Monday, September 23, 2024  

ਪੰਜਾਬ

ਪੰਜ ਤਖ਼ਤ ਸਾਹਿਬਾਨ ਦੀ ਰੇਲ ਯਾਤਰਾ ਨੇ ਸ੍ਰੀ ਅੰਮ੍ਰਿਤਸਰ ਤੋਂ ਜੈਕਾਰਿਆਂ ਦੀ ਗੂੰਜ ’ਚ ਕੀਤੀ ਵਾਪਸੀ ਰਵਾਨਗੀ

September 04, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ / 4 ਸਤੰਬਰ :

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਤੋਂ ਬੀਤੇ ਦਿਨੀਂ ਪੰਜ ਤਖ਼ਤਾਂ ਦੇ ਦਰਸ਼ਨਾਂ ਲਈ ਨਗਰ ਕੀਰਤਨ ਦੇ ਰੂਪ ਵਿਚ ਚੱਲੀ ਵਿਸ਼ੇਸ਼ ਰੇਲ ਯਾਤਰਾ ਦਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਵਾਪਸ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਹੋਈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿਚ ਰਵਾਨਗੀ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕੀਤੇ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀਨੇ ਪੰਜ ਤਖ਼ਤਾਂ ਦੀ ਯਾਤਰਾ ਲਈ ਆਈਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਪੰਥ ਅੰਦਰ ਪੰਜ ਤਖ਼ਤਾਂ ਦੀ ਆਪਣੀ ਮਹਾਨਤਾ ਹੈ ਅਤੇ ਹਰ ਸਿੱਖ ਤਖ਼ਤਾਂ ਦੇ ਦਰਸ਼ਨਾਂ ਦੀ ਤਾਂਘ ਰੱਖਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਗਤਾਂ ਨੇ ਵਿਸ਼ੇਸ਼ ਰੇਲ ਰਾਹੀਂ ਨਗਰ ਕੀਰਤਨ ਦੇ ਰੂਪ ਵਿਚ ਪੰਜ ਤਖ਼ਤਾਂ ਦੇ ਦਰਸ਼ਨ ਕੀਤੇ ਹਨ, ਜੋ ਵਡਭਾਗੇ ਹਨ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਪੁਲਿਸ ਪਾਰਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਹਾਥੀ, ਘੋੜਿਆਂ ਸਮੇਤ ਖਾਲਸਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ ਗਈ।
ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਸਿੰਘ ਸਾਹਿਬ ਬਾਬਾ ਗੁਰਮੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਗੁਰਲਾਲ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਜਸਪਾਲ ਸਿੰਘ ਢੱਡੇ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ, ਸ. ਤਰਸੇਮ ਸਿੰਘ ਮੋਰਾਂਵਾਲੀ, ਸ. ਰਵਿੰਦਰ ਸਿੰਘ ਕਪੂਰ, ਸ. ਰਵਿੰਦਰ ਸਿੰਘ ਬੁੰਗਈ ਸਮੇਤ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤਾਂ ਨੇ ਹਾਜ਼ਰੀ ਭਰੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ