Tuesday, November 26, 2024  

ਪੰਜਾਬ

ਮੋਰਿੰਡਾ ਸ਼ਹਿਰ ਵਾਸੀਆਂ ਨੂੰ ਨਹੀਂ ਮਿਲ ਰਿਹਾ ਅਜੇ ਵੀ ਸਾਫ-ਸੁਥਰਾ ਪਾਣੀ-

September 05, 2024

ਮੋਰਿੰਡਾ, 5 ਸਤੰਬਰ (ਲਖਵੀਰ ਸਿੰਘ)

ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਡਾਇਰੀਆ ਬਿਮਾਰੀ ਜ਼ਿਆਦਾਤਰ ਪਾਣੀ ਵਿੱਚ ਆਏ ਗੰਧਲੇਪਣ ਕਾਰਨ ਫੈਲਦੀ ਹੈ। ਜਦੋਂ ਵੀ ਕੋਈ ਵਿਅਕਤੀ ਗੰਦਾ ਪਾਣੀ ਇਸਤੇਮਾਲ ਕਰਦਾ ਹੈ ਤਾਂ ਉਸਨੂੰ ਡਾਇਰੀਆ ਜਾਂ ਹੋਰ ਪੇਟ ਦੀਆਂ ਭਿਆਨਕ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ ਦਿਨੀਂ ਮੋਰਿੰਡਾ ਦੇ ਜੋਗੀਆਂ ਵਾਲੇ ਮੁਹੱਲੇ ਵਿੱਚ ਡਾਇਰੀਆ ਦੇ ਫੈਲਣ ਨਾਲ 85 ਤੋਂ ਜਿਆਦਾ ਮਰੀਜ਼ ਡਾਇਰੀਆ ਦੇ ਸ਼ਿਕਾਰ ਹੋ ਚੁੱਕੇ ਹਨ। ਮੋਰਿੰਡਾ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੇ 11 ਟਿਊਬਵੈੱਲ ਲੱਗੇ ਹੋਏ ਹਨ, ਜਿਹਨਾਂ ਵਿੱਚ 3 ਪਾਣੀ ਦੀਆਂ ਟੈਂਕੀਆਂ ਰਾਹੀਂ ਸ਼ਹਿਰ ਨੂੰ ਸਪਲਾਈ ਕਰਦੇ ਹਨ, ਚੌਥੀ ਪਾਣੀ ਦੀ ਟੈਂਕੀ ਅਨਾਜ ਮੰਡੀ ਵਿੱਚ ਵੀ ਲੱਗੀ ਹੋਈ ਹੈ, 8 ਟਿਊਬਵੈੱਲਾਂ ਦੀ ਸਪਲਾਈ ਸਿੱਧੀ ਹੋ ਰਹੀ ਹੈ। ਮੋਰਿੰਡਾ ਵਿੱਚ ਪੀਣ ਵਾਲੇ ਪਾਣੀ ਦੀ ਵਧਦੀ ਮੰਗ ਨੂੰ ਲੈ ਕੇ ਟਿਊਬਵੈੱਲ ਲਗਾਏ ਹੋਏ ਹਨ, ਕਈ ਸਾਲ ਪਹਿਲਾਂ ਜੋਂ ਇਹ ਟਿਊਬਵੈੱਲ ਲੱਗੇ ਸਨ ਤਾਂ ਉਸ ਸਮੇਂ ਬਕਾਇਦਾ ਪਾਣੀ ਸਾਫ ਕਰਨ ਲਈ ਦਵਾਈ ਪਾਈ ਜਾਂਦੀ ਸੀ ਪ੍ਰੰਤੂ ਅੱਜ ਕੱਲ ਪਾਣੀ ਨੂੰ ਸਾਫ ਕਰਨ ਵਿੱਚ ਕੁਤਾਹੀ ਦੀਆਂ ਖਬਰਾਂ ਮਿਲ ਰਹੀਆਂ ਹਨ। ਇਸ ਸਬੰਧ ਵਿੱਚ ਕੈਮੀਸਟ ਐਸੋਸੀਏਸ਼ਨ ਦੇ ਪ੍ਰਧਾਨ ਬਚਨ ਲਾਲ ਵਰਮਾ, ਵਿਨੋਦ ਧੀਮਾਨ, ਲਖਵੀਰ ਸਿੰਘ, ਸੁਖਦੀਪ ਸਿੰਘ ਭੰਗੂ, ਹਰਸ਼ ਕੋਹਲੀ, ਮਨਜੀਤ ਸਿੰਘ ਟੋਨੀ ਨੇ ਦੱਸਿਆ ਕਿ ਕੁੱਝ ਟਿਊਬਵੈੱਲ ਅਜਿਹੀਆਂ ਥਾਵਾਂ ਤੇ ਲੱਗ ਚੁੱਕੇ ਹਨ ਜਿੱਥੇ ਸੀਵਰੇਜ ਦਾ ਪਾਣੀ ਹਮੇਸ਼ਾ ਹੀ ਧਰਤੀ ਵਿੱਚ ਰਿਸਦਾ ਰਹਿੰਦਾ ਹੈ। ਕਈ ਥਾਵਾਂ ਤੇ ਜੋ ਵਾਟਰ ਸਪਲਾਈ ਦੀਆਂ ਪਾਈਪਾਂ ਹਨ। ਉਹ ਟੁੱਟ ਚੁੱਕੀਆਂ ਹਨ, ਉਹਨਾਂ ਰਾਹੀਂ ਵੀ ਗੰਦਾ ਪਾਣੀ ਮਿਲ ਕੇ ਲੋਕਾਂ ਦੇ ਘਰਾਂ ਵਿੱਚ ਜਾਂਦਾ ਹੈ। ਅਜਿਹੀਆਂ ਕਈ ਵਾਰੀ ਸ਼ਿਕਾਇਤਾਂ ਸ਼ਹਿਰ ਵਾਸੀਆਂ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਕੀਤੀਆਂ ਵੀ ਗਈਆਂ ਹਨ। ਉਹਨਾਂ ਦੱਸਿਆ ਕਿ ਮੁਹੱਲਾ ਜੋਗੀਆਂ ਵਾਲੇ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਇੱਕ ਅਜਿਹੀ ਥਾਂ ਲੱਗੇ ਟਿਊਬਵੈੱਲ ਤੋਂ ਹੁੰਦੀ ਹੈ, ਜਿੱਥੇ ਹਮੇਸ਼ਾ ਸੀਵਰੇਜ ਦਾ ਪਾਣੀ ਖੜਾ ਰਹਿੰਦਾ ਹੈ। ਇਸ ਜਗਾ ’ਤੇ ਪਹਿਲਾਂ ਬੁੱਚੜਖਾਨਾ ਵੀ ਹੋਇਆ ਕਰਦਾ ਸੀ। ਇਸੇ ਤਰ੍ਹਾਂ ਵਾਰਡ ਨੰਬਰ 15 ਵਿੱਚ ਲੱਗਿਆ ਪਾਣੀ ਵਾਲਾ ਟਿਊਬਵੈੱਲ ਸੀਵਰੇਜ ਦੇ ਨਾਲੇ ਦੇ ਬਿਲਕੁਲ ਕਿਨਾਰੇ ’ਤੇ ਹੈ। ਉਹਨਾਂ ਦੱਸਿਆ ਕਿ ਪਾਣੀ ਵਾਲੀਆਂ ਟੈਂਕੀਆਂ ਪਿਛਲੇ ਕਾਫੀ ਸਮੇਂ ਤੋਂ ਸਾਫ ਵੀ ਨਹੀਂ ਕਰਵਾਈਆਂ ਗਈਆਂ। ਪਿਛਲੇ ਦਿਨੀਂ ਸਿਹਤ ਵਿਭਾਗ ਵਲੋਂ ਸੀਵਰੇਜ ਵਿਭਾਗ ਨੂੰ ਇੱਕ ਪੱਤਰ ਲਿਖਿਆ ਜਿਸ ਵਿੱਚ ਸਿਹਤ ਵਿਭਾਗ ਨੇ ਮੁਹੱਲਾ ਜੋਗੀਆਂ ਵਾਲੇ ਵਿੱਚ ਪੀਣ ਵਾਲੇ ਪਾਣੀ ਦੀ ਆ ਰਹੀ ਸਪਲਾਈ ਦੀ ਗੁਣਵੱਤਾ ਠੀਕ ਨਾ ਹੋਣ ਕਾਰਨ ਪੀਣ ਵਾਲਾ ਪਾਣੀ ਟੈਂਕਰਾਂ ਰਾਹੀਂ ਲੋਕਾਂ ਦੇ ਘਰਾਂ ਵਿੱਚ ਪਹੁੰਚਾਉਣ ਦੀ ਹਦਾਇਤ ਕੀਤੀ ਸੀ। ਪ੍ਰੰਤੂ ਪਤਾ ਲੱਗਿਆ ਹੈ ਕਿ ਸੀਵਰੇਜ ਵਿਭਾਗ ਨੇ ਪੀਣ ਵਾਲੇ ਪਾਣੀ ਦੇ ਟੈਂਕਰ ਹਟਾ ਕੇ ਉਸੇ ਟਿਊਬਵੈੱਲ ਰਾਹੀਂ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਹੈ। ਇਸੇ ਮਾਮਲੇ ਨੂੰ ਲੈ ਕੇ ਜਦੋਂ ਸੀਵਰੇਜ ਵਿਭਾਗ ਦੇ ਉਪ ਮੰਡਲ ਅਫਸਰ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹਨਾਂ ਨੇ ਫੋਨ ਨਹੀਂ ਚੁੱਕਿਆ। ਜਦਕਿ ਨਗਰ ਕੌਂਸਲ ਮੋਰਿੰਡਾ ਦੇ ਸੈਨੇਟਰੀ ਇੰਸਪੈਕਟਰ ਦਾ ਕਹਿਣਾ ਹੈ ਕਿ ਕੌਂਸਲ ਵਲੋਂ ਦਿੱਤੇ ਗਏ ਟੈਂਕਰ ਹਟਾ ਦਿੱਤੇ ਗਏ ਹਨ। ਪਾਣੀ ਟਿਊਬਵੈੱਲ ਰਾਹੀਂ ਹੀ ਲੋਕਾਂ ਦੇ ਘਰਾਂ ਵਿੱਚ ਜਾਣਾ ਸ਼ੁਰੂ ਹੋ ਗਿਆ ਹੈ। ਜਦਕਿ ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੀ ਸਾਰੀ ਜਿੰਮੇਵਾਰੀ ਵਾਟਰ ਸਪਲਾਈ ਵਿਭਾਗ ਦੀ ਹੀ ਹੈ।ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪਾਣੀ ਦੇ ਗੰਧਲਾ ਹੋਣ ਦਾ ਅਜੇ ਤੱਕ ਵੀ ਕਾਰਨ ਨਹੀਂ ਲੱਭਿਆ ਜਾ ਸਕਿਆ। ਹੁਣ ਵੇਖਣਾ ਇਹ ਹੋਵੇਗਾ ਕਿ ਮੋਰਿੰਡਾ ਵਾਸੀਆਂ ਨੂੰ ਵਾਟਰ ਸਪਲਾਈ ਵਿਭਾਗ ਸਾਫ-ਸੁਥਰਾ ਪਾਣੀ ਕਦੋਂ ਮੁਹੱਈਆ ਕਰਵਾਏਗਾ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਸਿਲੇਬਸ ਸਕੂਲ ਆਫ਼ ਲੈਂਗੂਏਜ਼ ਐਂਡ ਸੋਸ਼ਲ ਸਾਇੰਸ ਵਿਭਾਗ ਨੇ ਕਰਵਾਇਆ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਸਿਲੇਬਸ ਸਕੂਲ ਆਫ਼ ਲੈਂਗੂਏਜ਼ ਐਂਡ ਸੋਸ਼ਲ ਸਾਇੰਸ ਵਿਭਾਗ ਨੇ ਕਰਵਾਇਆ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ 

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼'