ਵਿਪਨ ਗਰੋਵਰ
ਫਤਹਿਗੜ੍ਹ ਪੰਜਤੂਰ (ਮੋਗਾ)/ 4 ਸਤੰਬਰ :
ਮੁੱਖ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ 500 ਗਜ਼ ਤੱਕ ਦੇ ਰਹਾਇਸ਼ੀ ਪਲਾਟਾਂ ਨੂੰ ਖਰੀਦਣ/ ਵੇਚਣ ਮੌਕੇ ਐਨੳਸੀ ਦੀ ਸ਼ਰਤ ਨੂੰ ਖਤਮ ਕਰਕੇ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਬਲਾਕ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਕੰਬੋਜ਼ ਅਤੇ ਸਰਕਲ ਪ੍ਰਧਾਨ ਧਰਮਜੀਤ ਸਿੰਘ ਹੁਰਾਂ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਉਹਨਾਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਜਿੱਥੇ ਸਬੰਧਿਤ ਲੋਕਾਂ ਨੂੰ ਆਰਥਿਕ ਫਾਇਦਾ ਹੋਵੇਗਾ ਉਥੇ ਆਮ ਲੋਕਾਂ ਦੀ ਖੱਜਲਖੁਆਰੀ ਵੀ ਘਟੇਗੀ । ਇਹਨਾਂ ਆਗੂਆਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਭਾਜਪਾ ਸਰਕਾਰਾਂ ਦੌਰਾਨ ਜਿੱਥੇ ਇਹਨਾਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਤੇ ਆਪਣੇ ਚਹੇਤੇ ਲੋਕਾਂ ਦੇ ਨਿੱਜੀ ਹਿੱਤਾਂ ਨੂੰ ਹੀ ਤਰਜ਼ੀਹ ਦਿੱਤੀ ਉਥੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਪਹਿਲੇ ਹੀ ਦਿਨ ਤੋ ਲੋਕਾਂ ਦੀ ਬੇਹਤਰੀ ਲਈ ਬਿਨਾਂ ਕਿਸੇ ਪੱਖਪਾਤ ਤੋ ਕੰਮ ਕਰ ਰਹੀ ਹੈ । ਹਲਕਾ ਧਰਮਕੋਟ ਦੀ ਗੱਲ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂਆਂ ਕਿਹਾ ਕਿ ਹੋਰਨਾਂ ਤੋ ਇਲਾਵਾ ਸਥਾਨਕ ਕਸਬੇ ਵਿੱਚ ਪਾਰਕ ਅਤੇ ਸਟੇਡੀਅਮ ਦਾ ਨਿਰਮਾਣ ਕਰਨ ਤੋ ਇਲਾਵਾ ਗੈਰ ਸਮਾਜਿਕ ਘਟਨਾਵਾ ਨੂੰ ਰੋਕਣ ਲਈ ਪਬਲਿਕ ਥਾਂਵਾਂ ਤੇ ਸੀਸੀਟੀਵੀ ਕੈਮਰੇ ਲਗਵਾਉਣ ਸਮੇਤ ਨਿਰਵਿਘਨ ਬਿਜਲੀ ਦੀ ਸਪਲਾਈ ਲਈ ਬਿਜਲੀ ਕੇਬਲ ਪਾਉਣਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਹੀ ਦੇਣ ਹੈ ।