ੍ਰੀਤ ਸਿੰਘ ਫੱਗੂਵਾਲਾ ਪ੍ਰਧਾਨ ਟਰੱਕ ਯੂਨੀਅਨ ਵੀ ਮੌਜੂਦ ਸਨ। ਖੇਡਾਂ ਸਬੰਧੀ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਬਲਾਕ ਭਵਾਨੀਗੜ੍ਹ ਵਿਖੇ ਖੋਹ-ਖੋਹ (ਅੰ-14 ਲੜਕੇ) ਦੇ ਮੁਕਾਬਲੇ ਵਿੱਚ ਸ.ਸ.ਸ.ਸਕੂਲ ਮਾਝੀ ਦੀ ਟੀਮ ਜੇਤੂ ਰਹੀ।
ਗੇਮ ਕਬੱਡੀ (ਨੈਸ਼ਨਲ ਸਟਾਇਲ) ਅੰ-17 ਲੜਕੇ ਦੇ ਮੁਕਾਬਲੇ ਦੌਰਾਨ ਪਿੰਡ ਪੰਨਵਾ ਦੀ ਟੀਮ ਨੇ ਪਿੰਡ ਬਲਿਆਲ ਦੀ ਟੀਮ ਨੂੰ 45-38 ਪੁਆਇੰਟਾਂ ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕੀਤਾ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸੜਕ ਸੁਰੱਖਿਆ ਮੁਲਾਜ਼ਮਾਂ ਕੋਲੋਂ ਸ਼ਹਿਰੀ ਟਰੈਫਿਕ ਡਿਊਟੀ ਲਈ ਜਾਵੇ:- ਲੋਕ ਸੇਵਾ ਸਿਟੀ ਕਲੱਬ ਭਿੱਖੀਵਿੰਡ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਸਰਕਾਰੀ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 13 ਲੱਖ ਰੁਪਏ ਠੱਗੇ: ਮਾਮਲਾ ਦਰਜ

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਮਾਤਾ ਗੁਜਰੀ ਕਾਲਜ ਦੇ ਰਾਜਨੀਤੀ ਵਿਗਿਆਨ ਵਿਭਾਗ ਨੇ ਮਨਾਇਆ 75ਵਾਂ ਸੰਵਿਧਾਨ ਦਿਵਸ 

ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਭਾਰਤੀ ਸੰਵਿਧਾਨ ‘ਤੇ ਵਿਸ਼ੇਸ਼ ਲੈਕਚਰ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਲੋਕਾਂ ਦੇ ਵਿਸ਼ਵਾਸ ਅਤੇ ਜਿੱਤ ਦਾ ਜਸ਼ਨ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਨਸ਼ੇ ਵਾਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਤਿੰਨ ਔਰਤਾਂ ਸਣੇ ਚਾਰ ਜਣਿਆਂ ਨੂੰ ਕੈਦ ਤੇ ਜੁਰਮਾਨਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਪੰਜਾਬ 'ਬਾਲ ਵਿਆਹ ਮੁਕਤ ਭਾਰਤ' ਮੁਹਿੰਮ ਦੀ ਮੇਜ਼ਬਾਨੀ ਕਰੇਗਾ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ