ਮੋਰਿੰਡਾ, 4 ਸਤੰਬਰ (ਲਖਵੀਰ ਸਿੰਘ)
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਮੋਰਿੰਡਾ ਵਲੋਂ ਪਿੰਡ ਰਤਨਗੜ੍ਹ ਵਿਖੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਢੋਲਣਮਾਜਰਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਜਨਰਲ ਸਕੱਤਰ ਸਰਪੰਚ ਭੁਪਿੰਦਰ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ, ਮੀਤ ਪ੍ਰਧਾਨ ਕੇਹਰ ਸਿੰਘ ਅਮਰਾਲੀ ਅਤੇ ਜ਼ਿਲ੍ਹਾ ਸਲਾਹਕਾਰ ਮਹਿੰਦਰ ਸਿੰਘ ਰੌਣੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਹਨਾਂ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਖੇਤੀਬਾੜੀ ਦੇ ਲਈ ਕੋਈ ਠੋਸ ਨੀਤੀ ਬਣਾਉਣ ਤੋਂ ਟਾਲਾ ਵੱਟ ਰਹੀ ਹੈ। ਜਿਸ ਨਾਲ ਕਿਸਾਨ ਅਤੇ ਮਜ਼ਦੂਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ। ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ ਨਹੀਂ ਕੀਤਾ ਜਾ ਰਿਹਾ, ਜਦਕਿ ਕਾਰੋਬਾਰੀਆਂ ਦਾ ਕਰਜ਼ਾ ਤੁਰੰਤ ਮੁਆਫ ਕਰ ਦਿੱਤਾ ਜਾਂਦਾ ਹੈ। ਵਿਸ਼ਵ ਵਪਾਰ ਸੰਸਥਾ ਦੇ ਇਸ਼ਾਰਿਆਂ ’ਤੇ ਖੇਤੀ ਖੇਤਰ ਵਿੱਚ ਮਿਲ ਰਹੀਆਂ ਸਬਸਿਡੀਆਂ ਨੂੰ ਖਤਮ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਮਿਤੀ 13 ਸਤੰਬਰ ਨੂੰ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਸਵੇਰੇ 10 ਵਜੇ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਵਰਕਰ ਮਿਲਣੀ ਹੋਣੀ ਹੈ। ਜਿਸ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇ। ਇਕੱਤਰਤਾ ਦੌਰਾਨ ਪਿੰਡ ਦੀ 21 ਮੈਂਬਰੀ ਪਿੰਡ ਪੱਧਰੀ ਕਮੇਟੀ ਵੀ ਬਣਾਈ ਗਈ। ਜਿਸ ਵਿੱਚ ਤਜਿੰਦਰ ਸਿੰਘ ਨੂੰ ਪ੍ਰਧਾਨ, ਮਨਵਿੰਦਰ ਸਿੰਘ ਨੂੰ ਜਨਰਲ ਸਕੱਤਰ, ਸੁਖਚੈਨ ਸਿੰਘ ਨੂੰ ਮੀਤ ਪ੍ਰਧਾਨ, ਵਿਕਰਮਜੀਤ ਸਿੰਘ ਨੂੰ ਕੈਸ਼ੀਅਰ, ਰਵਿੰਦਰ ਸਿੰਘ, ਗੁਰਿੰਦਰ ਸਿੰਘ, ਗਗਨਦੀਪ ਸਿੰਘ, ਰਣਧੀਰ ਸਿੰਘ, ਲਵਪ੍ਰੀਤ ਸਿੰਘ, ਰਮਨਦੀਪ ਸਿੰਘ, ਪਵਨਦੀਪ ਸਿੰਘ ਨੂੰ ਕਮੇਟੀ ਮੈਂਬਰ ਬਣਾਇਆ ਗਿਆ। ਇਸ ਤੋਂ ਇਲਾਵਾ ਸੰਦੀਪ ਸਿੰਘ ਅਤੇ ਨੰਬਰਦਾਰ ਗੁਰਿੰਦਰ ਸਿੰਘ ਨੂੰ ਬਲਾਕ ਕਮੇਟੀ ਵਿੱਚ ਨਿਯੁਕਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਵਤਾਰ ਸਿਘ ਸਹੇੜੀ, ਨਿਰਮਲ ਸਿੰਘ, ਤਰਲੋਚਨ ਸਿੰਘ, ਸੰਤੋਖ ਸਿੰਘ ਕਲਹੇੜੀ, ਗੁਰਦੀਪ ਸਿੰਘ, ਬਿਕਰਮਜੀਤ ਸਿੰਘ, ਅਜੀਤ ਸਿੰਘ, ਮੇਜਰ ਸਿੰਘ, ਉਜਾਗ ਸਿੰਘ, ਰਣਧੀਰ ਸਿੰਘ ਰਤਨਗੜ੍ਹ ਆਦਿ ਹਾਜ਼ਰ ਸਨ।