ਚੰਡੀਗੜ੍ਹ, 5 ਸਤੰਬਰ
ਪੰਜਾਬ 'ਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਧਾ ਦਿੱਤਾ ਗਿਆ ਹੈ, ਜਿਸ ਕਾਰਨ ਪੈਟਰੋਲ 61 ਪੈਸੇ ਅਤੇ ਡੀਜ਼ਲ 92 ਪੈਸੇ ਮਹਿੰਗਾ ਹੋ ਗਿਆ ਹੈ। ਇਹ ਫੈਸਲਾ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਤੋਂ ਇਲਾਵਾ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। 7 ਕਿਲੋਵਾਟ ਤੱਕ ਬਿਜਲੀ ਦੀ ਕੀਮਤ 3 ਰੁਪਏ ਪ੍ਰਤੀ ਯੂਨਿਟ ਵਧਾ ਦਿੱਤੀ ਗਈ ਹੈ। 'ਆਪ' ਸਰਕਾਰ ਨੇ ਪਿਛਲੀ ਸਰਕਾਰ ਦੌਰਾਨ ਦਿੱਤੀਆਂ ਰਿਆਇਤਾਂ ਵਾਪਸ ਲੈ ਲਈਆਂ ਹਨ।