ਸ੍ਰੀ ਫਤਿਹਗੜ੍ਹ ਸਾਹਿਬ/ 4 ਸਤੰਬਰ :
(ਰਵਿੰਦਰ ਸਿੰਘ ਢੀਂਡਸਾ)
ਸੂਬੇ ਦੀ ਆਪ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਦੋਵੇਂ ਹੀ ਕਿਸਾਨਾਂ ਦੀਆਂ ਦੁਸ਼ਮਣ ਬਣੀਆਂ ਬੈਠੀਆਂ ਹਨ ਜਿਨਾਂ ਦੀ ਬੇਰੁਖੀ ਸਦਕਾ ਪਹਿਲਾਂ ਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਰੁਲਦੇ ਰਹੇ ਤੇ ਹੁਣ ਚੰਡੀਗੜ ਵਿੱਚ ਧਰਨੇ ‘ਤੇ ਬੈਠਣ ਲਈ ਮਜਬੂਰ ਹਨ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਲਕਾ ਇੰਚਾਰਜ ਸ਼੍ਰੀ ਫ਼ਤਹਿਗੜ੍ਹ ਸਾਹਿਬ ਜੱਥੇਦਾਰ ਜਗਦੀਪ ਸਿੰਘ ਚੀਮਾ ਨੇ ਕੀਤਾ। ਜਥੇਦਾਰ ਚੀਮਾ ਕਿਹਾ ਕਿ ਕੀ ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਦੀ ਇਹ ਜ਼ਿੰਮੇਵਾਰੀ ਨਹੀਂ ਬਣਦੀ ਕਿ ਉਹ ਕਿਸਾਨੀ ਪੱਖੀ ਨੀਤੀਆਂ ਬਣਾ ਕੇ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਜੋ ਖੁਦ ਭੁੱਖੇ ਰਹਿ ਕੇ ਦੇਸ਼ ਵਾਸੀਆਂ ਦਾ ਢਿੱਡ ਭਰ ਰਹੇ ਹਨ। ਜਥੇਦਾਰ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧਿਕ ਅਨਸਰਾਂ ਦੇ ਹੌਂਸਲੇ ਏਨੇ ਬੁਲੰਦ ਹਨ ਕਿ ਕੱਲ ਦਿਨ ਦਿਹਾੜੇ ਫਿਰੋਜ਼ਪੁਰ ਵਿਖੇ ਦੋ ਨੌਜਵਾਨਾਂ ਦਾ ਅਤੇ ਇੱਕ ਲੜਕੀ ਦਾ ਗੋਲੀਆਂ ਮਰ ਕੇ ਕਤਲ ਕਰ ਦਿੱਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਜੱਥੇਦਾਰ ਅਵਤਾਰ ਸਿੰਘ ਰਿਆ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ , ਜੱਥੇਦਾਰ ਮਨਮੋਹਨ ਸਿੰਘ ਮੁਕਾਰੋਂਪੁਰ ਜਿਲ੍ਹਾ ਪ੍ਰਧਾਨ ਸ਼ਹਿਰੀ ਸ੍ਰੀ ਫ਼ਤਹਿਗੜ੍ਹ ਸਾਹਿਬ, ਸੁਖਵਿੰਦਰ ਸਿੰਘ ਜੈਲਦਾਰ ਘੁਮੰਡਗੜ੍ਹ, ਬੰਤ ਸਿੰਘ ਮੰਡੋਫਲ, ਜਗਤਾਰ ਸਿੰਘ ਤਾਰਾ ਬਦੋਛੀ ਖੁਰਦ ਅਤੇ ਦਲਬੀਰ ਸਿੰਘ ਵੀ ਮੌਜੂਦ ਸਨ l