Monday, September 23, 2024  

ਪੰਜਾਬ

ਰੋਟਰੀ ਕਲੱਬ ਵੱਲੋਂ ਅੱਜ ਅਧਿਆਪਕਾਂ ਦਾ ਕੀਤਾ ਜਾਵੇਗਾ ਸਨਮਾਨ

September 04, 2024

ਸੁਲਤਾਨਪੁਰ ਲੋਧੀ 4 ਸਤੰਬਰ (ਮਲਕੀਤ ਕੌਰ)

ਰੋਟਰੀ ਕਲੱਬ ਸੁਲਤਾਨਪੁਰ ਲੋਧੀ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸੁਖਰਾਜ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਲੱਬ ਦੇ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਹਿੱਸਾ ਲਿਆ ।ਇਸ ਮੌਕੇ ਕਲੱਬ ਵੱਲੋਂ ਚਲਾਏ ਜਾ ਰਹੇ ਲੋਕ ਭਲਾਈ ਸਮਾਜ ਸੇਵਾ ਦੇ ਕੰਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ ਅਤੇ ਸਮੂਹ ਮੈਂਬਰਾਂ ਕੋਲੋਂ ਸੁਝਾਅ ਵੀ ਲਏ ਗਏ । ਇਸ ਮੌਕੇ ਵਿਚਾਰ ਵਟਾਂਦਰੇ ਉਪਰੰਤ ਫੈਸਲਾ ਕੀਤਾ ਗਿਆ ਕਿ ਅਧਿਆਪਕ ਦਿਵਸ ਮੌਕੇ ਇਲਾਕੇ ਦੇ ਹੋਣਹਾਰ ਅਤੇ ਸੂਝਵਾਨ ਅਧਿਆਪਕਾਂ ਦਾ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪ੍ਰੋਜੈਕਟ ਚੇਅਰਮੈਨ ਕੁਲਬੀਰ ਸਿੰਘ ਕਾਲੀ ਟਿੱਬਾ ਨੇ ਦੱਸਿਆ ਕਿ ਅੱਜ ( 5 ਸਤੰਬਰ ) ਅਧਿਆਪਕ ਦਿਵਸ ਮੌਕੇ ਬਲਾਕ ਸੁਲਤਾਨਪੁਰ ਲੋਧੀ ਦੇ ਅਗਾਂਹਵਧੂ ਸੋਚ ਵਾਲੇ ਹੋਣਹਾਰ ਅਧਿਆਪਕਾਂ ਰਣਜੀਤ ਸਿੰਘ ਈਟੀਟੀ ਟੀਚਰ ਸ਼ੇਖ ਮਾਂਗਾ ,ਨਿਸ਼ਾਨ ਸਿੰਘ ਐਸਐਸਐਸ ਮਾਸਟਰ ਲੱਖ ਵਰਿਆਂ, ਕੁਸ਼ਲ ਗੁਜਰਾਲ ਮਹੱਬਲੀਪੁਰ, ਸੋਮ ਦੱਤ ਮੈਥ ਮਾਸਟਰ ਸੈਦੋਵਾਲ, ਬਿੰਦਰ ਸਿੰਘ ਮੈਥ ਮਾਸਟਰ ਸੈਦੋਵਾਲ, ਹਰਪਾਲ ਸਿੰਘ ਪੰਜਾਬੀ ਮਾਸਟਰ ਸੈਦੋਵਾਲ, ਜਗਜੀਤ ਸਿੰਘ ਕੰਪਿਊਟਰ ਮਾਸਟਰ ਹੈਬਤਪੁਰ, ਅਮਨਦੀਪ ਸਿੰਘ ਵੋਕੇਸ਼ਨਲ ਟੀਚਰ ਸੈਦੋਵਾਲ , ਮਨਿੰਦਰ ਸਿੰਘ ਪੀਟੀਆਈ ਲੱਖਣਕਲਾਂ , ਜਤਿੰਦਰ ਸਿੰਘ ਪੀਟੀਆਈ ਅੰਮ੍ਰਿਤਪੁਰ, ਸ਼ਿਵਨਾਥ ਲਾਈਬਰੇਰੀਅਨ ਸੈਦੋਵਾਲ, ਮਨਜੀਤ ਸਿੰਘ ਈਟੀਟੀ ਟੀਚਰ ਤੋਗਾਂਵਾਲ ਦਾ ਕਲੱਬ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਸੁਖਰਾਜ ਸਿੰਘ, ਬਲਜੀਤ ਸਿੰਘ ਬੱਲੀ, ਸੈਕਟਰੀ ਨਵਪ੍ਰੀਤ ਸਿੰਘ, ਰੋਟੇ.ਗਗਨਦੀਪ ਸਿੰਘ,ਬਲਜੀਤ ਸਿੰਘ ਬੱਲੀ, ਕੁਲਬੀਰ ਸਿੰਘ ਕਾਲੀ, ਡਾ ਅਮਨਪ੍ਰੀਤ ਸਿੰਘ, ਅਜੀਤਪਾਲ ਸਿੰਘ ਟਿੱਬਾ, ਨਵ ਕੁਲਵੰਤ ਸਿੰਘ, ਅਜੇ ਧੀਰ, ਡਾਕਟਰ ਹਰਜੀਤ ਸਿੰਘ, ਰਣਜੀਤ ਸਿੰਘ ਨੰਡਾ, ਨਵਪ੍ਰੀਤ ਸਿੰਘ, ਲਾਭ ਸਿੰਘ ਢਿਲੋਂ , ਡਾ ਸਵਰਨ ਸਿੰਘ, ਜਗਦੇਵ ਸਿੰਘ, ਭੁਪਿੰਦਰ ਸਿੰਘ, ਅਜੀਤਪਾਲ ਸਿੰਘ ਬਾਜਵਾ ਕੁਲਬੀਰ ਸਿੰਘ ਵਲਣੀ, ਹਰਕੁੰਦਨ ਸਿੰਘ ਆਦਿ ਵੀ ਹਾਜਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ