Monday, September 23, 2024  

ਪੰਜਾਬ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ

September 05, 2024

ਲੁਧਿਆਣਾ,5 ਸਤੰਬਰ ( ਰਾਕੇਸ਼ ਅਰੋੜਾ )

ਬੀਤੀ ਰਾਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸੁਖਜਿੰਦਰ ਸਿੰਘ ਬਾਬਾ ਬਕਾਲਾ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ,ਭਾਈ ਗੁਰਿੰਦਰਪਾਲ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ,ਸਮੇਤ ਗੁ.ਮਾ.ਟਾ.ਐਕਸਟੈਨਸ਼ਨ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਬਚਿੱਤਰ ਸਿੰਘ ਨੇ ਕਿਹਾ ਕਿ ਸਮੁੱਚੇ ਸੰਸਾਰ ਦੇ ਧਰਮ ਗ੍ਰੰਥਾਂ ਵਿਚੋਂ ਕੇਵਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਇਕ ਅਜਿਹਾ ਧਰਮ ਗ੍ਰੰਥ ਹੈ, ਜਿਸ ਨੂੰ ਗੁਰੂ ਸਾਹਿਬਾਨ ਨੇ ਆਪਣੇ ਕਰ ਕਮਲਾਂ ਨਾਲ ਸੰਪਾਦਿਤ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਸ਼ਬਦ ਗੁਰੂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖਤਾ ਦਾ ਸਰਵੋਤਮ ਧਾਰਮਿਕ, ਵਿਲੱਖਣ, ਸਰਬ-ਸਾਂਝਾ ਅਤੇ ਅਦੁੱਤੀ ਗ੍ਰੰਥ ਹੈ।ਜਿਸ ਨੂੰ ਗੁਰੂ ਦਾ ਦਰਜਾ ਪ੍ਰਾਪਤ ਹੈ ਅਤੇ ਲੱਖਾਂ ਪ੍ਰਾਣੀ ਰੋਜ਼ਾਨਾ ਨਮਸਕਾਰ ਕਰਕੇ ਅਪਣੇ ਜੀਵਨ ਦੇ ਕਲਿਆਣ ਲਈ ਅਰਦਾਸ ਕਰਦੇ ਹਨ।ਇਸ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬੱਤ ਦੇ ਗੁਰੂ ਹਨ।ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਹੋਇਆ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ. ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜਿਏ।ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੈਬਰਾਂ ਦੇ ਨਾਲ ਸਾਝੇ ਤੌਰ ਤੇ ਗੁਰੂ ਘਰ ਦੇ ਸਮੂਹ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਬਖਸ਼ਿਸ਼ ਕਰਕੇ ਸਨਮਾਨਿਤ ਵੀ ਕੀਤਾ।ਸਮਾਗਮ ਅੰਦਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਮੁੱਖ ਅਹੁਦੇਦਾਰ ਸ.ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ,ਰਜਿੰਦਰ ਸਿੰਘ ਡੰਗ, ਬਲਜੀਤ ਸਿੰਘ ਬਾਵਾ,ਅਵਤਾਰ ਸਿੰਘ ਬੀ.ਕੇ,ਹਰਪਾਲ ਸਿੰਘ ਖਾਲਸਾ,ਗੁਰਦੀਪ ਸਿੰਘ ਡੀਮਾਰਟੇ,ਬਲਬੀਰ ਸਿੰਘ ਭਾਟੀਆ, ਰਣਜੀਤ ਸਿੰਘ ਖਾਲਸਾ,ਇੰਦਰਬੀਰ ਸਿੰਘ ਬੱਤਰਾ, ਪਰਮਜੀਤ ਸਿੰਘ ਸੇਠੀ,ਹਰਮੀਤ ਸਿੰਘ ਡੰਗ,ਮਨਮੋਹਨ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ