ਹਰਜਿੰਦਰ ਸਿੰਘ ਗੋਲਣ
ਭਿਖੀਵਿੰਡ 3 ਸਤੰਬਰ
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਅਤੇ ਜਿਲਾ ਤਰਨਤਾਰਨ ਦੇ ਪੁਲਿਸ ਮੁਖੀ ਐਸਐਸਪੀ ਗੌਰਵ ਤੂਰਾ ਦੇ ਦਿਸ਼ਾ ਨਿਰਦੇਸ਼ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦਾ ਖਾਲੜਾ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਚੋਰੀ ਦੇ ਪੰਜ ਮੋਟਰਸਾਈਕਲ ਇਕ ਪਿਸਟਲ ਅਤੇ 771 ਗ੍ਰਾਮ ਹੈਰੋਇਨ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਐਸਪੀ ਭਿੱਖੀਵਿੰਡ ਸਰਬਜੀਤ ਸਿੰਘ ਬਾਜਵਾ ਨੇ ਪੁਲਿਸ ਥਾਣਾ ਖਾਲੜਾ ਦੇ ਐਸਐਚਓ ਸਤਪਾਲ ਸਿੰਘ ਦੀ ਹਾਜ਼ਰੀ ਚ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਐਸਆਈ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਰਾਜੋਕੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਸ ਸਮੇਂ ਵਿਸ਼ਾਲ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪੂਹਲਾ ਨੂੰ ਗਿ੍ਰਫਤਾਰ ਕਰਕੇ ਉਸ ਪਾਸੋਂ ਤਿੰਨ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਗਏ। ਦੋਸ਼ੀ ਖਿਲਾਫ ਪੁਲਿਸ ਥਾਣਾ ਖਾਲੜਾ ਵਿਖੇ ਮੁਕਦਮਾ ਨੰਬਰ 109 ਮਿਤੀ 27-8 - 2024 ਧਾਰਾ 303 (2) ਦੇ ਅਧੀਨ ਕਾਰਵਾਈ ਆਰੰਭ ਕਰ ਦਿੱਤੀ ਹੈ। ਉਹਨਾਂ ਨੇ ਕਿਹਾ ਏਐਸਆਈ ਨਿਰਮਲ ਸਿੰਘ ਪੁਲਿਸ ਚੌਂਕੀ ਰਾਜੂ ਕੇ ਨੇ ਮੁਖਬਰ ਦੀ ਇਤਲਾਹ ਤੇ ਕੁਲਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀਆਂ ਕਲਸੀਆਂ ਖੁਰਦ ਜੋ ਗੁਆਂਢੀ ਮੁਲਕ ਪਾਕਿਸਤਾਨ ਤੋਂ ਮਾਰੂ ਨਸ਼ੇ ਹੈਰੋਇਨ ਮੰਗਵਾਉਂਦਾ ਪਾਸੋਂ 255 ਗ੍ਰਾਮ ਨਸ਼ੀਲਾ ਪਦਾਰਥ ਹੈਰੋਇਨ ਬਰਾਮਦ ਕੀਤਾ ਗਿਆ, ਜਿਸ ਦੇ ਖਿਲਾਫ ਧਾਰਾ 21 ਸੀ 61/85 ਦੇ ਅਧੀਨ ਕੇਸ ਦਰਜ ਕਰਕੇ ਦੋਸ਼ੀ ਪਾਸੋਂ ਪੁੱਛਕਿਛ ਕੀਤੀ ਜਾ ਰਹੀਹੈ। ਡੀਐਸਪੀ ਸਰਬਜੀਤ ਸਿੰਘ ਬਾਜਵਾ ਨੇ ਕਿਹਾ ਏਐਸਆਈ ਗੁਰਜੀਤ ਸਿੰਘ ਨੂੰ ਸੀਮਾ ਸੁਰੱਖਿਆ ਬਲ ਬੀਐਸਐਫ ਵੱਲੋਂ ਸੂਚਨਾ ਮਿਲਣ ਤੇ ਪਿੰਡ ਡਲੀਰੀ ਦੀਆਂ ਮੜੀਆਂ ਨੇੜੇ ਗੁਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭਗਵਾਨਪੁਰਾ ਪਾਸੋਂ 516 ਗ੍ਰਾਮ ਨਸ਼ੀਲਾ ਪਦਾਰਥ ਅਤੇ ਚੋਰੀ ਕੀਤਾ ਪਲਟੀਨਾ ਮੋਟਰਸਾਈਕਲ ਨੰਬਰ ਪੀਬੀ 46 ਜੈਡ 4127 ਬਰਾਮਦ ਕਰਕੇ ਧਾਰਾ 21 ਸੀ 61/85 ਦੇ ਅਧੀਨ ਮੁਕਦਮਾ ਨੰਬਰ 112 ਪੁਲਿਸ ਥਾਣਾ ਖਾਲੜਾ ਵਿਖੇ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।