Monday, September 23, 2024  

ਪੰਜਾਬ

ਵਸੀਕਾ ਨਵੀਸ ਯੂਨੀਅਨ ਨਾਭਾ ਵੱਲੋਂ ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ ਵੱਲੋ ਅਹੁਦਾ ਸੰਭਾਲਣ ਤੇ ਕੀਤਾ ਸਨਮਾਨ

September 04, 2024

ਨਾਭਾ 04 ਸਤੰਬਰ (ਵਰਿੰਦਰ ਵਰਮਾ)

ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਵਿੱਚ ਤਹਿਸੀਲਦਾਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਸਨ। ਜਿਸ ਦੇ ਤਹਿਤ ਰਿਆਸਤੀ ਸ਼ਹਿਰ ਨਾਭਾ ਵਿਖੇ ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ ਨੇ ਅਹੁਦਾ ਸੰਭਾਲਣ ਉਪਰੰਤ ਬਕਾਇਦਾ ਕੰਮ ਕਾਜ ਸ਼ੁਰੂ ਕਰ ਦਿੱਤਾ ਹੈ। ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਨਾਭਾ ਹਲਕੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਉਥੇ ਕਿਹਾ ਕਿ ਸਰਕਾਰ ਦੇ ਕਾਨੂੰਨਾਂ ਮੁਤਾਬਿਕ ਹਰ ਜਾਇਜ਼ ਕੰਮ ਲਈ ਮੈਂ ਹਰ ਸਮੇਂ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਾਂਗਾ। ਸੁਖਜਿੰਦਰ ਟਿਵਾਣਾ ਦੇ ਤਹਿਸੀਲ ਨਾਭਾ ਵਿਖੇ ਮੁੜ ਤੋਂ ਤੈਨਾਤ ਹੋਣ ਤੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲੀ ਕਿਉਂਕਿ ਤਹਿਸੀਲਦਾਰ ਟਿਵਾਣਾ ਪਹਿਲਾਂ ਵੀ ਨਾਭਾ ਵਿਖੇ ਕਾਫੀ ਸਮਾਂ ਰਹਿ ਕੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ, ਜਦੋਂ ਕਿ ਉਨਾਂ ਨੇ ਹਮੇਸ਼ਾ ਹੀ ਆਪਣੀ ਡਿਊਟੀ ਨੂੰ ਸੰਜੀਦਗੀ, ਸੁਹਿਰਦਤਾ, ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਨਾਭਾ ਤਹਿਸੀਲ ਵਿੱਖੇ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਹਨ। ਸ੍ਰ: ਟਿਵਾਣਾ ਦੇ ਅਹੁਦਾ ਸੰਭਾਲਣ ਤੇ ਵਸੀਕਾ ਨਵੀਸ ਯੂਨੀਅਨ ਨਾਭਾ ਪ੍ਰਧਾਨ ਮਹੇਸ਼ ਇੰਦਰ ਸ਼ਰਮਾ ਅਤੇ ਸੁਖਵਿੰਦਰ ਰਾਣਾ ਵੱਲੋਂ ਨਵ ਨਿਯੁਕਤ ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਨਮਾਨ ਕੀਤਾ। ਇਸ ਮੌਕੇ ਵਸੀਕਾਂ ਨਵੀਸ ਯੂਨੀਅਨ ਪ੍ਰਧਾਨ ਮਹੇਸ਼ ਇੰਦਰ ਸ਼ਰਮਾ ਨੇ ਕਿਹਾ ਭਾਵੇਂ ਕਿ ਅਜੋਕੇ ਸਮੇਂ ਵਿੱਚ ਬੇਈਮਾਨੀ ਰਿਸ਼ਵਤ ਖੋਰੀ ਦਾ ਕਾਫੀ ਹੱਦ ਤੱਕ ਬੋਲ ਬਾਲਾ ਹੈ, ਪਰੰਤੂ ਸ੍ਰ: ਸੁਖਜਿੰਦਰ ਸਿੰਘ ਟਿਵਾਣਾ ਜਿਹੇ ਆਫਿਸਰ ਵੀ ਆਪਣੀ ਇਮਾਨਦਾਰੀ ਅਤੇ ਸੰਜੀਦਗੀ ਨਾਲ ਆਪਣੀ ਡਿਊਟੀ ਨਿਭਾ ਕੇ ਲੋਕਾਂ ਦੇ ਦਿਲਾਂ ਵਿੱਚ ਇੱਕ ਵੱਖਰਾ ਸਥਾਨ ਬਣਾ ਲੈਂਦੇ ਹਨ। ਅਜਿਹੇ ਇਮਾਨਦਾਰ ਆਫਿਸਰਾਂ ਨੂੰ ਸਨਮਾਨਿਤ ਕਰਨਾ ਸਾਡਾ ਨੈਤਿਕ ਤੌਰ ਤੇ ਫਰਜ ਵੀ ਬਣਦਾ ਹੈ। ਇਸ ਮੌਕੇ ਯੂਨੀਅਨ ਵੱਲੋਂ ਆ ਰਹੀਆਂ ਸਮੱਸਿਆਵਾਂ ਬਾਰੇ ਤਹਿਸੀਲਦਾਰ ਨੂੰ ਜਾਣੂ ਕਰਵਾਇਆ। ਸਨਮਾਨਿਤ ਹੋਣ ਉਪਰੰਤ ਸੁਖਜਿੰਦਰ ਸਿੰਘ ਟਿਵਾਣਾ ਨੇ ਯੂਨੀਅਨ ਦੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਖੁਦ ਨੂੰ ਵੱਡੇ ਭਾਗਾਂ ਵਾਲਾ ਸਮਝਦੇ ਹਨ, ਕਿਉਂਕਿ ਉਨ੍ਹਾਂ ਨੂੰ ਧਰਮੀ ਸ਼ਹਿਰ ਨਾਭਾ ਵਿਖੇ ਮੁੜ ਤੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਦਫ਼ਤਰ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਚਮਕੌਰ ਸਿੰਘ, ਕ੍ਰਾਂਤੀ ਬਹੁਤ, ਅਮਿਤੇਸ਼ ਭਨੋਟ, ਪਰਮਿੰਦਰ ਸ਼ਰਮਾ, ਰਾਜਿੰਦਰ ਸਿੰਘ, ਸੁਖਵਿੰਦਰ ਸੋਨੂ, ਸੰਜੇ ਕੁਮਾਰ, ਲਵਲੀ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ