Tuesday, November 26, 2024  

ਪੰਜਾਬ

ਕਮਿਸ਼ਨਰੇਟ ਪੁਲਿਸ ਨੇ 4 ਪਿਸਤੌਲਾਂ ਮੇਗਜ਼ੀਨ ਸਮੇਤ 2 ਲੁਟੇਰੇ ਗਿ੍ਰਫਤਾਰ ਕੀਤੇ

September 05, 2024

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ /5 ਸਤੰਬਰ :

ਸਥਾਨਕ ਪੁਲਿਸ ਕਮਿਸ਼ਨਰ ਸ੍ਰੀ ਰਣਜੀਤ ਸਿੰਘ ਢਿਲੋਂ ਆਈ ਪੀ ਐਸ ਦੀਆਂ ਹਦਾਇਤਾਂ ਤੇ ਸ੍ਰੀ ਹਰਪਾਲ ਸਿੰਘ ਰੰਧਾਵਾ ਏ ਡੀ ਸੀ ਪੀ ( ਸ਼ਹਿਰੀ ) 3 ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਗੁਰਿੰਦਰਬੀਰ ਸਿੰਘ ਏ ਸੀ ਪੀ ਪੂਰਬੀ ਦੀ ਅਗਵਾਈ ਹੇਠ ਉਕਤ ਮੁਕੱਦਮਾ ਇੰਸਪੈਕਟਰ ਹਰਿੰਦਰ ਸਿੰਘ ਮੁੱਖ ਅਫਸਰ ਥਾਣਾ ਬੀ ਡਵੀਜਨ ਵੱਲੋਂ ਮੁੱਖਬਰ ਖਾਸ ਦੀ ਇਤਲਾਹ ਤੇ ਦਰਜ ਕੀਤਾ ਗਿਆ ਕਿ ਹਰਸ਼ਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ,ਅਤੇ ਗੁਰਸ਼ਰਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ ਸਮੇਤ 2 ਹੋਰ ਸਾਥੀ ਨੇ ਮਿਲ ਕੇ ਗਿਰੋਹ ਬਣਾਇਆ ਹੈ ।ਜੋ ਦੂਸਰੀਆ ਸਟੇਟਾਂ ਤੋ ਨਜਾਇਜ ਅਸਲਾ ਸਸਤੇ ਰੇਟ ਤੇ ਖਰੀਦ ਕੇ, ਪੰਜਾਬ ਲਿਆ ਕੇ ਅੱਗੇ ਮਾੜੇ ਅਨਸਰਾਂ ਨੂੰ ਵੱਧ ਰੇਟ ਤੇ ਦੇਦੇ ਹਨ। ਇਹ ਵਿਦੇਸ਼ ਤੋਂ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਦੇ ਕਹਿਣ ਤੇ ਕਰ ਰਿਹਾ ਹੈ, ਜੋ ਇੰਟਰਨੈੱਟ ਐਪਸ ਰਾਹੀਂ ਇਸ ਬਾਰੇ ਨਿਰਦੇਸ਼ਨ ਕਰਦਾ ਹੈ। ਉਕਤ ਦੋਸ਼ੀ ਬੀਤੀ 04 ਸਤੰਬਰ ਨੁੰ ਜਹਾਜਗੜ੍ਹ ਵਿੱਚ ਪਟਾਕਾ ਮਾਰਕੀਟ ਦੇ ਇਲਾਕੇ ਤੇ ਖੜੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਸਨ। ਜਿਸ ਤੇ ਹਰਸ਼ਦੀਪ ਸਿੰਘ ਉਰਫ ਚਾਂਦ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ, ਗੁਰਸ਼ਰਨਪ੍ਰੀਤ ਸਿੰਘ ਉਰਫ ਸ਼ਰਨ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਢਿੱਲਵਾ ਖੁਰਦ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ ਨੂੰ ਕਾਬੂ ਕਰਕੇ ਥਾਣਾ ਏ ਡਵੀਜਨ ਅੰਮ੍ਰਿਤਸਰ, ਥਾਣਾ ਬੀ ਡਵੀਜਨ ਅੰਮ੍ਰਿਤਸਰ, ਸੀ ਆਈ ਏ 1, ਸੀ ਆਈ ਏ 2 ਅਤੇ ਥਾਣਾ ਕੰਨਟੋਨਮੈਂਟ ਦੀਆ ਵੱਖ ਵੱਖ ਟੀਮਾਂ ਵੱਲੋ ਇੱਕ ਜੁੱਟ ਹੋ ਕੇ ਉਕਤ ਦੋਸ਼ੀਆ ਪਾਸੋਂ ਕੁੱਲ 4 ਪਿਸਟਲ ਬ੍ਰਾਮਦ ਕੀਤੇ ਗਏ।
ਜੋ ਇਹਨਾਂ ਦੀ ਪੁੱਛ ਗਿੱਛ ਵਿੱਚ ਇਹ ਗੱਲ ਵੀ ਸਾਹਮਣੇ ਆਈ ਕਿ ਇਹਨਾਂ ਵੱਲੋ ਗੁਰਜੀਤ ਸਿੰਘ 0 ਭੂਰਾ ਜੋ ਕਿ ਇੱਕ ਸਕਿਊਰਟੀ ਫਰਮ ਦਾ ਮਾਲਕ ਹੈ ਨੂੰ ਮਾਰਨ ਦੇ ਇਰਾਦੇ ਨਾਲੂ ਸੈਕਟਰ 25 ਚੰਡੀਗੜ੍ਹ ਦੇ ਧਨਾਸ ਝੀਲ ਨੇੜੇ, ਫਾਰਚੂਨਰ ਕਾਰ 'ਤੇ ਲਗਭਗ 8 ਰਾਉਂਡ ਫਾਇਰ ਕੀਤੇ ਸਨ। ਜਿਸ ਸਬੰਧੀ ਇਹਨਾਂ ਦੋਸ਼ੀਆ ਖਿਲਾਫ ਮੁਕਦਮਾ ਨੰਬਰ 115 ਮਿਤੀ 3 ਸਤੰਬਰ ਜ਼ੁਰਮ 109, 3 (5) ਬ ਨ ਸ ਅਤੇ 25/27/54/59 ਅਸਲਾ ਐਕਟ ਥਾਣਾ ਸੈਕਟਰ 11 ਚੰਡੀਗੜ੍ਹ ਵਿੱਚ ਦਰਜ ਰਜਿਸਟਰ ਹੋਇਆ ਹੈ।ਗਿ੍ਰਫਤਾਰ ਕੀਤੇ ਗਏ ਦੋਸ਼ੀਆਂ ਕੋਲੋਂ ਚਾਰ ਪਿਸਤੌਲਾਂ ਨਾਲ ਕੁਝ ਹੋਰ ਅਸਲਾ ਵੀ ਬਰਾਮਦ ਹੋਇਆ ਹੈ 9
ਇਥੇ ਇਹ ਵੀ ਵਰਣਨ ਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗੁਰਸ਼ਨਪ੍ਰੀਤ ਸਿੰਘ ਨੇ ਗੋਲਡੀ ਬਰਾੜ ਦੇ ਕਹਿਣ ਤੇ 91 ਸੈਕਟਰ ਮੋਹਾਲੀ ਵਿੱਚ
ਇੱਕ ਵਿਅਕਤੀ ਦੀ ਰੈਕੀ ਕੀਤੀ ਸੀ। ਜਿਸ ਪਾਸੋ ਗੋਲਡੀ ਬਰਾੜ ਵੱਲੋ ਫਿਰੋਤੀ ਦੀ ਮੰਗ ਕਰ ਰਿਹਾ ਸੀ।

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਸਿਲੇਬਸ ਸਕੂਲ ਆਫ਼ ਲੈਂਗੂਏਜ਼ ਐਂਡ ਸੋਸ਼ਲ ਸਾਇੰਸ ਵਿਭਾਗ ਨੇ ਕਰਵਾਇਆ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਸਿਲੇਬਸ ਸਕੂਲ ਆਫ਼ ਲੈਂਗੂਏਜ਼ ਐਂਡ ਸੋਸ਼ਲ ਸਾਇੰਸ ਵਿਭਾਗ ਨੇ ਕਰਵਾਇਆ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ 

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼'