Monday, September 23, 2024  

ਪੰਜਾਬ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

September 04, 2024
ਸ੍ਰੀ ਫਤਿਹਗੜ੍ਹ ਸਾਹਿਬ/ 4 ਸਤੰਬਰ :
(ਰਵਿੰਦਰ ਸਿੰਘ ਢੀਂਡਸਾ)

ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਮਨਜਿੰਦਰ ਸਿੰਘ ਰਾਗੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਜਥੇ ਵੱਲੋਂ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗ੍ਰੰਥੀ ਭਾਈ ਨਿਰਮਲ ਸਿੰਘ ਜੀ ਦੁਆਰਾ ਅਰਦਾਸ ਕੀਤੀ ਗਈ ਅਤੇ ਦਿਨ ਭਰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਵੱਖ ਵੱਖ ਰਾਗੀ ਜੱਥਿਆਂ ਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਦਾ ਜਸ ਗਾਇਨ ਕੀਤਾ ਗਿਆ।ਇਸ ਮੌਕੇ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਗੁਰਦੀਪ ਸਿੰਘ ਕੰਗ ਨੇ ਕਿਹਾ ਕਿ ਸ਼ਬਦ ਗੁਰੂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਸਾਰ ਅੰਦਰ ਸਦੀਵੀ ਗੁਰੂ ਦਾ ਦਰਜਾ ਹਾਸਿਲ ਹੈ । ਉਨ੍ਹਾਂ ਦੱਸਿਆ ਕਿ ਇਸ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਗੁਰੂ ਅਰਜਨ ਦੇਵ ਜੀ ਪਾਤਸ਼ਾਹ ਨੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਰਵਾਕੇ ਸਮੁੱਚੀ ਲੋਕਾਈ ਨੂੰ ਸ਼ਬਦ ਗੁਰੂ ਦੇ ਉਪਦੇਸ਼ ਦੇ ਸਨਮੁੱਖ ਕੀਤਾ ਸੀ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਵੀ ਇਸ ਪਵਿੱਤਰ ਦਿਹਾੜੇ ਦੀਆਂ ਸਮੁੱਚੀ ਸੰਗਤ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਗੁਰੂ ਸਾਹਿਬ ਦੇ ਚਰਨਾਂ ‘ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਕਿ ਗੁਰੂ ਸਾਹਿਬ ਸਭ ਨੂੰ ਗੁਰਸਿੱਖੀ ਜੀਵਨ ਜਿਉਣ ਦਾ ਬਲ ਬਖਸ਼ਣ । ਇਸ ਮੌਕੇ ਬਲਵਿੰਦਰ ਸਿੰਘ ਭਮਾਰਸੀ ਐਡੀਸ਼ਨਲ ਮੈਨੇਜਰ, ਜੋਗਾ ਸਿੰਘ ਸੁਪਰਵਾਈਜਰ, ਹਰਮਨਜੀਤ ਸਿੰਘ ਰਿਕਾਰਡ ਕੀਪਰ,ਗੁਰਇਕਬਾਲ ਸਿੰਘ ਮਾਨ, ਗਗਨਦੀਪ ਸਿੰਘ, ਹਰਜੀਤ ਸਿੰਘ, ਅਤੇ ਸਮੁੱਚੀ ਸਾਧ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਕੀਤੀਆਂ l
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ