Tuesday, November 26, 2024  

ਪੰਜਾਬ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਗੁਰਦੁਆਰਾ ਦੁਫੇੜਾ ਸਾਹਿਬ ਵਿਖੇ ਹੋਏ ਨਤਮਸਤਕ

September 06, 2024
ਸ੍ਰੀ ਫ਼ਤਹਿਗੜ੍ਹ ਸਾਹਿਬ/6 ਸਤੰਬਰ:
(ਰਵਿੰਦਰ ਸਿੰਘ ਢੀਂਡਸਾ)

ਪੰਜਾਬ ਦੇ ਸੂਚਨਾਂ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਅੱਜ ਗੁਰਦੁਆਰਾ ਦੁਫੇੜਾ ਸਾਹਿਬ ਵਿਖੇ 113 ਸੱਚ-ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦੇ ਜਨਮ ਦਿਵਸ ਮੌਕੇ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਭੋਗ ਸਮੇਂ ਨਤਮਸਤਕ ਹੋ ਕੇ ਗੁਰੂ ਤੋਂ ਆਸ਼ੀਰਵਾਦ ਹਾਸਲ ਕੀਤਾ। ਉਨ੍ਹਾਂ ਇਸ ਮੌਕੇ ਮੌਜੂਦਾ ਡੇਰਾ ਮੁਖੀ ਸੰਤ ਬੀਬਾ ਕੁਲਵਿੰਦਰ ਕੌਰ ਜੀ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸੰਤ ਬਾਬਾ ਬਲਵਿੰਦਰ ਦਾਸ ਮੁੱਲਾਂਪੁਰ ਵਾਲੇ ਅਤੇ ਭਾਈ ਮਨਦੀਪ ਸਿੰਘ ਭਾਮੀਆਂ ਵਾਲਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਜੌੜੇਮਾਜਰਾ ਨੇ ਕਿਹਾ ਕਿ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਨੇ ਨੌਜਵਾਨਾਂ ਨੂੰ ਗੁਰੂ ਦੇ ਲੜ ਲਗਾਉਣ ਲਈ ਪੂਰਾ ਜੀਵਨ ਬੇਮਿਸਾਲ ਸੇਵਾ ਕੀਤੀ ਅਤੇ ਸੰਤ ਜੀ ਮਾਨਵਤਾ ਦੀ ਸੇਵਾ ਲਈ ਹਮੇਸ਼ਾਂ ਹੀ ਮੋਹਰੀ ਭੂਮਿਕਾ ਅਦਾ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ ਕਈ ਮਹਾਂ-ਪੁਰਸ਼ਾਂ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਨੇ ਇਸ ਧਰਤੀ ਤੇ ਗੁਰਬਾਣੀ ਦੇ ਪਸਾਰ ਤੇ ਪ੍ਰਸਾਰ ਲਈ ਵੱਡੀ ਘਾਲਣਾ ਘਾਲੀ। ਇਹ ਧਰਤੀ ਦਸਮਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਵੱਲੋਂ ਜੁਲਮ ਖਿਲਾਫ ਦਿੱਤੀ ਲਾਸਾਨੀ ਸ਼ਹਾਦਤ ਨਾਲ ਜੁੜੀ ਹੋਈ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦਿਲਪ੍ਰੀਤ ਸਿੰਘ ਭੱਟੀ, ਰਾਜਿੰਦਰ ਸਿੰਘ ਜਖਵਾਲੀ, ਜਸਦੀਪ ਸਿੰਘ, ਅਮਨਪ੍ਰੀਤ ਸਿੰਘ ਪਟਵਾਰੀ, ਸੰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਦੁਫੇੜਾ ਸਾਹਿਬ ਵਿਖੇ ਨਤਮਸਤਕ ਹੋ ਕੇ ਸੱਚ ਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
 
ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

ਹੋਰ ਖ਼ਬਰਾਂ

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਦੇਸ਼ ਭਗਤ ਯੂਨੀਵਰਸਿਟੀ ਵਿਖੇ ਮਨਾਇਆ ਗਿਆ ਸੰਵਿਧਾਨ ਦਿਵਸ 

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲਿਆਂ ਨੂੰ ਕਿਸੇ ਕੀਮਤ ਤੇ ਨਹੀਂ ਬਖਸ਼ਿਆ ਜਾਵੇਗਾ : ਅਮਨ ਅਰੋੜਾ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਸਿਲੇਬਸ ਸਕੂਲ ਆਫ਼ ਲੈਂਗੂਏਜ਼ ਐਂਡ ਸੋਸ਼ਲ ਸਾਇੰਸ ਵਿਭਾਗ ਨੇ ਕਰਵਾਇਆ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਆਰ.ਆਈ.ਐਮ.ਟੀ. ਯੂਨੀਵਰਸਿਟੀ ਦੇ ਸਿਲੇਬਸ ਸਕੂਲ ਆਫ਼ ਲੈਂਗੂਏਜ਼ ਐਂਡ ਸੋਸ਼ਲ ਸਾਇੰਸ ਵਿਭਾਗ ਨੇ ਕਰਵਾਇਆ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ 

ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ ਐਨਐਸਐਸ ਵਿਭਾਗ ਅਤੇ ਪੋਲੀਟੀਕਲ ਸਾਇੰਸ ਵਿਭਾਗ ਨੇ ਸਾਂਝੇ ਤੌਰ ਤੇ ਮਨਾਇਆ ਸੰਵਿਧਾਨ ਦਿਵਸ 

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਹਲਕਾ ਫਤਿਹਗੜ੍ਹ ਸਾਹਿਬ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਰਾਏ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਕੱਢੇਗੀ ਸ਼ੁਕਰਾਨਾ ਯਾਤਰਾ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

ਗੁਰਬਾਣੀ ਦੇ ਸਮਾਜਿਕ-ਸੱਭਿਆਚਾਰਕ ਪਰਿਪੇਖ ਵਿਸ਼ੇ ਤੇ ਕਰਵਾਏ ਵਿਸ਼ੇਸ਼ ਭਾਸ਼ਣ ਮੌਕੇ ਪੁਸਤਕ ਕੀਤੀ ਲੋਕ ਅਰਪਣ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

'ਆਮ ਆਦਮੀ ਪਾਰਟੀ' ਨੇ ਹਿੰਦੂ ਚਿਹਰੇ ਅਮਨ ਅਰੋੜਾ ਨੂੰ 'ਆਪ' ਪੰਜਾਬ ਦਾ ਪ੍ਰਧਾਨ ਕੀਤਾ ਨਿਯੁਕਤ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਕੀਤਾ ਪਰਦਾਫਾਸ਼; ਛੇ ਗ੍ਰਿਫਤਾਰ

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼' 

ਮਾਤਾ ਗੁਜਰੀ ਕਾਲਜ ਦੇ ਇਨੋਵੇਸ਼ਨ ਸੈੱਲ ਅਤੇ ਮੈਨੇਜਮੈਂਟ ਐਸੋਸੀਏਸ਼ਨ ਨੇ ਕਰਵਾਇਆ 'ਸਟਾਰਟਅੱਪ ਸਪਲੈਸ਼'