Monday, September 23, 2024  

ਪੰਜਾਬ

ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਜ਼ਰੂਰ ਕਰਨਾ ਚਾਹੀਦਾ ਹੈ: ਵਿਧਾਇਕ ਰਾਏ

September 05, 2024

ਸ੍ਰੀ ਫ਼ਤਹਿਗੜ੍ਹ ਸਾਹਿਬ/5 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਖੂਨਦਾਨ ਸਭ ਤੋਂ ਉਤਮ ਦਾਨ ਹੈ ਅਤੇ ਹਰੇਕ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਸ਼੍ਰੀ ਅਮਰਨਾਥ ਬਰਫਾਨੀ ਸੇਵਾ ਦਲ (ਰਜਿ.) ਸਰਹਿੰਦ ਵੱਲੋਂ ਪ੍ਰੋਫੈਸਰ ਕਲੋਨੀ ਦੇ ਵਿਸ਼ਵਕਰਮਾ ਹਾਲ ਵਿਖੇ ਲਗਾਏ ਵਿਸ਼ਾਲ ਖੂਨਦਾਨ ਕੈਂਪ ਦੌਰਾਨ ਖੂਨਦਾਨੀਆਂ ਦੀ ਹੌਂਸਲਾ ਅਫਜ਼ਾਈ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਕੀਤਾ ਗਿਆ ਖੂਨਦਾਨ ਕਈ ਅਨਮੋਲ ਮਨੁੱਖੀ ਜਾਨਾਂ ਬਚਾਉਣ ਵਿੱਚ ਸਹਾਈ ਸਿੱਧ ਹੁੰਦਾ ਹੈ ਅਤੇ ਖੂਨਦਾਨ ਕਰ ਕੇ ਅਸੀਂ ਸੜਕ ਦੁਰਘਟਨਾਵਾਂ ਦੇ ਪੀੜਤ ਵਿਅਕਤੀਆਂ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਾਂ।ਐਡਵੋਕੇਟ ਰਾਏ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਵਿਅਕਤੀ ਦੀ ਸਿਹਤ ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ ਸਗੋਂ ਦਾਨ ਦਿੱਤਾ ਗਿਆ ਖੂਨ ਕੁਝ ਹੀ ਸਮੇਂ ਬਾਅਦ ਮੁੜ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਨੌਜਵਾਨਾਂ ਨੂੰ ਵੀ ਖੂਨਦਾਨ ਵਰਗੀ ਮਾਨਵਤਾ ਦੀ ਸੇਵਾ ਲਈ ਹਮੇਸ਼ਾਂ ਮੋਹਰੀ ਹੋ ਕੇ ਆਪਣੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ।ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੜਕ ਦੁਰਘਟਨਾਵਾਂ ਦੇ ਸ਼ਿਕਾਰ ਵਿਅਕਤੀਆਂ ਦੀ ਸਹਾਇਤਾ ਲਈ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ ਜੋ ਕਿ ਸੜਕ ਦੁਰਘਟਨਾਵਾਂ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲਾਂ ਤੱਕ ਲੈ ਕੇ ਅਨਮੋਲ ਮਨੁੱਖੀ ਜਾਨਾਂ ਬਚਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਜ ਸੇਵਾ ਇੱਕ ਅਜਿਹਾ ਉਤਮ ਕਾਰਜ ਹੈ ਜਿਸ ਨਾਲ ਅਸੀਂ ਮਨੁੱਖਤਾ ਦੀ ਸੇਵਾ ਕਰ ਸਕਦੇ ਹਾਂ ਅਤੇ ਮਨੁੱਖਤਾ ਦੀ ਸੇਵਾ ਨੂੰ ਸਾਡੇ ਗ੍ਰੰਥਾ ਵਿੱਚ ਵੀ ਉਚਤਮ ਸਥਾਨ ਹਾਸਲ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ ਕਰਨ ਵਾਂਗ ਹੈ, ਇਸ ਲਈ ਹਰੇਕ ਵਿਅਕਤੀ ਨੂੰ ਸਮਾਜ ਸੇਵਾ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਹਲਕਾ ਵਿਧਾਇਕ ਨੇ ਸ਼੍ਰੀ ਅਮਰਨਾਥ ਬਰਫਾਨੀ ਸੇਵਾ ਦਲ (ਰਜਿ) ਸਰਹਿੰਦ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੰਸਥਾ ਸਮਾਜ ਦੇ ਹਰੇਕ ਖੇਤਰ ਵਿੱਚ ਇੱਕ ਅਜਿਹੀ ਮਿਸਾਲ ਕਾਇਮ ਕਰ ਰਹੀ ਹੈ ਜਿਸ ਤੋਂ ਹੋਰਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ ਕਿਉਂਕਿ ਅਜਿਹੇ ਕੰਮਾਂ ਨਾਲ ਹੀ ਅਸੀਂ ਮਾਨਵਤਾ ਦੀ ਸੇਵਾ ਕਰ ਸਕਦੇ ਹਾਂ। ਇਸ ਖੂਨਦਾਨ ਕੈਂਪ ਵਿੱਚ ਮੰਡੀ ਗੋਬਿੰਦਗੜ੍ਹ ਦੇ ਰਿਮਟ ਮਲਟੀ ਸਪੈਸ਼ਲਿਟੀ ਹਸਪਤਾਲ ਦੀ ਟੀਮ ਵੱਲੋਂ 45 ਯੂਨਿਟ ਖੂਨ ਇਕੱਤਰ ਕੀਤਾ ਗਿਆ।ਇਸ ਮੌਕੇ ਸੰਸਥਾ ਦੇ ਪ੍ਰਧਾਨ ਅਰੁਣ ਸੂਰੀ,ਜਰਨਲ ਸਕੱਤਰ ਗੁਲਸ਼ਨ ਰਾਏ, ਪਰਬੋਧਨ ਸ਼ਰਮਾ, ਹਰੀ ਚੰਦ, ਡਾ. ਅਸ਼ੋਕ ਕੁਮਾਰ, ਵਿੱਕੀ ਸੂਰੀ, ਡਾ. ਸ਼ੁਭਮ ਸੂਰੀ, ਸੁਚੇਤ ਸੇਖੜੀ, ਰਮੇਸ਼ ਕੁਮਾਰ ਸੋਨੂੰ, ਅਸੀਸ ਕੁਮਾਰ ਅੱਤਰੀ, ਤਰਸੇਮ ਉੱਪਲ, ਰਾਜੇਸ਼ ਉੱਪਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਖੂਨਦਾਨੀ ਤੇ ਸ਼ਹਿਰ ਦੇ ਪਤਵੰਤੇ ਵਿਅਕਤੀ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ