Monday, September 23, 2024  

ਪੰਜਾਬ

ਏ.ਟੀ.ਐਮ. ਬਦਲ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਿਰੋਹ ਦੇ ਦੋ ਮੈਂਬਰ ਕਾਬੂ

September 05, 2024

ਬਰਨਾਲਾ,6 ਸਤੰਬਰ (ਧਰਮਪਾਲ ਸਿੰਘ, ਬਲਜੀਤ ਕੌਰ)-

ਏ.ਟੀ.ਐਮ ਬਦਲ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਪੁਲਿਸ ਨੇ ਗਿਰਫਤਾਰ ਕਰਨ ਦਾ ਦਾਅਵਾ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆ ਜਤਿੰਦਰਪਾਲ ਸਿੰਘ ਇੰਚਾਰਜ (ਸੀ.ਏ.ਡਬਲਯੂ) ਸਾਇਬਰ ਕ੍ਰਾਈਮ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰੇਦਸਾਂ ਅਨੁਸਾਰ ਮਾੜੇ-ਅਨਸਰਾਂ ਖਲਾ ਵਿੱਢੀ ਗਈ ਮਹਿਮ ਤਹਿਤ ਪੁਲਿਸ ਨੇ ਏ.ਟੀ.ਐਮ. ਬਦਲ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾਫ਼ਾਸ ਕੀਤਾ ਗਿਆ। ਥਾਣਾ ਸਾਈਬਰ ਕਰਾਈਮ ਬਰਨਾਲਾ ਵਿਖੇ ਏ.ਟੀ.ਐੱਮ. ਬਦਲ ਕੇ ਠੱਗੀ ਮਾਰਨ ਸਬੰਧੀ ਮੁਕੱਦਮਾ ਨੰਬਰ 2 ਮਿਤੀ 10 ਅਗਸਤ 2024 ਧਾਰਾ 334, 318(4), 61(2), 303(2) ਬੀ.ਐਨ.ਐਸ ਥਾਣਾ ਸਾਈਬਰ ਕਰਾਈਮ ਬਰਨਾਲਾ ਵਿਖੇ ਦਰਜ ਦਰਜ ਕੀਤਾ ਗਿਆ ਸੀ। ਜਿਸ ਤਹਿਤ ਕਾਰਵਾਈ ਕਰਦੇ ਹੋਏ 2 ਵਿਆਕਤੀਆਂ ਸੱਤਿਆਵਾਨ ਪੁੱਤਰ ਰੋਸ਼ਨ ਲਾਲ ਵਾਸੀ ਬਰਵਾਲਾ ਜਿਲ੍ਹਾ ਹਿਸਾਰ (ਹਰਿਆਣਾ) ਅਤੇ ਪ੍ਰਦੀਪ ਪੁੱਤਰ ਓਮ ਵਾਸੀ ਰਾਜਥਲ ਜਿਲ੍ਹਾ ਹਿਸਾਰ (ਹਰਿਆਣਾ) ਨੂੰ ਕਾਬੂ ਕੀਤੇ ਗਏ ਹਨ । ਇਹ ਵਿਅਕਤੀ 2020 ਤੋਂ ਹਰਿਆਣਾ, ਦਿੱਲੀ ਅਤੇ ਪੰਜਾਬ ਵਿੱਚ ਲੋਕਾਂ ਨਾਲ ਏ.ਟੀ.ਐਮ ਬਦਲ ਕੇ ਠੱਗੀਆਂ ਮਾਰਦੇ ਆ ਰਹੇ ਸਨ। ਇਸ ਤੋ ਇਲਾਵਾ ਹੋਰ ਵਿਆਕਤੀਆਂ ਦੀ ਵੀ ਪਹਿਚਾਣ ਹੋ ਚੁੱਕੀ ਹੈ, ਜਿਹਨਾਂ ਦੀ ਗਿ੍ਰਫਤਾਰੀ ਲਈ ਯਤਨ ਕੀਤੇ ਜਾ ਰਹੇ। ਮੁਕੱਦਮੇ ਦੀ ਹੋਰ ਡੂੰਘਾਈ ਨਾਲ ਤਫਤੀਸ਼ ਕਰਦੇ ਹੋਏ ਕਾਬੂ ਕੀਤੇ ਗਏ ਵਿਅਕਤੀਆਂ ਦੇ ਬੈਂਕ ਖਾਤਿਆਂ ਦੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ ਅਤੇ ਰਿਕਵਰੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਸੱਤਿਆਵਾਨ ਪੁੱਤਰ ਰੋਸ਼ਨ ਲਾਲ ਵਾਸੀ ਬਰਵਾਲਾ ਜ਼ਿਲ੍ਹਾ ਹਿਸਾਰ (ਹਰਿਆਣਾ) ਵਿੱਚ ਮੁਕੱਦਮਾ ਨੰਬਰ 375 ਮਿਤੀ 18 ਜੂਨ 2020 ਧਾਰਾ 201, 34, 379, 420 ਅਤੇ ਥਾਣਾ ਸਿਟੀ ਸਿਰਸਾ ਜ਼ਿਲ੍ਹਾ ਸਿਰਸਾ (ਹਰਿਆਣਾ) ਮੁਕੱਦਮਾ ਨੰਬਰ 259 ਮਿਤੀ 22 ਅਗਸਤ 2020 ਧਾਰਾ 379,420 ਥਾਣਾ ਸਿਵਲ ਲਾਇਨ ਸਿਰਸਾ ਜ਼ਿਲ੍ਹਾ ਸਰਸਾ (ਹਰਿਆਣਾ) ਦਰਜ ਹਨ ਇਸ ਮੌਕੇ ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ ਸਨ ਸਬ-ਇੰਸਪੈਕਟਰ ਮਨੀਸ਼ ਕੁਮਾਰ ਤੇ ਹੋਰ ਪੁਲਿਸ ਅਧਿਕਾਰੀ ਹਾਜਰ ਸਨ

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਸਿੱਖ ਫ਼ੌਜੀ ਅਫਸਰ ਦੀ ਲੜਕੀ ’ਤੇ ਹਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਹੋਵੇ ਸਖ਼ਤ ਕਾਰਵਾਈ-ਐਡਵੋਕੇਟ ਧਾਮੀ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਨਸ਼ੇ ਦੇ ਕਹਿਰ ਨੂੰ ਰੋਕਣ ਲਈ ਸਾਰਿਆਂ ਨੂੰ ਕਰਨੇ ਪੈਣਗੇ ਸੰਜੀਦਾ ਯਤਨ : ਸਾਬ ਬੂਲੇਵਾਲੀਆ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਸਵੱਛਤਾ ਹੀ ਸੇਵਾ’ ਤਹਿਤ ਲਗਾਇਆ ਸਫਾਈ ਕੈਂਪ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਗੈਸ ਸਿਲੰਡਰਾਂ ਨਾਲ ਭਰੇ ਟਰੱਕ ਦੀ ਲਪੇਟ ‘ਚ ਆਉਣ ਨਾਲ ਐਕਟਿਵਾ ਸਵਾਰ ਦੀ ਮੌਤ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਆਪਣੀ ਮਾਤਾ ਨੂੰ ਮਿਲ ਆਸਟ੍ਰੇਲੀਆ ਮਿਲਣ ਗਏ ਵਿਅਕਤੀ ਦੇ ਘਰ ਲੱਖਾਂ ਦਾ ਸਮਾਨ ਚੋਰੀ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

ਰਾਏਕੋਟ ਸਿਟੀ ਪੁਲਿਸ ਨੇ 24 ਪੇਟੀਆਂ ਨਾਜਾਇਜ਼ ਦੇਸ਼ੀ ਸ਼ਰਾਬ ਸਮੇਤ ਇੱਕ ਵਿਆਕਤੀ ਕੀਤਾ ਕਾਬੂ

 ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਜੇਪੀ ਨੱਡਾ ਨੂੰ ਪੰਜਾਬ ਦੇ ਬਕਾਇਆ ਫੰਡਾਂ ਦੀ ਦਿਵਾਈ ਯਾਦ, ਕਿਹਾ ਕੇਂਦਰ ਸਰਕਾਰ ਨੇ 8,000 ਕਰੋੜ ਰੁਪਏ ਰੋਕੇ ਹੋਏ ਹਨ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

ਢਕੌਲੀ ਪੁਲਿਸ ਨੇ ਦੋ ਸਨੈਚਰਾਂ ਨੂੰ ਕੀਤਾ ਕਾਬੂ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

2 ਚੋਰ ਸਾਢੇ 11 ਕਿਲੋ ਤਾਂਬੇ ਸਮੇਤ ਕਾਬੂ,ਮਾਮਲਾ ਦਰਜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ

ਸਿਹਤ ਵਿਭਾਗ ਵੱਲੋਂ ਮੇਲੇ ਵਿੱਚ ਖਾਣ-ਪੀਣ ਦੀਆਂ ਚੀਜ਼ਾਂ ਦੇ ਲਏ ਜਾ ਰਹੇ ਹਨ ਸੈਂਪਲ : ਸਿਵਲ ਸਰਜਨ ਡਾ. ਕੱਕੜ