Monday, September 23, 2024  

ਪੰਜਾਬ

ਲੰਬੀ ਵਿਖੇ ‘‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’’ ਤਹਿਤ ਬਲਾਕ ਪੱਧਰੀ ਖੇਡਾਂ ਸ਼ੁਰੁਆਤ

September 04, 2024

ਲੰਬੀ/ਮਲੋਟ,04 ਸਤੰਬਰ (ਪ੍ਰਤਾਪ ਸੰਦੂ)-

ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਲੰਬੀ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਬਾਦਲ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਅਨਿੰਦਰਵੀਰ ਕੌਰ ਨੇ ਦੱਸਿਆ ਕਿ ਬਲਾਕ ਲੰਬੀ ਵਿਖੇ ਪਹਿਲੇ ਦਿਨ ਅੰਡਰ-14, ਅੰਡਰ-17 ਅਤੇ ਅੰਡਰ-21 ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਬਲਾਕ ਲੰਬੀ ਦੇ ਬਾਦਲ ਸਟੇਡੀਅਮ ਵਿਖੇ ਉੱਪ ਮੰਡਲ ਮੈਜਿਸਟਰੇਟ ਸ਼੍ਰੀ ਸੰਜੀਵ ਕੁਮਾਰ ਪੀਸੀਐਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੇ ਨਾਲ ਸ਼੍ਰੀਮਤੀ ਰਿਤੂ ਨੰਦਾ ਪ੍ਰਿੰਸੀਪਲ ਦਸ਼ਮੇਸ਼ ਕਾਲਜ ਬਾਦਲ ਅਤੇ ਸ਼੍ਰੀ ਗੁਰਬਾਜ ਸਿੰਘ ਖੁੱਡੀਆਂ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਖੇਡ ਅਫਸਰ ਵੱਲੋਂ ਮੁੱਖ ਮਹਿਮਨ ਅਤੇ ਵਿਸ਼ੇਸ਼ ਮਹਿਮਾਨ ਦਾ ਇਸ ਪ੍ਰੋਗਰਾਮ ਵਿੱਚ ਪਹੁੰਚਣ ਤੇ ਸਵਾਗਤ ਕੀਤਾ ਗਿਆ ਅਤੇ ਜੀ ਆਇਆ ਆਖਿਆ। ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਖੇਡਾਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਅਤੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਟੀਮਾਂ ਨਾਲ ਜਾਣ ਪਹਿਚਾਣ ਕੀਤੀ। ਬਲਾਕ ਪੱਧਰੀ ਖੇਡਾਂ ਵਿੱਚ ਵਾਲੀਬਾਲ (ਸ਼ੂਟਿੰਗ/ਸਮੇਸ਼ਿੰਗ), ਖੋ-ਖੋ, ਕਬੱਡੀ (ਸਰਕਲ/ਨੈਸ਼ਨਲ), ਅਥਲੈਟਿਕਸ, ਅਤੇ ਫੁੱਟਬਾਲ ਗੇਮ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ।
ਇਨ੍ਹਾਂ ਖੇਡਾਂ ਨਤੀਜਿਆਂ ਦੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਥਲੈਟਿਕਸ ਗੇਮ ਵਿੱਚ ਅੰਡਰ-21 ਉਮਰ ਵਰਗ ਲੜਕੀਆਂ ਦੀ 100 ਮੀਟਰ ਦੌੜ ਵਿੱਚ ਕਵਿਤਾ ਦੇਵੀ ਸ.ਸ.ਸ.ਸ ਮਹਿਮੂਦਖੇੜਾ ਨੇ ਪਹਿਲਾ ਸਥਾਨ ਅਤੇ ਕੰਚਨ ਬਿਸ਼ਨੋਈ ਸ.ਸ.ਸ.ਸ ਮਹਿਮੂਦਖੇੜਾ ਨੇ ਦੂਜਾ ਸਥਾਲ ਹਾਸਿਲ ਕੀਤਾ। ਅੰਡਰ-14 ਉਮਰ ਵਰਗ ਲੜਕਿਆਂ ਦੀ 600 ਮੀਟਰ ਦੌੜ ਵਿੱਚ ਅਕਾਸ਼ਦੀਪ ਸਿੰਘ ਸ.ਸ.ਸ.ਸ ਮਹਿਮੂਦਖੇੜਾ ਨੇ ਪਹਿਲਾ ਸਥਾਨ, ਅਨਮੋਲ ਵਜਰਾਵਤ ਸ.ਸ.ਸ.ਸ ਭੀਟੀਵਾਲਾ ਨੇ ਦੂਜਾ ਸਥਾਨ ਅਤੇ ਬਿਕਰਮ ਸ.ਸ.ਸ.ਸ ਤਰਮਾਲਾ ਨੇ ਤੀਜਾ ਸਥਾਨ ਪ੍ਰਾਪਤਕੀਤਾ। ਅੰਡਰ-17 ਉਮਰ ਵਰਗ ਲੜਕੀਆਂ ਦੀ 800 ਮੀਟਰ ਦੌੜ ਵਿੱਚ ਸੁਖਮਨ ਕੌਰ ਨੇ ਪਹਿਲਾ ਸਥਾਨ, ਅਰਪਨ ਕੌਰ ਨੇ ਦੂਜਾ ਸਥਾਨ ਅਤੇ ਸੰਜੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਖੇਡ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਕੋਚ ਦੀਪੀ ਰਾਣੀ ਜਿਮਨਾਸਟਿਕਸ ਕੋਚ, ਨੀਤੀ ਹਾਕੀ ਕੋਚ, ਕੰਵਲਜੀਤ ਸਿੰਘ ਹੈਂਡਬਾਲ ਕੋਚ, ਰਮਨਦੀਪ ਕੌਰ, ਬਾਕਸਿੰਗ ਕੋਚ, ਗੁਰਸੇਵਕ ਸਿੰਘ, ਕਬੱਡੀ ਕੋਚ, ਨੀਰਜ਼ ਸ਼ਰਮਾਂ, ਕੁਸ਼ਤੀ ਕੋਚ, ਬਲਜੀਤ ਕੌਰ ਹਾਕੀ ਕੋਚ, ਨਵਰੂਪ ਕੌਰ ਹੈਂਡਬਾਲ ਕੋਚ, ਇੰਦਰਪ੍ਰੀਤ ਕੌਰ, ਹਾਕੀ ਕੋਚ, ਵਿਕਰਮਜੀਤ ਸਿੰਘ ਅਥਲੈਟਿਕਸ ਕੋਚ, ਸਿਖਿਆ ਵਿਭਾਗ ਦੇ ਸਮੂਹ ਡੀਪੀਈ/ਪੀਟੀਆਈ, ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਪਿੰਡ ਦੇ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਸਨ।  

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ